5 Dariya News

ਵੱਡੀ ਨਦੀ ’ਚ ਵਧਦੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਰਬਨ ਅਸਟੇਟ ਫੇਜ-2 ਤੇ ਚਿਨਾਰ ਬਾਗ ਕਰਵਾਇਆ ਜਾ ਰਿਹੈ ਖਾਲੀ

5 Dariya News

ਪਟਿਆਲਾ 10-Jul-2023

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਵੱਡੀ ਨਦੀ ਵਿਚ ਵਧਦੇ ਪਾਣੀ ਦੇ ਪੱਧਰ ਅਤੇ ਇਸ ਦੇ ਅਰਬਨ ਅਸਟੇਟ ਇਲਾਕੇ ਵਿੱਚ ਦਾਖਲ ਹੋਣ ਦੀ ਸਥਿਤੀ ਨੂੰ ਦੇਖਦੇ ਹੋਏ, ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਰਬਨ ਅਸਟੇਟ ਫੇਜ-2 ਅਤੇ ਚਿਨਾਰ ਬਾਗ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ। ਜਦਕਿ ਫੇਜ਼ 1 ਵੀ ਅਲਰਟ 'ਤੇ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਘਬਰਾਹਟ ਵਿੱਚ ਨਾ ਆਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਆਪਣੀ ਟੀਮ ਨਾਲ ਮੌਕੇ 'ਤੇ ਮੌਜੂਦ ਹਨ ਅਤੇ ਅਰਬਨ ਅਸਟੇਟ ਵਿਖੇ ਰਾਧਾ ਸੁਆਮੀ ਡੇਰੇ ਵਿਖੇ ਲੋਕਾਂ ਦੀ ਆਰਜ਼ੀ ਠਾਹਰ ਲਈ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਰਾਤ ਨੂੰ ਪਾਣੀ ਦਾ ਪੱਧਰ ਵਧਣ ਦੀ ਸੰਭਾਵਨਾ ਹੈ ਅਤੇ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ  ਇਹ ਸਾਵਧਾਨੀ ਵਰਤਣੀ ਪਵੇਗੀ, ਕਿਰਪਾ ਕਰਕੇ ਟੀਮ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦਿੱਤਾ ਜਾਵੇ।