5 Dariya News

ਖੇਤੀਬਾੜੀ ਮਹਿਕਮੇ ਵੱਲੋ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ

5 Dariya News

ਫਰੀਦਕੋਟ 05-Jun-2023

ਪੰਜਾਬ ਅੰਦਰ ਪੁਲੀਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਹਿੱਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਦੀ ਅਗਵਾਈ ਵਿੱਚ ਅੰਤਰਰਾਸ਼ਟਰੀ ਵਾਤਾਵਰਣ ਦਿਵਸ ਮਨਾਇਆ ਗਿਆ। ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਜਲਵਾਯੂ ਪ੍ਰਵਰਤਨ ਅਤੇ ਜੈਵ ਵਿਭਿੰਨਤਾ ਸਮੇਤ ਹੋਰ ਬਹੁਤ ਸਾਰੀਆਂ ਵਾਤਾਵਰਣ ਸਬੰਧੀ ਚਿੰਨਤਾਵਾਂ ਦੇ ਮੁੱਖ ਕਾਰਨਾਂ ਵਿੱਚੋ ਇੱਕ ਪ੍ਰਦੂਸ਼ਣ ਹੈ। 

ਪ੍ਰਦੂਸ਼ਣ ਦੀਆਂ ਸਾਰੀਆਂ 7 ਮੁੱਖ ਕਿਸਮਾਂ - ਹਵਾ, ਪਾਣੀ, ਮਿੱਟੀ, ਸ਼ੋਰ, ਰੇਡਿਓ ਐਕਟਵ, ਰੋਸ਼ਣੀ ਅਤੇ ਥਰਮਲ ਸਾਡੇ ਵਾਤਾਵਰਣ ਨੂੰ ਪ੍ਰਭਾਵਿਤ ਕਰ ਰਹੀਆਂ ਹਨ। ਹਰ ਕਿਸਮ ਦਾ ਪ੍ਰਦੂਸ਼ਣ ਅਤੇ ਵਾਤਾਰਣ ਸਬੰਧੀ ਚਿੰਨਤਾਵਾਂ ਆਪਸ ਵਿੱਚ ਜੁੜੇ ਹੋਏ ਹਨ ਅਤੇ ਇੱਕ ਦੂਜੇ ਨੂੰ ਪ੍ਰਭਾਵਿਤ ਕਰਦੇ ਹਨ। 

ਇਸ ਲਈ ਸਾਨੂੰ ਇੱਕ ਭਾਈਚਾਰੇ ਦੇ ਤੌਰ ਤੇ ਸਾਡੇ ਵਾਤਾਵਰਣ ਦੇ ਪ੍ਰਦੂਸ਼ਣ ਦੇ ਪ੍ਰਭਾਵ ਨੂੰ ਘਟਾਉਣ ਲਈ ਮਿਲ ਕੇ ਕੰਮ ਕਰਨ ਦੀ ਲੋੜ ਹੈ।  ਇਸ ਮੌਕੇ ਡਾ. ਗਿੱਲ ਨੇ ਦੱਸਿਆ ਕਿ ਕੁਦਰਤੀ ਸਰੋਤ ਹਵਾ ਦਾ ਮਿਆਰ ਵਧ ਰਹੇ ਪ੍ਰਦੂਸ਼ਣ ਕਰਕੇ ਦਿਨੋ ਦਿਨ ਡਿੱਗ ਰਿਹਾ ਹੈ। ਜਿਸ ਨੂੰ ਬਚਾਉਣ ਲਈ ਇਸ ਧਰਤੀ ਤੇ ਰਹਿਣ ਵਾਲੇ ਹਰੇਕ ਮਨੁੱਖੀ ਜੀਵ ਨੂੰ ਨਿਰੰਤਰ ਯਤਨ ਕਰਨੇ ਚਾਹੀਦੇ ਹਨ। 

ਉਨ੍ਹਾਂ ਕਿਹਾ ਕਿ ਜੇਕਰ ਸਾਡੇ ਕੁਦਰਤੀ ਸਰੋਤ ਹਵਾ, ਪਾਣੀ ਅਤੇ ਮਿੱਟੀ ਦਾ ਸਤਰ ਇਸੇ ਤਰ੍ਹਾਂ ਡਿੱਗਦਾ ਰਿਹਾ ਤਾਂ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਵਿਰਾਸਤ ਵਿੱਚ ਦੂਸ਼ਿਤ ਹੋਇਆ ਵਾਤਾਵਰਣ ਦੇ ਕੇ ਜਾਵਾਂਗੇ। ਖੇਤੀਬਾੜੀ ਮਹਿਕਮੇ ਵੱਲੋ ਵਾਤਾਵਰਣ ਦਿਵਸ ਨੂੰ ਸਮਰਪਿਤ ਅਤੇ ਜਿਲ੍ਹਾ ਫਰੀਦਕੋਟ ਦੇ ਵਸਨੀਕਾਂ ਨੂੰ ਵਾਤਾਵਰਣ ਨੂੰ ਸ਼ੁੱਧ ਰੱਖਣ ਦਾ ਸੁਨੇਹਾ ਦੇਣ ਹਿੱਤ 2 ਫੁੱਲਦਾਰ ਪੌਦੇ ਦਫਤਰ ਵਿਖੇ ਲਗਾਏ ਗਏ।

ਇਸ ਮੌਕੇ ਡਾ. ਗੁਰਪ੍ਰੀਤ ਸਿੰਘ, ਡਾ. ਚਰਨਜੀਤ ਸਿੰਘ, ਡਾ. ਜਗਸੀਰ ਸਿੰਘ, ਡਾ. ਗੁਰਿੰਦਰਪਾਲ ਸਿੰਘ, ਡਾ. ਕੁਲਵੰਤ ਸਿੰਘ, ਇੰਜ: ਹਰਚਰਨ ਸਿੰਘ, ਡਾ. ਅਮਨਦੀਪ ਕੇਸ਼ਵ ਅਤੇ ਸਮੂਹ ਖੇਤੀਬਾੜੀ ਵਿਭਾਗ ਹਾਜ਼ਰ ਸੀ।