5 Dariya News

ਹਰਭਜਨ ਸਿੰਘ ਈ.ਟੀ.ਓ. ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕਿਆਂ ਜੰਡਿਆਲਾ ਗੁਰੂ ਦਾ ਕੀਤਾ ਦੌਰਾ

ਸਿੱਖਿਆ ਖੇਤਰ ਵਿਚ ਪੰਜਾਬ ਬਣੇਗਾ ਮੋਹਰੀ ਸੂਬਾ - ਈ ਟੀ ਓ

5 Dariya News

ਜੰਡਿਆਲਾ ਗੁਰੂ 14-Aug-2023

ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਸਰਕਾਰੀ ਸੀਨੀਅਰ  ਸੈਕੰਡਰੀ ਸਕੂਲ ਜੰਡਿਆਲਾ ਗੁਰੂ  ਲੜਕਿਆਂ ਦਾ ਦੌਰਾ ਕੀਤਾ। ਉਨ੍ਹਾਂ ਨੇ ਸਕੂਲ ਦੇ ਸਟਾਫ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਸਕੂਲ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ।

 ਸ: ਈ.ਟੀ.ਓ. ਨੇ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਸਿਖਿਆ ਨੂੰ ਬੜਾਵਾ ਦੇਣਾ ਹੈ ਅਤੇ ਇਸੇ ਹੀ ਤਹਿਤ ਪੂਰੇ ਸੂਬੇ ਵਿੱਚ ਸਕੂਲ ਆਫ ਐਮੀਨੈਂਸ ਬਣਾਏ ਜਾ ਰਹੇ ਹਨ ਜਿਥੇ ਬੱਚਿਆਂ ਨੂੰ ਨਵੇਂ ਢੰਗਾਂ ਨਾਲ ਸਿਖਿਆ ਦੇ ਕੇ ਪ੍ਰਤੀਯੋਗੀ ਮੁਕਾਬਲਿਆਂ ਲਈ ਤਿਆਰ ਕੀਤਾ ਜਾਵੇਗਾ। ਸ: ਈ.ਟੀ.ਓ. ਨੇ ਅੱਜ ਦਸ਼ਮੇਸ਼ ਨਗਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਦੌਰਾ ਕੀਤਾ ਅਤੇ ਸ: ਈ ਟੀ ਓ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸਿੱਖਿਆ ਪੱਖੋਂ ਪੰਜਾਬ ਨੂੰ ਨੰਬਰ ਇੱਕ ਸੂਬਾ ਬਣਾਉਣਾ ਹੈ। 

ਇਸ ਮੰਤਵ ਤਹਿਤ ਖਾਲੀ ਪਈਆਂ  ਸਕੂਲ।ਅਧਿਆਪਕਾਂ ਦੀਆਂ ਅਸਾਮੀਆਂ ਨੂੰ ਪੁਰ ਕੀਤਾ ਜਾ ਰਿਹਾ ਹੈ। ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਨਿੱਜੀ ਸਕੂਲਾਂ ਨਾਲੋਂ ਵਧੀਆ ਪੜਾਈ ਮੁਹਈਆ ਕਰਵਾਈ ਜਾਵੇਗੀ। 

ਉਨ੍ਹਾ ਕਿਹਾ ਕਿ ਸਕੂਲਾਂ ਵਿਚੋਂ ਹੀ ਪੰਜਾਬ ਦਾ ਭਵਿੱਖ ਨਿਕਲਣਾ ਹੈ ,ਇਸ ਲਈ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰੀਏ। ਇਸ ਮੌਕੇ ਪ੍ਰਿੰਸੀਪਲ ਪਰਮਜੀਤ ਕੌਰ ਤੋਂ ਇਲਾਵਾ ਸਮੂਹ ਸਟਾਫ਼ ਹਾਜ਼ਿਰ ਸੀ ।