5 Dariya News

ਪਿੰਡ ਵਾਸੀਆਂ ਨੇ ਕੋਟਪਾ ਤਹਿਤ ਕੀਤਾ ਜਾਗਰੂਕ, ਚਲਾਨ ਕੱਟੇ

5 Dariya News

ਫਾਜ਼ਿਲਕਾ 12-Jul-2023

ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ, ਸਹਾਇਕ ਸਿਵਲ ਸਰਜਨ ਡਾ: ਬਬੀਤਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ ਖੂਈਖੇੜਾ ਡਾ: ਵਿਕਾਸ ਗਾਂਧੀ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਦੀ ਟੀਮ ਨੇ ਤੰਬਾਕੂ ਸੇਵਨ ਨਾਲ ਹੋਣ ਵਾਲੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਪਿੰਡ ਬੇਗਾਂਵਾਲੀ ਵਿਖੇ ਦੁਕਾਨਾਂ ਅਤੇ ਲੋਕਾਂ ਨੂੰ ਕੋਟਪਾ ਦੇ ਤਹਿਤ ਜਾਗਰੂਕ ਕੀਤਾ ਗਿਆ ਅਤੇ ਉਤਪਾਦ ਵੇਚਣ 'ਤੇ ਚਲਾਨ ਕੱਟੇ ਗਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ 'ਤੇ ਲੋਕਾਂ ਨੂੰ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੀਆਂ ਬਿਮਾਰੀਆਂ ਅਤੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ। ਇਸੇ ਤਹਿਤ ਅੱਜ ਸਿਹਤ ਵਿਭਾਗ ਦੀ ਟੀਮ ਨੇ ਬਲਾਕ ਖੂਈਖੇੜਾ ਅਧੀਨ ਪੈਂਦੇ ਪਿੰਡ ਬੇਗਾਂਵਾਲੀ ਵਿਖੇ ਤੰਬਾਕੂ ਪਦਾਰਥ ਵੇਚਣ ਵਾਲੀਆਂ ਦੁਕਾਨਾਂ ਅਤੇ ਵੇਚਣ ਵਾਲਿਆਂ ਦੇ ਚਲਾਨ ਕੱਟੇ।

ਇਸ ਦੇ ਨਾਲ ਹੀ ਦੁਕਾਨ 'ਤੇ 18 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਤੰਬਾਕੂ ਵੇਚਣ ਅਤੇ ਖਰੀਦਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਅਜਿਹਾ ਕਰਨ 'ਤੇ ਸਖ਼ਤ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਇਸ ਮੌਕੇ ਲੋਕਾਂ ਨੂੰ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਵੀ ਜਾਗਰੂਕ ਕੀਤਾ ਗਿਆ।

ਸਿਹਤ ਵਿਭਾਗ ਦੀ ਟੀਮ ਵਿੱਚ ਹੈਲਥ ਸੁਪਰਵਾਈਜ਼ਰ ਇੰਦਰਜੀਤ ਸਿੰਘ ਅਤੇ ਐਮਪੀਐਚਡਬਲਿਊ ਮੇਲ ਅਮਿਤ ਕੁਮਾਰ, ਅਰਵਿੰਦ ਕੁਮਾਰ ਸ਼ਾਮਲ ਸਨ।