5 Dariya News

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੱਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ

ਹਵਾਲਾਤੀਆਂ ਅਤੇ ਕੈਦੀਆਂ ਦੀਆਂ ਸੁਣੀਆਂ ਮੁਸ਼ਕਿਲਾਂ ਅਤੇ ਸਿਹਤ ਪੱਖੋਂ ਜਾਣਕਾਰੀ

5 Dariya News

ਹੁਸ਼ਿਆਰਪੁਰ 12-Aug-2023

ਜ਼ਿਲ੍ਹਾ ਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਦਿਲਬਾਗ ਸਿੰਘ ਜੌਹਲ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੱਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਦੀ ਸਿਹਤ ਪੱਖੋ ਜਾਣਕਾਰੀ ਲਈ ਗਈ। 

ਇਸ ਤੋਂ ਇਲਾਵਾ ਜੇਲ੍ਹ ਦੇ ਰਜਿਸਟਰ ਚੈਕ ਕੀਤੇ ਗਏ। ਇਸੇ ਤਰ੍ਹਾਂ ਕੇਂਦਰੀ ਜੇਲ੍ਹ ਵਿਚ ਬੰਦ ਮਹਿਲਾ ਕੈਦੀਆਂ ਨੂੰ ਐਨ. ਜੀ. ਓ ਕਾਰਮੇਲਾਈਟ ਸੋਸ਼ਲ ਸਰਵਿਸਿਜ਼ ਮਾਊਂਟ ਕਾਰਮਲ ਆਸ਼ਰਮ, ਕੱਕਂ,  ਹੁਸ਼ਿਆਰਪੁਰ ਦੇ ਸਹਿਯੋਗ ਨਾਲ ਤਿੰਨ ਮਹੀਨੇ ਦਾ ਸਿਲਾਈ ਦਾ ਕੋਰਸ ਸ਼ੁਰੂ ਕਰਵਾਇਆ ਗਿਆ ਅਤੇ ਇਸ ਤਹਿਤ ਔਰਤਾਂ ਨੂੰ ਸਿਲਾਈ ਦੀਆਂ ਮਸ਼ੀਨਾਂ ਵੀ ਮੁਹੱਈਆ ਕਰਵਾਈਆਂ ਗਈਆਂ। 

ਉਨ੍ਹਾਂ ਕਿਹਾ ਕਿ ਇਸ ਕੋਰਸ ਨਾਲ ਔਰਤਾਂ ਜੇਲ੍ਹ ਤੋਂ ਬਾਹਰ ਆ ਕੇ ਆਪਣੇ ਪੈਰਾਂ ’ਤੇ ਖੜ੍ਹੀਆਂ ਹੋ  ਸਕਦੀਆਂ ਹਨ । ਇਸ ਤੋਂ ਇਲਾਵਾ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜੇਲ੍ਹ ਦੀ ਸਫਾਈ ਦਾ ਧਿਆਨ ਰੱਖਣ ਲਈ ਜੇਲ੍ਹ ਸੁਪਰਡੈਂਟ ਨੂੰ ਨਿਰਦੇਸ਼ ਦਿੱਤੇ ਗਏ ਕਿ ਬਰਸਾਤੀ ਪਾਣੀ ਇੱਕਠਾ ਨਾ ਹੋਣ ਦਿੱਤਾ ਜਾਵੇ ਅਤੇ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਦਵਾਈ ਦਾ ਛਿੜਕਾਅ ਕਰਵਾਇਆ ਜਾਵੇ ਅਤੇ ਫੈਲ ਰਹੇ ਅੱਖਾਂ ਦੇ ਵਾਇਰਸ ਦੇ ਬਚਾਅ ਲਈ ਕੈਦੀਆਂ ਨੂੰ ਸਮੇਂ-ਸਮੇਂ ’ਤੇ ਅੱਖਾਂ ਦੀ ਜਾਂਚ ਕਰਵਾ ਕੇ ਦਵਾਈਆਂ ਮੁਹੱਈਆ ਕਰਵਾਈਆਂ ਜਾਣ। 

ਇਸ ਦੇ ਨਾਲ ਹੀ ਉਨ੍ਹਾਂ ਮਿਤੀ 9 ਸਤੰਬਰ 2023 ਨੂੰ ਜ਼ਿਲ੍ਹਾ ਕਚਹਿਰੀਆਂ ਹੁਸ਼ਿਆਰਪੁਰ ਵਿਖੇ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਵੀ ਜਾਣਕਾਰੀ ਦਿੱਤੀ।