ਐਸ.ਡੀ.ਐਮ. ਰੂਪਨਗਰ ਹਰਬੰਸ ਸਿੰਘ ਵੱਲੋਂ ਤਹਿਸੀਲ ਦੇ ਵੱਖ-ਵੱਖ ਪਿੰਡਾਂ ਅਤੇ ਰੋਪੜ ਸ਼ਹਿਰ ਵਿੱਚ ਲੋੜਵੰਦਾਂ ਨੂੰ ਰਾਹਤ ਸਮੱਗਰੀ ਵੰਡੀ
5 Dariya News
ਰੂਪਨਗਰ 14-Jul-2023
ਐਸ.ਡੀ.ਐਮ. ਰੂਪਨਗਰ ਸ. ਹਰਬੰਸ ਸਿੰਘ ਵੱਲੋਂ ਤਹਿਸੀਲ ਦੇ ਵੱਖ-ਵੱਖ ਪਿੰਡਾਂ ਅਤੇ ਰੋਪੜ ਸ਼ਹਿਰ ਵਿੱਚ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾ ਅਤੇ ਦਿਸ਼ਾ ਨਿਰਦੇਸ਼ਾ ਤਹਿਤ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾ ਕੇ ਅਤੇ ਲੋੜਵੰਦਾਂ ਦੀ ਸਹਾਇਤਾ ਕਰਕੇ ਪ੍ਰਭਾਵਿਤ ਖੇਤਰਾਂ ਵਿੱਚ ਆਮ ਵਰਗੇ ਹਾਲਾਤ ਬਣਾਏ ਜਾ ਰਹੇ ਹਨ।
ਸਬ ਡਵੀਜ਼ਨਲ ਮੈਜਿਸਟ੍ਰੇਟ ਵੱਲੋਂ ਬਲਾਕ ਦੇ ਪਿੰਡ ਸਿੰਘ ਭਗਵੰਤਪੁਰਾ ਵਿਖੇ ਲੋੜਵੰਦਾਂ ਨੂੰ ਰਾਹਤ ਸਮੱਗਰੀ ਵੰਡਦਿਆਂ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਉਨ੍ਹਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਦਾ ਭਰੋਸਾ ਵੀ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਪਿੰਡ ਵੱਡੀ ਹਵੇਲੀ ਵਿਖੇ ਸਿਹਤ ਵਿਭਾਗ ਵੱਲੋਂ ਲਗਾਏ ਗਏ ਮੈਡੀਕਲ ਕੈਂਪ ਦਾ ਜਾਇਜ਼ਾ ਵੀ ਲਿਆ।
ਇਸ ਮੌਕੇ ਗੱਲਬਾਤ ਕਰਦਿਆਂ ਐਸ.ਡੀ.ਐਮ. ਰੂਪਨਗਰ ਸ. ਹਰਬੰਸ ਸਿੰਘ ਨੇ ਕਿਹਾ ਕਿ ਹਰ ਇੱਕ ਲੋੜਵੰਦ ਤੱਕ ਲੋੜੀਦੀ ਮੱਦਦ ਪਹੁੰਚਾਉਣ ਲਈ ਅਧਿਕਾਰੀ ਦੂਰ ਦੂਰਾਂਡੇ ਖੇਤਰਾਂ ਤੱਕ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾ ਜਾਨਣ ਦੇ ਨਾਲ-ਨਾਲ ਉਨ੍ਹਾਂ ਨੂੰ ਲੋੜੀਦੀਆਂ ਸਹੂਲਤਾਂ ਵੀ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਹਤ ਸਹੂਲਤਾਂ, ਪੀਣ ਵਾਲਾ ਸਾਫ ਪਾਣੀ, ਰਾਸ਼ਨ ਤੇ ਹੋਰ ਲੋੜੀਦਾ ਸਮਾਨ ਉਪਲੱਬਧ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਸਭ ਲੋਕ ਸੁਰੱਖਿਅਤ ਹਨ, ਹਾਲਾਤ ਹੋਲੀ ਹੋਲੀ ਆਮ ਵਰਗੇ ਹੋ ਰਹੇ ਹਨ, ਸਾਨੂੰ ਸਮਾਜ ਸੇਵੀ ਸੰਗਠਨਾਂ, ਜਥੇਬੰਦੀਆਂ, ਪਿੰਡਾਂ ਤੇ ਸ਼ਹਿਰਾ ਵਿਚ ਨੋਜਵਾਨਾਂ ਦਾ ਕੁਦਰਤੀ ਆਪਦਾ ਵਿਚ ਨਜਿੱਠਣ ਵਿੱਚ ਭਰਪੂਰ ਸਹਿਯੋਗ ਮਿਲਿਆ ਹੈ। ਐਸ.ਡੀ.ਐਮ. ਰੂਪਨਗਰ ਨੇ ਕਿਹਾ ਕਿ ਸਮੁੱਚੇ ਇਲਾਕੇ ਵਿੱਚ ਹਾਲਾਤ ਤੇਜੀ ਨਾਲ ਸੁਧਰ ਰਹੇ ਹਨ ਅਤੇ ਨੁਕਸਾਨ ਦਾ ਜਾਇਜਾ ਲੈ ਕੇ ਅੰਕਲਣ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸ ਕਾਨੂੰਗੋ ਤੇ ਪਟਵਾਰੀਆਂ ਨੂੰ ਪ੍ਰਭਾਵਿਤ ਇਲਾਕਿਆਂ ਵਿਚ ਜਾਣ ਦੇ ਆਦੇਸ਼ ਜਾਰੀ ਕੀਤੇ ਤਾਂ ਜੋ ਸਮਾਂਬੱਧ ਸੀਮਾ ਵਿਚ ਸਹੀ ਅੰਕੜੇ ਲਏ ਜਾ ਸਕਣ। ਇਸ ਮੌਕੇ ਤਹਿਸੀਲਦਾਰ ਰੂਪਨਗਰ ਸ. ਜਸਪ੍ਰੀਤ ਸਿੰਘ, ਐਸ. ਐਮ.ਓ. ਡਾ. ਤਰਸੇਮ ਸਿੰਘ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।