ਹਰਜੋਤ ਸਿੰਘ ਬੈਂਸ ਵਲੋਂ ਨੰਗਲ ਫਲਾਈਉਵਰ ਦੀ ਸਲੈਬ ਕਾਸਟਿੰਗ ਦਾ ਕੰਮ ਮਿਥੇ ਸਮੇਂ ਵਿੱਚ ਮੁਕੰਮਲ ਕਰਨ ਦੇ ਹੁਕਮ
ਅਗਾਮੀ ਮੁਲਾਂਕਣ ਮੀਟਿੰਗ 10 ਜੁਲਾਈ ਨੂੰ ਫਲਾਈਓਵਰ 'ਤੇ ਹੋਵੇਗੀ: ਹਰਜੋਤ ਸਿੰਘ ਬੈਂਸ
5 Dariya News
ਚੰਡੀਗੜ੍ਹ 03-Jul-2023
ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਨੰਗਲ ਫਲਾਈਉਵਰ ਉਤੇ ਕੀਤੀ ਜਾਣ ਵਾਲੀ ਸਲੈਬ ਕਾਸਟਿੰਗ ਮਿਥੇ ਸਮੇਂ ਵਿੱਚ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ।ਅੱਜ ਇਥੇ ਹਫਤਾਵਾਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ.ਬੈਂਸ ਨੇ ਫਲਾਈਉਵਰ ਦੀ ਉਸਾਰੀ ਸਬੰਧੀ ਪ੍ਰਗਤੀ ਸਬੰਧੀ ਜਾਇਜ਼ਾ ਲਿਆ ਗਿਆ।
ਮੀਟਿੰਗ ਦੌਰਾਨ ਉਨ੍ਹਾਂ ਕੁਸ਼ਟ ਆਸ਼ਰਮ ਦੇ ਤਬਦੀਲ ਹੋਣ ਉਪਰੰਤ ਉਥੇ ਉਸਾਰੀ ਜਾ ਰਹੀ ਸੜਕ ਦੇ ਕੰਮ ਦਾ ਵੀ ਮੁਲਾਂਕਣ ਕੀਤਾ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਇਹ ਕੰਮ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਹੁਕਮ ਦਿੱਤੇ।ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਫਲਾਈਉਵਰ ਦੀ ਉਸਾਰੀ ਸਬੰਧੀ ਕੀਤੀ ਜਾਣ ਵਾਲੀ ਹਫਤਾਵਾਰੀ ਸਮੀਖਿਆ ਮੀਟਿੰਗ 10 ਜੁਲਾਈ 2023 ਨੂੰ ਨੰਗਲ ਫਲਾਈਉਵਰ ਵਿਖੇ ਕਰਨ ਦਾ ਵੀ ਫੈਸਲਾ ਵੀ ਕੀਤਾ।