5 Dariya News

ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਪੌਦੇ ਲਗਾਏ ਗਏ

5 Dariya News

ਬਟਾਲਾ 30-Jul-2023

ਸਮਾਜ ਸੇਵਾ ਵਿੱਚ ਮੋਹਰੀ ਰਹਿਣ ਵਾਲੀ ਸਮਾਜ ਸੇਵੀ ਸੰਸਥਾ ਲਾਇਨਜ ਕਲੱਬ ਬਟਾਲਾ  ਮੁਸਕਾਨ ਵੱਲੋਂ ਦੂਸਰੇ ਪੜਾਅ ਤਹਿਤ ਕਾਹਨੂੰਵਾਨ ਰੋਡ ਵਿਖੇ ਰਾਇਲ ਇੰਸੀਚਿਊਟ  ਨੇੜੇ ਪੌਦੇ ਲਗਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਲਾਇਨ ਪਰਵਿੰਦਰ ਸਿੰਘ ਗੋਰਾਇਆ ਨੇ ਦੱਸਿਆ ਕਿ ਲਾਇਨਜ ਕਲੱਬ 321 ਡੀ ਦੇ ਗਵਰਨਰ ਸ੍ਰੀ ਐਸ.ਪੀ.ਸੋਧੀ ਵੱਲੋਂ ਵਾਤਾਵਰਨ ਨੂੰ ਹਰਿਆ ਭਰਿਆ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਉਨ੍ਹਾਂ ਦੀ ਕਲੱਬ ਲਾਇਨਜ ਕਲੱਬ ਬਟਾਲਾ ਮੁਸਕਾਨ ਦੇ ਮੈਂਬਰਾਂ ਵੱਲੋਂ  200 ਪੌਦੇ ਲਗਾਏ ਗਏ ਹਨ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਦੀ ਕਲੱਬ ਵੱਲੋਂ ਹੋਰ ਪੌਦੇ ਲਗਾਏ ਜਾਣਗੇ। ਇਸ ਮੌਕੇ ਜੋਨ ਚੇਅਰਮੈਨ ਲਾਇਨ ਬਰਿੰਦਰ ਸਿੰਘ ਅਠਵਾਲ ਨੇ ਕਿਹਾ ਕਿ ਲਾਇਨ ਕਲੱਬ ਬਟਾਲਾ ਮੁਸਕਾਨ ਦੇ ਮੈਂਬਰਾਂ ਵੱਲੋਂ ਪੋਦੇ ਲਗਾਉਣਾ ਸ਼ਲਾਘਾਯੋਗ ਉਪਰਾਲਾ ਹੈ।

ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਦੇ ਨਾਲ ਨਾਲ ਇਸ ਦੀ ਹਰ ਪੱਖੋਂ ਸਾਂਭ ਸੰਭਾਲ ਵੀ ਕੀਤੀ ਜਾਵੇ। ਉਨ੍ਹਾਂ ਕਲੱਬ ਦੇ ਮੈਂਬਰਾਂ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਦੀ ਪ੍ਰਸੰਸਾ ਕੀਤੀ। 

ਇਸ ਮੌਕੇ ਲਾਇਨ ਡਾ. ਰਣਜੀਤ ਸਿੰਘ, ਲਾਇਨ ਪ੍ਰਦੀਪ ਸਿੰਘ ਚੀਮਾ , ਲਾਇਨ ਗਗਨਦੀਪ ਸਿੰਘ, ਲਾਇਨ ਭਾਰਤ ਭੂਸ਼ਨ, ਲਾਇਨ ਹਰਭਜਨ ਸਿੰਘ ਸੇਖੋਂ, ਲਾਇਨ ਸ਼ੁਸ਼ੀਲ ਮਹਾਜਨ, ਲਾਇਨ ਸੰਦੀਪ, ਲਾਇਨ ਗੋਬਿੰਦ ਸੈਣੀ, ਲਾਇਨ ਅਮਰਦੀਪ ਸਿੰਘ ਸੈਣੀ, ਲਾਇਨ ਬਲਕਾਰ ਸਿੰਘ, ਲਾਇਨ ਜੁਲਕਾ ਆਦਿ ਹਾਜ਼ਰ ਸਨ।