ਵਿਸ਼ਵ ਖੂਨਦਾਨ ਦਿਵਸ ਮੌਕੇ ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ੇਸ਼ ਖੂਨਦਾਨ ਕੈਂਪ ਲਗਾਇਆ ਗਿਆ
ਸਭ ਨੂੰ ਹਰ ਤਿੰਨ ਮਹੀਨ ਬਾਦ ਖੂਨਦਾਨ ਕਰਨਾ ਚਾਹੀਦਾ ਹੈ : ਡਾ. ਰੰਜੂ ਸਿੰਗਲਾ ਸਿਵਲ ਸਰਜਨ
5 Dariya News
ਸ੍ਰੀ ਮੁਕਤਸਰ ਸਾਹਿਬ 14-Jun-2023
ਸਿਹਤ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵਲੋਂ ਅੱਜ ਡਾ. ਰੰਜੂ ਸਿੰਗਲਾ ਸਿਵਲ ਸਰਜਨ ਅਤੇ ਡਾ. ਭੁਪਿੰਦਰ ਕੌਰ ਐਸ.ਐਮ.ਓ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਖੂਨਦਾਨ ਦਿਵਸ
ਮੌਕੇ ਵਿਸ਼ੇਸ਼ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਕੀਤਾ।
ਇਸ ਕੈਂਪ ਵਿਚ ਹਸਪਤਾਲ ਦੇ ਸਟਾਫ, ਐਨ.ਜੀ.ਓ. ਦੇ ਨੁਮਾਇੰਦੇ ਅਤੇ ਆਮ ਲੋਕਾਂ ਵਲੋਂ ਸਵੈ ਇੱਛਕ ਖੂਨਦਾਨ ਕੀਤਾ ਗਿਆ। ਕੈਂਪ ਵਿਚ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸ ਸਾਹਿਬ ਨੇ ਆਪ ਖੂਨਦਾਨ ਕਰਕੇ ਕੈਂਪ ਦੀ ਸ਼ੁਰੂਆਤ ਕੀਤੀ।
ਇਸ ਕੈਂਪ ਦੋਰਾਨ 21 ਯੂਨਿਟ ਖੂਨ ਇਕੱਤਰ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਜਿਲ੍ਹੇ ਦੀਆਂ ਵੱਖ ਵੱਖ ਸਮਾਜਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਮੇਂ ਸਮੇ ਤੇ ਲੋਕਾਂ ਨੂੰ ਖੂਨਦਾਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ।
ਇਸ ਮੌਕੇ ਉਨ੍ਹਾ ਦੱਸਿਆ ਕਿ ਸਾਰੇ ਲੋਕਾਂ ਨੂੰ ਆਪਣੇ ਬਲੱਡ ਗਰੁੱਪ ਜਰੂਰ ਪਤਾ ਹੋਣਾ ਚਾਹੀਦਾ ਹੈ ਤਾਂ ਜੋ ਐਮਰਜੈਂਸੀ ਦੌਰਾਨ ਖੂਨਦਾਨ ਕਰਨ ਲੱਗਿਆ ਜਾ ਇਲਾਜ ਕਰਵਾਉਣ ਲੱਗਿਆ ਕੋਈ ਮੁਸ਼ਕਲ ਨਾ ਆਵੇ। ਉਨ੍ਹਾ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਰ ਤਿੰਨ ਮਹੀਨੇ ਬਾਦ ਆਪਣਾ ਖੂਨਦਾਨ ਜਰੂਰ ਕਰਨ ਤਾਂ ਜੋ ਲੋੜਵੰਦਾ ਦੀ ਮਦਦ ਕੀਤੀ ਜਾ ਸਕੇ ਅਤੇ ਤੰਦਰੁਸਤ ਰਿਹਾ ਜਾ ਸਕੇ ।
ਇਸ ਮੌਕੇ ਡਾ ਅਮਨਿੰਦਰ ਸਿੰਘ ਬੀ.ਟੀ.ਓ ਨੇ ਦੱਸਿਆ ਕਿ ਖੂਨਦਾਨ ਕਰਨ ਨਾਲ ਸਰੀਰ ਨੂੰ ਕਿਸੇ ਤਰ੍ਹਾਂ ਦੀ ਕੋਈ ਕਮਜੋਰੀ ਨਹੀ ਆਉਂਦੀ ਅਤੇ ਖੂਨਦਾਨ ਕਰਨ ਨਾਲ ਅਸੀਂ ਚਾਰ ਜਿੰਦਗੀਆਂ ਬਚਾ ਸਕਦੇ ਹਾਂ।ਇਸ ਮੌਕੇ ਐਸ.ਐਮ.ਓ. ਡਾ.ਭੁਪਿੰਦਰਜੀਤ ਕੌਰ,ਡਾ ਅਰਪਣਦੀਪ ਸਿੰਘ, ਡਾ.ਆਲਮਜੀਤ ਸਿੰਘ,ਡਾ. ਹਰਸ਼ਦੀਪ ਕੌਰ,ਡਾ. ਜਰਸਕਰਨ ਸਿੰਘ,ਸੁਨੀਤਾ ਚਾਵਲਾ,ਜੋਗਿੰਦਰ ਸਿੰਘ,ਪਵਨ ਖੁਰਾਣਾ, ਜਸਪ੍ਰੀਤ ਛਾਬੜਾ ਅਤੇ ਭਗਵਾਨਦਾਸ ਸਿਹਤ ਇੰਸਪੈਕਟਰ ਦਾ ਵਿਸ਼ੇਸ਼ ਸਹਿਯੋਗ ਰਿਹਾ।