5 Dariya News

ਜ਼ਿਲਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਬਾਰੇ ਫੁੱਲ ਡਰੈੱਸ ਰਿਹਰਸਲ

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਲਹਿਰਾਉਣਗੇ ਕੌਮੀ ਤਿਰੰਗਾ-ਵਧੀਕ ਡਿਪਟੀ ਕਮਿਸ਼ਨਰ (ਜ਼)

5 Dariya News

ਮੋਗਾ 12-Aug-2023

15 ਅਗਸਤ ਦਿਨ ਮੰਗਲਵਾਰ ਨੂੰ ਅਨਾਜ ਮੰਡੀ ਮੋਗਾ ਵਿਖੇ ਆਯੋਜਿਤ ਕੀਤੇ ਜਾ ਰਹੇ ਜ਼ਿਲਾ ਪੱਧਰੀ ਆਜ਼ਾਦੀ ਦਿਹਾੜਾ ਸਮਾਗਮ ’ਤੇ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਮੁੱਖ ਮਹਿਮਾਨ ਵਜੋਂ ਰਾਸ਼ਟਰੀ ਤਿਰੰਗਾ ਚੜਾਉਣ ਦੀ ਰਸਮ ਅਦਾ ਕਰਨਗੇ। ਇਸ ਸਾਲ ਦਾ ਆਜ਼ਾਦੀ ਦਿਹਾੜਾ ਪਹਿਲਾਂ ਵਾਂਗ ਪੂਰੇ ਜੋਸ਼ ਅਤੇ ਦੇਸ਼ ਭਗਤੀ ਭਾਵਨਾ ਨਾਲ ਮਨਾਇਆ ਜਾਵੇਗਾ।

ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਨਿਧੀ ਕੁੰਬਦ ਬਾਂਬਾ ਨੇ ਅੱਜ ਆਜ਼ਾਦੀ ਦਿਵਸ ਸਮਾਰੋਹ ਲਈ ਅਨਾਜ ਮੰਡੀ ਮੋਗਾ ਵਿਖੇ ਹੋਈ ਫੁੱਲ ਡਰੈਸ ਰਿਹਰਸਲ ਦਾ ਜ਼ਾਇਜ਼ਾ ਲੈਣ ਸਮੇਂ ਦਿੱਤੀ। ਉਨਾਂ ਇਸ ਮੌਕੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਦਾ ਨਿਰੀਖਣ ਕਰਨ ਤੋਂ ਬਾਅਦ ਮਾਰਚ ਪਾਸਟ ਤੋਂ ਸਲਾਮੀ ਲਈ। 

ਇਸ ਸਮੇਂ ਉਨਾਂ ਨਾਲ ਜ਼ਿਲਾ ਪੁਲਿਸ ਮੁਖੀ ਸ੍ਰੀ ਜੇ. ਇਲਨਚੇਲੀਅਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਵੱਡੀ ਗਿਣਤੀ ਵਿੱਚ ਬੱਚੇ ਵੀ ਹਾਜ਼ਰ ਸਨ। ਇਸ ਮੌਕੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਡੀ.ਐਮ.ਕਾਲਜ ਮੋਗਾ, ਐੱਨ. ਸੀ. ਸੀ. ਕੈਡਿਟਾਂ, ਬੈਂਡ ਵੱਲੋਂ ਪਰੇਡ ਵਿੱਚ ਹਿੱਸਾ ਲਿਆ ਗਿਆ। 

ਉਨਾਂ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦੇਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕਿਹਾ ਕਿ ਹਰ ਅਧਿਕਾਰੀ ਵੱਲੋਂ ਉਸ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਇਆ ਜਾਵੇ। ਉਨਾਂ ਫੁੱਲ ਡਰੈੱਸ ਰਿਹਰਸਲ ਸਮੇਂ ਪਾਈਆਂ ਗਈਆਂ ਛੋਟੀਆਂ-ਮੋਟੀਆਂ ਤਰੁੱਟੀਆਂ ਨੂੰ ਦੂਰ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਵੀ ਜਾਰੀ ਕੀਤੀ। 

ਇਸ ਮੌਕੇ ’ਤੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਅਤੇ ਪੀ.ਟੀ.ਸ਼ੋਅ ਵੀ ਪੇਸ਼ ਕੀਤਾ ਗਿਆ।