5 Dariya News

ਫਤਹਿਗੜ੍ਹ ਸਾਹਿਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਮੈਡੀਕਲ ਕੈਂਪ ਲਗਾਏ

ਹੜ੍ਹ ਪੀੜ੍ਹਤਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਮੁਫਤ ਸਿਹਤ ਸੇਵਾਵਾਂ

5 Dariya News

ਫਤਿਹਗੜ੍ਹ ਸਾਹਿਬ 17-Jul-2023

ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀ.ਐਚ.ਸੀ. ਚਨਾਰਥਲ ਕਲਾਂ ਅਧੀਨ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰ ਸਿੰਘ ਦੀ ਅਗਵਾਈ ਵਿਚ ਹੜ੍ਹ ਪ੍ਰਭਾਵਿਤ ਖੇਤਰਾ ਵਿਚ 7 ਮੈਡੀਕਲ ਕੈਂਪ ਲਗਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਸਰਹਿੰਦ ਬਲਾਕ ਅਧੀਨ ਪਿੰਡ ਮੂਲੇਪੁਰ, ਪੰਜੋਲਾ, ਨਬੀਪੁਰ, ਨੌਲੱਖਾ, ਖਰੌੜਾ, ਛਲੇੜੀ ਖੁਰਦ ਤੇ ਧਤੌਂਦਾ ਵਿਖੇ ਸੀ.ਐਚ.ਸੀ. ਚਨਾਰਥਲ ਕਲਾਂ ਅਧਾਰਿਤ ਟੀਮਾਂ ਵੱਲੋਂ ਮੈਡੀਕਲ ਕੈਂਪ ਲਗਾਇਆ ਗਿਆ।

ਉਨ੍ਹਾਂ ਦੱਸਿਆ ਕਿ ਰੋਜ਼ਾਨਾ ਵੱਖ ਵੱਖ ਪਿੰਡਾਂ ਵਿਚ ਕੈਂਪ ਲਗਾ ਕੇ ਲੋੜਵੰਦ ਮਰੀਜ਼ਾ ਨੂੰ ਦਵਾਈ ਦਿੱਤੀ ਜਾਂਦੀ ਹੈ ਤੇ ਗੰਭੀਰ ਬਿਮਾਰੀ ਨਾਲ ਗ੍ਰਸਤ ਮਰੀਜ਼ਾ ਨੂੰ ਸਿਵਲ ਹਸਪਤਾਲ ਰੈਫਰ ਕੀਤਾ ਜਾਂਦਾ ਹੈ, ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਡੇਂਗੂ ਮਲੇਰੀਆਂ ਸਬੰਧੀ ਸਰਵੇ ਕੀਤਾ ਜਾ ਰਿਹਾ ਹੈ ਤੇ ਬੀਮਾਰੀਆਂ ਦੇ ਖਤਰੇ ਨੂੰ ਘੱਟ ਕਰਨ ਲਈ ਸਪ੍ਰੇਅ ਆਦਿ ਕਰਵਾਈ ਜਾ ਰਹੀ ਹੈ।

ਇਸ ਮੌਕੇ ਮੈਡੀਕਲ ਅਫਸਰ ਡਾ. ਰੂਬਲਦੀਪ ਕੌਰ, ਡਾ. ਨਵਾਬ ਮੁਹੰਮਦ, ਬਲਾਕ ਐਕਸਟੇਸ਼ਨ ਐਜੂਕੇਟਰ ਮਹਾਵੀਰ ਸਿੰਘ, ਫਾਰਮੇਸੀ ਅਫਸਰ ਜ਼ਸਨਜੋਤ, ਮ.ਪ.ਹ.ਵ. ਗੁਰਪ੍ਰੀਤ ਸਿੰਘ, ਸਰਬਜੀਤ ਕੌਰ, ਬਿੰਦਰ ਕੌਰ ਤੇ ਹੋਰ ਮੌਜੂਦ ਸਨ।