5 Dariya News

ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ’ਚ ਨਵੇਂ ਜੁਡੀਸ਼ੀਅਲ ਕੰਪਲੈਕਸ ਵਿਖੇ ਪੌਦੇ ਲਗਾਏ ਗਏ

5 Dariya News

ਨਵਾਂਸ਼ਹਿਰ 08-Jun-2023

ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਵੱਲੋਂ ਅੱਜ ਨਵੇਂ ਜੁਡੀਸ਼ੀਅਲ ਕੰਪਲੈਕਸ, ਨਵਾਂਸ਼ਹਿਰ ਵਿਖੇ ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਵੱਖ-ਵੱਖ ਤਰ੍ਹਾਂ ਦੇ ਪੌਦੇ ਲਗਾਏ ਗਏ। ਉਨ੍ਹਾਂ ਇਸ ਮੌਕੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਵਾਤਾਵਰਣ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। 

ਉਨ੍ਹਾਂ ‘ਹਰ ਮਨੁੱਖ ਲਾਵੇ ਇਕ ਰੁੱਖ’ ਦਾ ਸੁਨੇਹਾ ਵੀ ਦਿਤਾ। ਉਨ੍ਹਾਂ ਕਿਹਾ ਕਿ ਦਰਖਤਾਂ ਦੀ ਵਿਸ਼ਵਵਿਆਪੀ ਕਟਾਈ ਅਤੇ ਪ੍ਰਦੂਸ਼ਣ ਦੇ ਪੱਧਰ ਵਿੱਚ ਵਾਧਾ, ਸਾਡੇ ਜਲਵਾਯੂ ਵਿੱਚ ਅਸੰਤੁਲਨ ਪੈਦਾ ਕਰ ਰਿਹਾ ਹੈ, ਜਿਸ ਨਾਲ ਸਾਡੀ ਰੋਜ਼ਾਨਾ ਜ਼ਿੰਦਗੀ ਪ੍ਰਭਾਵਿਤ ਹੋ ਰਹੀ ਹੈ।  ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਰੁੱਖ ਲਗਾਉਣ ਨਾਲ ਪ੍ਰਦੂਸ਼ਣ ਦੇ ਪੱਧਰ ਨੂੰ ਘਟਾਉਣ ਦੇ ਨਾਲ-ਨਾਲ ਸਾਡੇ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਵਿੱਚ ਮਦਦ ਮਿਲੇਗੀ। 

ਉਨ੍ਹਾਂ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦੇ ਨਾਲ-ਨਾਲ ਰੁੱਖਾਂ ਦੀ ਸਹੀ ਸਾਂਭ-ਸੰਭਾਲ ਕਰਨ ਦੀ ਵੀ ਲੋੜ ਹੈ ਤਾਂ ਜੋ ਉਹ ਪੂਰੀ ਤਰ੍ਹਾਂ ਵੱਡੇੇ ਰੁੱਖ ਬਣ ਸਕਣ। ਇਸ ਮੌਕੇ ਕਮਲਦੀਪ ਸਿੰਘ ਧਾਲੀਵਾਲ, ਸੀ.ਜੇ.ਐਮ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਗਬੀਰ ਸਿੰਘ ਮਹਿੰਦੀਰੱਤਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਅਤੇ ਮਿਸ ਮੋਨਿਕਾ ਚੌਹਾਨ, ਸਿਵਲ ਜੱਜ (ਜੂਨੀਅਰ ਡਵੀਜ਼ਨ)  ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਸਟਾਫ਼ ਵੀ ਮੌਜੂਦ ਸੀ।