5 Dariya News

ਬਰਸਾਤ ਕਾਰਨ ਪੈਦਾ ਹੋਏ ਹਾਲਾਤ ਨਾਲ ਨਜਿੱਠਣ ਲਈ ਪ੍ਰਸ਼ਾਸਨ ਹੋਇਆ ਪੱਬਾਂ ਭਾਰ

ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਆਪਣੀ ਟੀਮ ਨਾਲ ਖ਼ੁਦ ਆਏ ਮੈਦਾਨ ਵਿਚ

5 Dariya News

ਫ਼ਤਹਿਗੜ੍ਹ ਸਾਹਿਬ 10-Jul-2023

ਪਿਛਲੇ ਕਈ ਦਿਨਾਂ ਤੋ ਪੈ ਰਹੀ ਭਾਰੀ ਬਰਸਾਤ ਕਾਰਨ ਪੈਦਾ ਹੋਏ ਹਾਲਾਤ ਨਾਲ ਨਜਿੱਠਣ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਹੋਇਆ ਪਿਆ ਹੈ। ਇੱਕ ਪਾਸੇ ਜਿੱਥੇ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਆਪਣੀ ਪੂਰੀ ਟੀਮ ਨਾਲ ਲੋਕਾਂ ਦੀ ਸੇਵਾ ਕਰ ਰਹੇ ਹਨ ਉਥੇ ਹੀ ਡਿਪਟੀ ਕਮਿਸ਼ਨਰ ਪਰਨੀਤ ਸ਼ੇਰ ਗਿੱਲ ਜਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਅਤੇ ਹੋਰ ਅਧਿਕਾਰੀ ਪਿੰਡਾਂ ਤੇ ਸ਼ਹਿਰਾਂ ਦਾ ਦੌਰਾ ਕਰਕੇ ਹਾਲਾਤ ਤੇ ਨਿਰੰਤਰ ਨਜ਼ਰ ਰੱਖ ਰਹੇ ਹਨ।

ਵਰਨਣਯੋਗ ਹੈ ਕਿ ਜ਼ਿਲ੍ਹਾ ਪੱਧਰ ਤੇ ਬਣਾਏ ਕੰਟਰੋਲ ਰੂਮ ਵਿੱਚ ਹੁਣ ਤੱਕ ਹੜ੍ਹਾਂ ਸਬੰਧੀ 71 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਜਿਨ੍ਹਾਂ ਦਾ ਨਿਪਟਾਰਾ ਕੀਤਾ ਗਿਆ ਹੈ।ਵਿਧਾਇਕ ਰਾਏ ਆਪਣੇ ਜੋਤੀ ਸਰੂਪ ਮੋੜਾਂ ਤੇ ਸਥਿਤ ਦਫਤਰ ਵਿੱਚ ਬੈਠ ਕੇ ਲੋਕਾਂ ਕਾਦੀਆਂ ਦੁੱਖ-ਤਕਲੀਫ਼ਾਂ ਸੁਣ ਰਹੇ ਹਨ ਅਤੇ ਉਹ ਖੁਦ ਟਰੈਕਟਰ ਚਲਾ ਕੇ ਘਰਾਂ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢ ਰਹੇ ਹਨ। 

ਲੋਕਾਂ ਦੀ ਸਹੂਲਤ ਲਈ ਵਿਧਾਇਕ ਨੇ ਟੈਲੀਫੋਨ ਨੰਬਰ ਵੀ ਜਾਰੀ ਕੀਤੇ ਹਨ ਅਤੇ ਪ੍ਰਸ਼ਾਸ਼ਨ ਵੱਲੋਂ ਵੀ ਜ਼ਿਲ੍ਹਾ ਪੱਧਰ ਤੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਜਿੱਥੇ ਕਿ ਹੜ੍ਹਾਂ ਸਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਕਿਸੇ ਵੀ ਤਰਾਂ ਦੀ ਮਦਦ ਲਈ ਵੀ ਸੰਪਰਕ ਕੀਤਾ ਜਾ ਸਕਦਾ ਹੈ।ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਹੜ੍ਹਾਂ ਨਾਲ ਨਜਿੱਠਣ ਦੀ ਪੂਰੀ ਤਿਆਰੀ ਕੀਤੀ ਹੋਈ ਹੈ ।

ਮੈਡੀਕਲ ਟੀਮਾਂ ਅਤੇ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਨੂੰ ਲੋਕਾਂ ਦੀ ਸੇਵਾ ਲਈ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ ਜਿਸ ਦੇ ਨੰਬਰ 01763-232838 ਤੇ ਸੰਪਰਕ ਕਰ ਹੜ੍ਹਾਂ ਸਬੰਧੀ ਕੋਈ ਵੀ ਜਾਣਕਾਰੀ ਦਿੱਤੀ ਜਾ ਸਕਦੀ ਹੈ।