ਰਿਸ਼ੀ ਪਾਲ ਸਿੰਘ ਨੇ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
ਸਮਾਰਟ ਸਿਟੀ, ਸੋਲਿਡ ਵੇਸਟ ਮੇਨੈਜਮੈਂਟ ਅਤੇ ਵਿਕਾਸ ਕਾਰਜਾਂ ’ਤੇ ਦਿੱਤਾ ਜਾਵੇਗਾ ਵਿਸ਼ੇਸ਼ ਧਿਆਨ
5 Dariya News
ਜਲੰਧਰ 11-Aug-2023
2014 ਬੈਚ ਦੇ ਆਈ.ਏ.ਐਸ. ਅਧਿਕਾਰੀ ਰਿਸ਼ੀ ਪਾਲ ਸਿੰਘ ਵਲੋਂ ਅੱਜ ਜਲੰਧਰ ਦੇ ਨਵੇਂ ਨਗਰ ਨਿਗਮ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਗਿਆ ਹੈ।ਬਦਲੀ ਤੋਂ ਪਹਿਲਾਂ ਉਹ ਡਿਪਟੀ ਕਮਿਸ਼ਨਰ, ਮਾਨਸਾ ਸਨ। ਉਹ ਡਿਪਟੀ ਕਮਿਸ਼ਨਰ ਤਰਨ ਤਾਰਨ ਵੀ ਰਹਿ ਚੁੱਕੇ ਹਨ।
ਅਹੁਦਾ ਸੰਭਾਲ ਉਪਰੰਤ ਰਿਸ਼ੀ ਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਮੁੱਖ ਤਰਜੀਹ ਪਜਾਬ ਸਰਕਾਰ ਦੇ ਪ੍ਰੋਗਰਾਮਾਂ ਜਿਨ੍ਹਾਂ ਵਿੱਚ ਸਮਾਰਟ ਸਿਟੀ, ਸਾਲਿਡ ਵੇਸਟੇ ਮੇਨੈਜਮੈਂਟ ਅਤੇ ਹੇਠਲੇ ਪੱਧਰ ਤੱਕ ਸਹੂਲਤਾਂ ਨੂੰ ਪਹੁੰਚਾਉਣਾ ਮੁੱਖ ਉਦੇਸ਼ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਖਾਸ ਨਾਗਰਿਕ ਸੇਵਾਵਾਂ ਵਿੱਚ ਹੋਰ ਸੁਧਾਰ ਲਿਆਉਣ ਤੋਂ ਇਲਾਵਾ ਉਨ੍ਹਾਂ ਦਾ ਧਿਆਨ ਸ਼ਹਿਰ ਦੇ ਸਰਵਪੱਖੀ ਵਿਕਾਸ ਵੱਲ ਵੀ ਹੋਵੇਗਾ।
ਨਵੇਂ ਨਗਰ ਨਿਗਮ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਬਕਾਇਆਂ ਦੀ ਰਿਕਵਰੀ ਕਰਨਾ ਵੀ ਮਹੱਤਵਪੂਰਨ ਹੋਵੇਗਾ। ਇਸ ਮੌਕੇ ਉਨ੍ਹਾਂ ਵਲੋਂ ਵੱਖ-ਵੱਖ ਬਰਾਂਚਾ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਵਲੋਂ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਨਗਰ ਨਿਗਮ ਵਲੋਂ ਚਲਾਏ ਜਾ ਰਹੇ ਪ੍ਰੋਜੈਕਟਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ ਗਈ।