5 Dariya News

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਲਹਿਰਾਉਣਗੇ ਅੰਮ੍ਰਿਤਸਰ ’ਚ ਤਿਰੰਗਾ

ਡਿਪਟੀ ਕਮਿਸ਼ਨਰ ਨੇ ਆਜਾਦੀ ਦਿਵਸ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

5 Dariya News

ਅੰਮ੍ਰਿਤਸਰ 04-Aug-2023

ਜਿਲ੍ਹਾ ਅੰਮ੍ਰਿਤਸਰ ਅੰਦਰ ਮਨਾਏ ਜਾ ਰਹੇ ਜਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸ੍ਰੀ ਅਮਿਤ ਤਲਵਾੜ,  ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਸਮਾਗਮ ਨੂੰ ਉਤਸ਼ਾਹ ਨਾਲ ਨੇਪਰੇ ਚਾੜ੍ਹਣ ਲਈ ਉਚੇਚੇ ਪ੍ਰਬੰਧ ਕੀਤੇ ਜਾਣ।

ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਨਾਲ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਗਮ ਵਿੱਚ ਭਾਗ ਲੈਣ ਵਾਲੇ ਬੱਚਿਆਂ ਲਈ ਪਾਣੀ, ਮੈਡੀਕਲ ਸੁਵਿਧਾਵਾਂ ਦਾ ਪੂਰਾ ਪ੍ਰਬੰਧ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਜਿਲ੍ਹਾ ਪੱਧਰੀ ਸਮਾਗਮ ਵਿੱਚ ਵਿੱਤ ਮੰਤਰੀ ਪੰਜਾਬ ਸ: ਹਰਪਾਲ ਸਿੰਘ ਚੀਮਾ ਬਤੌਰ ਮੁੱਖ ਮਹਿਮਾਨ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨਾਂ ਦੱਸਿਆ ਕਿ ਸਮਾਗਮ ਦੀ ਫੁੱਲ ਡਰੈਸ ਰਿਹਰਸਲ 13 ਅਗਸਤ ਨੂੰ ਹੋਵੇਗੀ। 

ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਸਪਸ਼ਟ ਕੀਤਾ ਕਿ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸ੍ਰੀ ਤਲਵਾੜ ਨੇ ਦੱਸਿਆ ਕਿ ਆਜਾਦੀ ਦਿਵਸ ਦੇ ਸਮਾਗਮਾਂ ਵਿੱਚ ਵੱਖ-ਵੱਖ ਸਕੂਲੀ ਬੱਚਿਆਂ ਵਲੋਂ ਕੋਰਿਓਗ੍ਰਾਫੀ, ਪੀ.ਟੀ. ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਜਾਣਗੇ।

ਇਸ ਮੌਕੇ ਕਮਿਸ਼ਨਰ ਕਾਰਪੋਰੇਸ਼ਨ ਸ੍ਰੀ ਸੰਦੀਪ ਰਿਸ਼ੀ, ਸ੍ਰੀ ਹਰਪ੍ਰੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ ਜਨਰਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਜੀਤ ਕੌਰ, ਐਸ.ਪੀ. ਸ: ਪ੍ਰਭਜੋਤ ਸਿੰਘ ਵਿਰਕ, ਐਸ.ਪੀ. ਸ੍ਰੀਮਤੀ ਜਸਵੰਤ ਕੌਰ, ਡਾ. ਹਰਨੂਰ ਕੌਰ ਢਿੱਲੋਂ ਸਹਾਇਕ ਕਮਿਸ਼ਨਰ ਜਨਰਲ, ਐਸ:ਡੀ:ਐਮ ਅੰਮ੍ਰਿਤਸਰ ਸ: ਮਨਕੰਵਲ ਸਿੰਘ ਚਾਹਲ ਅਤੇ ਸ੍ਰੀਮਤੀ ਦਮਨਦੀਪ ਕੌਰ, ਸਕੱਤਰ ਟਰਾਂਸਪੋਰਟ ਅਥਾਰਿਟੀ ਸ: ਅਰਸ਼ਦੀਪ ਸਿੰਘ, ਡਾਇਰੈਕਟਰ ਲੋਕ ਸੰਪਰਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਪਰਵੀਨ ਪੂਰੀ  ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।