ਵਿਸ਼ਵ ਤੰਬਾਕੂ ਦਿਵਸ ਮੌਕੇ ਤੰਬਾਕੂ ਮੁਕਤ ਪਿੰਡਾਂ ਦੀਆਂ ਪੰਚਾਇਤਾ ਨੂੰ ਕੀਤਾ ਸਨਮਾਨਿਤ
ਭੋਜਨ ਜ਼ਰੂਰੀ, ਤੰਬਾਕੂ ਨਹੀਂ— ਡਾ. ਦਵਿੰਦਰਜੀਤ ਕੌਰ
5 Dariya News
ਫਤਿਹਗੜ੍ਹ ਸਾਹਿਬ 31-May-2023
ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਵਿਚ ਜਿਲ੍ਹੇ ਦੀਆਂ ਵੱਖ —ਵੱਖ ਸਿਹਤ ਸੰਸਥਾਵਾਂ ਵਿਖੇ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ ਤੇ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਸੰਗਤਪੁਰ ਸੋਢੀਆਂ ਵਿਖੇ ਸਕੂਲ ਦੇ ਪ੍ਰਿੰਸੀਪਲ ਸ. ਸਰਬਜੀਤ ਸਿੰਘ ਤੇ ਸਟਾਫ ਦੇ ਵਿਸ਼ੇਸ਼ ਸਹਿਯੋਗ ਨਾਲ *ਭੋਜਨ ਜ਼ਰੂਰੀ, ਤੰਬਾਕੂ ਨਹੀਂ* ਥੀਮ ਅਧੀਨ ਜਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ. ਸਰਬਜੀਤ ਸਿੰਘ ਤੇ ਉਨ੍ਹਾਂ ਦੇ ਸਟਾਫ ਵਲੋਂ ਵਿਸ਼ੇਸ਼ ਸਹਿਯੋਗ ਦਿਤਾ ਗਿਆ।ਇਸ ਮੌਕੇ ਡਾ. ਦਵਿੰਦਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਤੰਬਾਕੂ ਪਦਾਰਥਾਂ ਦੇ ਸੇਵਨ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਜਾਗਰੂਕ ਕਰਦੇ ਹੋਏ ਕਿਹਾ ਕਿ ਸਿਗਰੇਟਨੋਸ਼ੀ ਅਤੇ ਤੰਬਾਕੂ ਪਦਾਰਥਾਂ ਦੇ ਸੇਵਨ ਨਾਲ ਜਿਥੇ ਮਨੁੱਖ ਦੀ ਆਪਣੀ ਸਿਹਤ ਤੇ ਮਾੜਾ ਅਸਰ ਪੈਂਦਾ ਹੈ ,ਉਥੇ ਪੈਸਿਵ ਸਮੋਕਿੰਗ ਨਾਲ ਦੂਸਰੇ ਵਿਅਕਤੀਆਂ ਦੀ ਸਿਹਤ ਅਤੇ ਵਾਤਾਵਰਨ ਤੇ ਵੀ ਬੁਰਾ ਪ੍ਰਭਾਵ ਪੈਂਦਾ ਹੈ।
ਉਨ੍ਹਾਂ ਦੱਸਿਆ ਕਿ ਲੱਗਭਗ 300 ਸਿਗਰੇਟਾਂ ਬਣਾਉਣ ਲਈ ਇੱਕ ਦਰਖਤ ਕੱਟਿਆ ਜਾਂਦਾ ਹੈ ਅਤੇ ਇੱਕ ਸਿਗਰੇਟ ਬਣਾਉਣ ਲਈ 3.7 ਲਿਟਰ ਪਾਣੀ ਲੱਗਦਾ ਹੈ। ਇੱਕ ਸਿਗਰੇਟ ਵਿੱਚ ਕੈਂਸਰ ਕਰਨ ਵਾਲੇ 69 ਜ਼ਹਿਰੀਲੇ ਤੱਤ ਹੁੰਦੇ ਹਨ।ਇਸ ਲਈ ਵਾਤਾਵਰਨ ਅਤੇ ਸਿਹਤ ਉੱਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਦੇਖਦੇ ਹੋਏ ਸਾਨੂੰ ਤੰਬਾਕੂ ਦੀ ਵਰਤੋਂ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ ਅਤੇ ਤੰਬਾਕੂ ਦੀ ਵਰਤੋਂ ਕਰਨ ਵਾਲੇ ਲੋਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ।
ਇਸ ਮੌਕੇ ਜਿਲ੍ਹਾ ਸਿਹਤ ਅਫਸਰ ਡਾ. ਨਵਜੋਤ ਕੌਰ ਅਤੇ ਸਕੂਲ ਹੈਲਥ ਮੈਡੀਕਲ ਅਫਸਰ ਡਾ. ਨਵਨੀਤ ਕੌਰ ਨੇ ਕੋਟਪਾ ਐਕਟ 2003 ਬਾਰੇ ਵਿਸਤਾਰ ਵਿਚ ਜਾਣਕਾਰੀ ਦਿੱਤੀ।ਇਸ ਮੌਕੇ ਬੱਚਿਆਂ ਦੇ ਪੇਟਿੰਗ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਇਨਾਮ ਦੇਕੇ ਸਨਮਾਨਿਤ ਕੀਤਾ ਗਿਆ ।
ਇਸ ਮੌਕੇ ਤਿੰਨ ਪਿੰਡ ਹੂਸੈਨਪੁਰਾ, ਖਰੇ੍ਹ ਅਤੇ ਮਾਜਰੀ ਸੋਢੀਆਂ ਨੂੰ ਤੰਬਾਕੂ ਮੁਕਤ ਕਰਨ ਤੇ ਪੰਚਾਇਤਾ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੈਡੀਕਲ ਅਫਸਰ ਇੰਚਾਰਜ਼ ਡਾ. ਸਮਦ ਖਾਂ, ਜਿਲ੍ਹਾ ਸਮੂਹ ਸਿੱਖਿਆਂ ਤੇ ਸੂਚਨਾ ਅਫਸਰ ਕਰਨੈਲ ਸਿੰਘ ਤੇ ਗੁਰਦੀਪ ਸਿੰਘ, ਜਿਲ੍ਹਾ ਬੀ.ਸੀ.ਸੀ. ਅਮਰਜੀਤ ਸਿੰਘ, ਬੀ.ਈ.ਈ. ਮਹਾਵੀਰ ਸਿੰਘ, ਆਯੂਰਵੇਦਿਕ ਮੈਡੀਕਲ ਅਫਸਰ ਮੰਜੂ ਵਰਮਾ, ਸੀ.ਐਚ.ਓ. ਗੁਰਦੀਪ ਕੌਰ, ਏ.ਐਨ.ਐਮ. ਬਲਵਿੰਦਰ ਕੌਰ, ਮਲਟੀਪਰਪਜ਼ ਹੈਲਥ ਵਰਕਰ ਰਣਦੀਪ ਸਿੰਘ, ਸਕੂਲ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।