ਚੇਅਰਮੈਨ ਅਸ਼ੋਕ ਤਲਵਾਰ ਨੇ ਸਕੂਲ ਆਫ ਐਮੀਨੈਂਸ ਛੇਹਰਟਾ ਦਾ ਦੌਰਾ ਕੀਤਾ
5 Dariya News
ਅੰਮ੍ਰਿਤਸਰ 02-Aug-2023
ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਸ਼ੋਕ ਤਲਵਾਰ ਵਲੋਂ ਸਕੂਲ ਆਫ ਐਮੀਨੈਂਸ ਛੇਹਰਟਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਐਕਸੀਅਨ ਪਰਮਿੰਦਰ ਸਿੰਘ ਕਾਹਲੋਂ ਅਤੇ ਐਸ.ਡੀ.ਓ. ਸ਼ੁਭਮ ਵੀ ਮੌਜੂਦ ਸਨ, ਚੇਅਰਮੈਨ ਅਸ਼ੋਕ ਤਲਵਾਰ ਨੇ ਸਕੂਲ ਦੇ ਪ੍ਰਿੰਸੀਪਲ ਨਾਲ ਮੁਲਾਕਾਤ ਕੀਤੀ ਅਤੇ ਸਕੂਲ ਦਾ ਦੌਰਾ ਕੀਤਾ ਅਤੇ ਨਿਰਮਾਣ ਅਧੀਨ ਕਾਰਜਾਂ ਦਾ ਜਾਇਜ਼ਾ ਲਿਆ।
ਇਸ ਮੋਕੇ ਉਹਨਾਂ ਕਿਹਾ ਕਿ ਸਿੱਖਿਆ ਦਾ ਮਿਆਰ ਉਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ ਬਣਾਏ ਜਾ ਰਹੇ ਸਕੂਲ ਆਫ ਐਮੀਨੈਂਸ ਦੀ ਸੂਚੀ ਵਿਚ ਅੰਮ੍ਰਿਤਸਰ ਦਾ ਸਕੂਲ ਆਫ ਐਮੀਨੈਂਸ ਛੇਹਰਟਾ ਦਾ ਨਾਮ ਵੀ ਸ਼ਾਮਲ ਹੈ। ਉਹਨਾਂ ਕਿਹਾ ਕਿ ਸਕੂਲ ਦੇ ਨਿਰਮਾਣ ਕਾਰਜਾਂ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ,ਅਤੇ ਨਾ ਹੀ ਫੰਡਾ ਦੀ ਕਮੀ ਆਉਣ ਦਿੱਤੀ ਜਾਵੇਗੀ।
ਜੰਗੀ ਪੱਧਰ ਤੇ ਸਕੂਲ ਦਾ ਨਿਰਮਾਣ ਕਾਰਜ ਕੀਤਾ ਜਾ ਰਿਹਾ ਹੈ। ਇਸ ਮੌਕੇ ਅਨਿਲ ਮਹਾਜਨ,ਵਿਕਰਮਜੀਤ ਵਿੱਕੀ,ਵਿਸ਼ਵ ਸਹਿਜਪਾਲ ਐਡਵੋਕੇਟ ਰਮਨ ਮੌਜੂਦ ਸਨ।