5 Dariya News

ਪਲੇਸਮੈਂਟ ਕੈਂਪ 'ਚ 5 ਨੌਜਵਾਨਾਂ ਦੀ ਨੌਕਰੀ ਲਈ ਚੋਣ, 19 ਨੌਜਵਾਨ ਦੂਜੇ ਗੇੜ੍ਹ ਦੀ ਇੰਟਰਵਿਊ ਲਈ ਸ਼ਾਰਟਲਿਸਟ

5 Dariya News

ਰੂਪਨਗਰ 25-Jul-2023

ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪ ਲਗਾਏ ਜਾਂਦੇ ਹਨ। ਇਸੇ ਲੜੀ ਤਹਿਤ ਲਗਾਏ ਪਲੇਸਮੈਂਟ ਕੈਂਪ ਵਿੱਚ 5 ਨੌਜਵਾਨਾਂ ਦੀ ਨੌਕਰੀ ਲਈ ਚੋਣ ਕੀਤੀ ਗਈ ਅਤੇ 19 ਨੌਜਵਾਨਾਂ ਨੂੰ ਦੂਜੇ ਗੇੜ੍ਹ ਦੀ ਇੰਟਰਵਿਊ ਲਈ ਸ਼ਾਰਟਲਿਸਟ ਕੀਤਾ ਗਿਆ।

ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਅਰੁਣ ਕੁਮਾਰ ਰੋਜ਼ਗਾਰ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਲੀਵਵੈਲ ਆਯੂਰਵੈਦਾ ਰੂਪਨਗਰ ਕੰਪਨੀ ਦੇ ਨਿਯੋਜਕ ਵੱਲੋਂ ਸੇਲਜ਼ ਐਗਜ਼ੀਕਿਊਟਿਵ, ਸਹਾਇਕ ਮੈਨੇਜਰ ਅਤੇ ਮੈਨੇਜਰ ਦੀ ਅਸਾਮੀਆਂ ਲਈ ਬਾਰਵੀਂ ਅਤੇ ਗ੍ਰੈਜੂਏਟ ਯੋਗਤਾ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ। 

ਸ਼੍ਰੀ ਅਰੁਣ ਕੁਮਾਰ ਨੇ ਦੱਸਿਆ ਕਿ ਚੁਣੇ ਗਏ ਉਮੀਦਵਾਰਾਂ ਦੇ ਕੰਮ ਦਾ ਅਨੰਦਪੁਰ ਸਾਹਿਬ ਹੋਵੇਗਾ ਅਤੇ ਚੁਣੇ ਗਏ ਉਮੀਦਵਾਰਾਂ ਨੂੰ 18,000 ਤੋਂ 25,000 ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ । ਇਸ ਕੈਂਪ ਵਿੱਚ 18 ਤੋਂ 25 ਸਾਲ ਦੇ ਲੜਕੇ ਅਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਸਨ। 

ਇਸ ਕੈਂਪ ਵਿੱਚ 74 ਪ੍ਰਾਰਥੀਆਂ ਨੇ ਭਾਗ ਲਿਆ ਅਤੇ 5 ਨੌਜਵਾਨਾਂ ਦੀ ਨੌਕਰੀ ਲਈ ਚੋਣ ਕੀਤੀ ਗਈ ਅਤੇ 19 ਨੌਜਵਾਨਾਂ ਨੂੰ ਦੂਜੇ ਗੇੜ੍ਹ ਦੀ ਇੰਟਰਵਿਊ ਲਈ ਸ਼ਾਰਟਲਿਸਟ ਕੀਤਾ ਗਿਆ। ਮੀਨਾਕਸ਼ੀ ਬੇਦੀ ਪਲੇਸਮੈਂਟ ਅਫਸਰ, ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤੇ ਜਾਂਦੇ ਇਹਨਾਂ ਪਲੇਸਮੈਂਟ ਕੈਂਪਾਂ ਵਿੱਚ ਜ਼ਰੂਰ ਭਾਗ ਲੈਣ। 

ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 ਤੇ ਸੰਪਰਕ ਕੀਤਾ ਜਾ ਸਕਦਾ ਹੈ।