5 Dariya News

ਸਿਹਤ ਵਿਭਾਗ ਵੱਲੋਂ ਮੈਟਰਨਲ ਡੈਥ ਰੀਵਿਊ ਮੀਟਿੰਗ

5 Dariya News

ਫਾਜ਼ਿਲਕਾ 25-Jul-2023

ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਗਰਭਵਤੀ ਔਰਤਾਂ ਦੀ ਸਿਹਤ ਪ੍ਰਤੀ ਸਮੇਂ ਸਮੇਂ ‘ਤੇ ਨਿਰਿਖਣ ਕੀਤਾ ਜਾਂਦਾ ਰਹਿੰਦਾ ਹੈ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ ਸਤੀਸ਼ ਗੋਇਲ ਸਿਵਲ ਸਰਜਨ ਫਾਜ਼ਿਲਕਾ ਨੇ ਦੱਸਿਆ ਕਿ  ਜੇਕਰ ਕਿਸੇ ਵੀ ਗਰਭਵਤੀ ਔਰਤ ਦੀ ਗਰਭ ਦੌਰਾਨ ਮੌਤ, ਜਣੇਪੇ ਦੌਰਾਨ ਮੌਤ  ਅਤੇ ਜਣੇਪੇ ਤੋਂ 42 ਦਿਨਾਂ ਬਾਅਦ ਕਿਸੇ ਵੀ ਕਾਰਨ ਕਰਕੇ ਮੌਤ ਹੁੰਦੀ ਹੈ ਤਾਂ ਸਿਹਤ ਵਿਭਾਗ ਵੱਲੋਂ  ਉਸਦੇ ਕਾਰਨਾਂ ਦੀ ਜਾਂਚ ਕਰਨ ਸਬੰਧੀ ਮੈਟਰਨਲ ਡੈਥ ਰੀਵਿਊ ਮੀਟਿੰਗ ਕੀਤੀ ਜਾਂਦੀ ਹੈ ।

ਸਹਾਇਕ ਸਿਵਲ ਸਰਜਨ   ਡਾਕਟਰ ਬਬੀਤਾ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਇਲਾਜ ਕਰਨ ਵਾਲੇ ਡਾਕਟਰ , ਸਹਿਯੋਗੀ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਯਕੀਨੀ ਤੌਰ ‘ਤੇ ਸ਼ਾਮਿਲ ਕੀਤਾ ਜਾਂਦਾ ਹੈ ਤਾਕਿ ਕਮਿਆ ਦਾ ਬਰੀਕ ਨਾਲ ਵਿਸ਼ਲੇਸ਼ਣ ਕੀਤਾ ਜਾਂਦਾ ਹੈ ਤਾਂ ਜੋ ਮੌਤ ਦੇ ਕਾਰਨਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਸਕੇ ਅਤੇ ਭਵਿੱਖ ਵਿੱਚ ਹੋਣ ਵਾਲੀ ਅਜਿਹੀ ਕਿਸੀ ਵੀ ਸਥਿਤੀ ਨਾਲ ਨਜਿੱਠਿਆ ਜਾ ਸਕੇ ਤਾਂ ਜੋ ਮੌਤ ਨੂੰ ਰੋਕਿਆ ਜਾ ਸਕੇ ।  

ਜਿਲਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਕਵਿਤਾ ਸਿੰਘ ਨੇ ਦੱਸਿਆ ਕਿ ਮੀਟਿੰਗ ਤੋਂ ਬਾਦ ਸਟਾਫ ਦੀ ਮੀਟਿੰਗ ਕੀਤੀ ਜਾਂਦੀ ਹੈ ਅਤੇ ਇਸ ਤਰਾ ਦੀ ਕਮੀਆ ਦੋਬਾਰਾ ਤੋਂ ਨਾ ਹੋਵੇ ਸਟਾਫ ਨੂੰ ਹਿਦਾਇਤ ਵੀ ਕੀਤੀ ਜਾਂਦੀ ਹੈ। ਮੀਟਿੰਗ ਵਿੱਚ ਗਰਭਵਤੀ ਔਰਤਾਂ ਦੇ ਹਾਈ ਰਿਸਕ ਪ੍ਰੈਗਨੈਂਸੀ ਬਾਰੇ ਏ ਐਨ ਐਮ ਅਤੇ ਆਸ਼ਾ ਵਰਕਰ ਨੂੰ ਜਾਣਕਾਰੀ ਦਿੱਤੀ ਗਈ।

ਕਮੇਟੀ ਜਿਸ ਵਿਚ ਜਿਲਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਕਵਿਤਾ ਸਿੰਘ , ਸਹਾਇਕ ਸਿਵਲ ਸਰਜਨ ਡਾਕਟਰ ਬਬੀਤਾ ਅਤੇ ਹੋਰ ਮਾਹਿਰ ਡਾਕਟਰਾਂ  ਵੱਲੋਂ ਕੀਤੀ ਇਸ ਪੜਤਾਲ ਦਾ ਮੁੱਖ ਮਕਸਦ ਭਵਿੱਖ ਚ ਹੋਣ ਵਾਲੀਆਂ ਅਜਿਹੀਆਂ ਮੌਤਾਂ ਨੂੰ ਰੋਕਿਆ ਜਾ ਸਕੇ। ਇਸ ਸਮੇਂ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਕਵਿਤਾ ਸਿੰਘ ਐਸ ਐਮ ਓ ਫਾਜ਼ਿਲਕਾ ਡਾਕਟਰ ਰਿੰਕੂ ਚਾਵਲਾ  ਡਾਕਟਰ ਅੰਸ਼ੁਲ ਨਾਗਪਾਲ  ਡੀ ਐਮ ਈ ਓ ਪੂਜਾ ਰਨੀ , ਏਨਮ ਆਸ਼ਾ ਵਰਕਰ  ਅਤੇ ਸਿਹਤ ਵਿਭਾਗ ਦੇ ਕਰਮਚਾਰੀ ਹਾਜਰ ਸਨ।