ਸਿਵਲ ਸਰਜਨ ਵੱਲੋਂ ਸੀ.ਐਚ.ਸੀ. ਅਮਲੋਹ ਦੀ ਚੈਕਿੰਗ
5 Dariya News
ਫਤਿਹਗੜ੍ਹ ਸਾਹਿਬ 21-Jun-2023
ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਵੱਲੋਂ ਸੀ.ਐਚ.ਸੀ. ਅਮਲੋਹ ਦੀ ਅਚਨਚੇਤ ਚੈਕਿੰਗ ਕੀਤੀ ਗਈ।ਚੈਕਿੰਗ ਦੌਰਾਨ ਉਹਨਾਂ ਨੇ ਸਟਾਫ ਦੀ ਹਾਜ਼ਰੀ ਚੈਕ ਕੀਤੀ ਸਮੂਹ ਸਟਾਫ਼ ਹਾਜ਼ਰ ਪਾਇਆ ਗਿਆ।
ਉਹਨਾ ਨੇ ਓ.ਪੀ.ਡੀ. ਸੇਵਾਵਾਂ, ਐਮਰਜੈਸੀ ਅਤੇ ਆਈ.ਪੀ.ਡੀ. ਦੀ ਚੈਕਿੰਗ ਕਰਨ ਦੌਰਾਨ ਹਦਾਇਤ ਕੀਤੀ ਕਿ ਓ.ਪੀ.ਡੀ. ਵਿਚ ਵਾਧਾ ਕੀਤਾ ਜਾਵੇ, ਮਰੀਜ਼ਾ ਦੇ ਬੈਠਣ ਦਾ ਅਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ, ਐਮਰਜੈਸੀ ਕੇਸਾ ਨੂੰ ਪਹਿਲ ਦੇ ਆਧਾਰ ਤੇ ਚੈਕ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਡੇਂਗੂ, ਮਲੇਰੀਆਂ ਅਤੇ ਬਦਲਦੇ ਮੌਸਮ ਕਾਰਨ ਹੋਣ ਵਾਲੀਆਂ ਬੀਮਾਰੀਆਂ ਸਬੰਧੀ ਟੈਸਟਾਂ ਦਾ ਖਾਸ ਪ੍ਰਬੰਧ ਕੀਤਾ ਜਾਵੇ ਤੇ ਦਵਾਈਆਂ ਦਾ ਬਫਰ ਸਟਾਕ ਰੱਖਿਆਂ ਜਾਵੇ।ਉਨ੍ਹਾਂ ਨੇ ਹਸਪਤਾਲ ਵਿਚ ਆਉਣ ਵਾਲੇ ਮਰੀਜ਼ਾ ਨੂੰ ਲੋੜੀਦੀਆਂ ਸਿਹਤ ਸਹੂਲਤਾਂ ਮੁਹੱਇਆ ਕਰਨ ਵਿਚ ਕੋਈ ਕੁਤਾਹੀ ਨਾ ਵਰਤੀ ਜਾਵੇ ਅਤੇ ਚੰਗਾ ਵਿਵਹਾਰ ਕੀਤਾ ਜਾਵੇ ਅਤੇ ਸਮੂਹ ਸਟਾਫ ਨੂੰ ਸਮੇਂ ਦਾ ਪਾਬੰਧ ਰਹਿਣ ਦੀ ਸਖ਼ਤ ਹਦਾਇਤ ਕੀਤੀ।
ਉਨ੍ਹਾਂ ਨੇ ਹਸਪਤਾਲ ਵਿੱਚ ਆਏ ਮਰੀਜ਼ਾਂ ਨਾਲ ਗੱਲਬਾਤ ਕੀਤੀ ਤੇ ਮਰੀਜ਼ਾਂ ਨੂੰ ਦਰਪੇਸ਼ ਆਉਂਦੀਆਂ ਮੁਸ਼ਕਿਲਾਂ ਬਾਰੇ ਜਾਣਿਆ।ਉਨ੍ਹਾਂ ਨੇ ਸਮੂਹ ਸਟਾਫ ਨੂੰ ਆਪਣੀ ਡਿਊਟੀ ਸਮੇਂ ਸਿਰ ਤੇ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ।
ਉਨ੍ਹਾਂ ਹਸਪਤਾਲ਼ ਦੀ ਸਾਫ਼ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ, ਉਨ੍ਹਾਂ ਨੇ ਜੱਚਾ—ਬੱਚਾ ਸਿਹਤ ਪ੍ਰੋਗਰਾਮਾਂ ਨੂੰ ਰੀਵਿਊ ਕੀਤਾ ਤੇ ਜਣੇਪੇ ਵਧਾਉਣ ਦੀ ਹਦਾਇਤ ਕੀਤੀ। ਉਨ੍ਹਾਂ ਨੇ ਹਸਪਤਾਲ਼ ਦੇ ਕੰਮ—ਕਾਰ ਸਬੰਧੀ ਤਸ਼ੱਲੀ ਪ੍ਰਗਟ ਕੀਤੀ।
ਇਸ ਮੌਕੇ ਡਾ. ਦਵਿੰਦਰਜੀਤ ਕੌਰ ਨੇ ਆਮ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸਰਕਾਰੀ ਸਿਹਤ ਸਹੂਲਤਾਂ ਅਤੇ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ।