ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਰੈਡ ਕਰਾਸ ਸਪੈਸ਼ਲ ਸਕੂਲ ਦੇ ਸਮਰ ਕੈਂਪ ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕੀਤੀ
ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ
5 Dariya News
ਫਰੀਦਕੋਟ 10-Jun-2023
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਰੈਡ ਕਰਾਸ ਸਪੈਸ਼ਲ ਸਕੂਲ ਦੇ ਸਮਰ ਕੈਂਪ ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕੀਤੀ ਗਈ । ਇਸ ਦੌਰਾਨ ਉਨ੍ਹਾਂ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਲਈ ਮਿਹਨਤ ਕਰਨ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਕੇ ਉਤਸ਼ਾਹਿਤ ਕੀਤਾ ।
ਉਨ੍ਹਾਂ ਕਿਹਾ ਕਿ ਇਹ ਰੈੱਡ ਕਰਾਸ ਸੰਸਥਾ ਲਈ ਪੈਸੇ ਤੇ ਹੋਰ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸਕੱਤਰ ਰੈੱਡ ਕਰਾਸ ਸੁਸਾਇਟੀ ਸ੍ਰੀ ਮਨਦੀਪ ਮੌਂਗਾ ਜ਼ਿਲ੍ਹਾ ਸ਼ਾਖਾ ਫ਼ਰੀਦਕੋਟ ਵੱਲੋਂ ਮੁੱਖ ਮਹਿਮਾਨ ਅਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਸ. ਸੰਧਵਾਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਤਿਆਰ ਫਲਾਵਰ ਪੋਟ, ਫਾਈਲ ਕਵਰ, ਚਾਕ, ਮੋਮਬੱਤੀਆਂ, ਸਿਲਾਈ ਕਢਾਈ ਦਾ ਸਮਾਨ ਅਤੇ ਖਾਣ ਪੀਣ ਦਾ ਸਮਾਨ ਦੇਖ ਕੇ ਕਾਫੀ ਪ੍ਰਭਾਵਿਤ ਹੋਏ ਅਤੇ ਹੋਰ ਮਿਹਨਤ ਕਰਨ ਲਈ ਕਿਹਾ। ਇਸ ਦੌਰਾਨ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਸੰਗੀਤਕ ਅਤੇ ਡਾਂਸ ਦੀ ਪੇਸ਼ਕਾਰੀ ਵੀ ਕੀਤੀ ਗਈ।
ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿਲਵਾਂ, ਮਨਪ੍ਰੀਤ ਸਿੰਘ ਧਾਲੀਵਾਲ ਪੀ.ਆਰ.ਓ, ਟੂ ਸਪੀਕਰ,ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਅਮਨਦੀਪ ਸਿੰਘ ਬਾਬਾ, ਚੇਅਰਮੈਨ ਨਗਰ ਸੁਧਾਰ ਟਰੱਸਟ ਸ.ਗੁਰਭੇਜ ਸਿੰਘ ਖੋਸਾ, ਡਾ. ਰਾਜਪਾਲ, ਰਵੀ ਬੁਗਰਾ, ਦੀਪਕ ਮੌਂਗਾ, ਸਿਮਰਨ, ਯਾਦਵਿੰਦਰ ਸਿੰਘ, ਸ.ਰਮਨਦੀਪ ਮੁਮਾਰਾ ਚੇਅਰਮੈਨ ਮਾਰਕੀਟ ਕਮੇਟੀ ਸਾਦਿਕ, ਸ.ਅਮਨਦੀਪ ਸਿੰਘ ਪੀ.ਏ ਟੂ ਸਪੀਕਰ,ਸ. ਜਸਵੀਰ ਸਿੰਘ ,ਡਾ.ਰਾਜਪਾਲ ਸਿੰਘ ਢੁੱਡੀ ਅਤੇ ਰੈੱਡ ਕਰਾਸ ਦਾ ਸਮੂਹ ਸਟਾਫ ਹਾਜ਼ਰ ਸੀ।