5 Dariya News

ਹੁਸ਼ਿਆਰਪੁਰ ’ਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ’ਚ ਨਹੀਂ ਛੱਡੀ ਜਾ ਰਹੀ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ 24.78 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ 14 ’ਚ ਸੜਕ ਨਿਰਮਾਣ ਦੀ ਕਰਵਾਈ ਸ਼ੁਰੂਆਤ

5 Dariya News

ਹੁਸ਼ਿਆਰਪੁਰ 04-Aug-2023

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼ਹਿਰਾਂ ਤੇ ਪਿੰਡਾਂ ਵਿਚ ਸੜਕਾਂ ਤੇ ਗਲੀਆਂ ਦੇ ਨਿਰਮਾਣ ਕਾਰਜ ਤੇਜ਼ੀ ਨਾਲ ਹੋ ਰਹੇ ਹਨ ਅਤੇ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿਚ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ। ਉਹ ਵਾਰਡ ਨੰਬਰ 14 ਵਿਚ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਨ ਦੌਰਾਨ ਵਾਰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। 

ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ 24.78 ਲੱਖ ਰੁਪਏ ਦੀ ਲਾਗਤ ਨਾਲ ਇਹ ਸੜਕ ਬਣਾਈ ਜਾ ਰਹੀ ਹੈ। 

ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਸੜਕ ਨਿਰਮਾਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਨਿਰਮਾਣ ਕਾਰਜ ਵਿਚ ਗੁਣਵੱਤਾ ਨਾਲ ਕਿਸੇ ਤਰ੍ਰਾਂ ਦਾ ਕੋਈ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਂਦੇ ਹੀ ਪਹਿਲੇ ਦਿਨ ਤੋਂ ਹੁਸ਼ਿਆਰਪੁਰ ਵਿਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਹੋ ਗਈ ਸੀ, ਜੋ ਕਿ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸਰਬਪੱਖੀ ਵਿਕਾਸ ਨੂੰ ਲੈ ਕੇ ਗੰਭੀਰ ਹੈ ਅਤੇ ਜੰਗੀ ਪੱਧਰ ’ਤੇ ਵਿਕਾਸ ਕਾਰਜ ਵੀ ਕਰਵਾਏ ਜਾ ਰਹੇ ਹਨ। 

ਇਸ ਮੌਕੇ ਕੌਂਸਲਰ ਬਲਵਿੰਦਰ ਬਿੰਦੀ, ਐਕਸੀਅਨ ਨਗਰ ਨਿਗਮ ਕੁਲਦੀਪ ਸਿੰਘ, ਮਨਦੀਪ ਕੌਰ, ਐਡਵੋਕੇਟ ਅਮਰਜੋਤ ਸੈਣੀ ਵੀ ਮੌਜੂਦ ਸਨ।