5 Dariya News

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਨੰਗਲ ਤੇ ਸ੍ਰੀ ਅਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਜ਼ਾਇਜਾ ਲਿਆ

5 Dariya News

ਸ਼੍ਰੀ ਅਨੰਦਪੁਰ ਸਾਹਿਬ 16-Aug-2023

ਭਾਖੜੇ ਵਿਚ ਪਾਣੀ ਦਾ ਪੱਧਰ ਵੱਧਣ ਕਾਰਨ ਨੰਗਲ ਤੇ ਸ੍ਰੀ ਅਨੰਦਪੁਰ ਸਾਹਿਬ ਦੇ ਕਈ ਪਿੰਡਾਂ ਵਿਚ ਪਾਣੀ ਨੇ ਮਾਰ ਕੀਤੀ ਜਿਸ ਦਾ ਜ਼ਾਇਜਾ ਲੈਣ ਲਈ ਤੜਕੇ ਸਵੇਰ ਤੋਂ ਹੀ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਇਨ੍ਹਾਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਪ੍ਰਭਾਵਿਤ ਪਿੰਡ ਹਰਸਾ ਬੇਲਾ,  ਭਲਾਣ, ਭਨਾਮ, ਬੇਲਾ ਧਿਆਨੀ ਲੋਅਰ ਅਤੇ ਐਲਗਰਾ (ਤਰਫ਼ ਮਜਾਰੀ) ਵਿਖ਼ੇ ਪਹੁੰਚ ਕਰਕੇ ਪਾਣੀ ਦੀ ਮਾਰ ਦਾ ਜ਼ਾਇਜਾ ਲਿਆ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਿਆ।

ਇਸ ਮੌਕੇ ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਤੇ ਨੰਗਲ ਵਿਖੇ ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਵਿਚੋਂ 200 ਤੋਂ ਵੱਧ ਲੋਕਾਂ ਨੂੰ ਕੱਢਿਆ ਗਿਆ ਹੈ ਅਤੇ ਬਚਾਅ ਕਾਰਜ ਜੰਗੀ ਪੱਧਰ ਉਤੇ ਜਾਰੀ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਭਾਵਿਤ ਪਿੰਡਾਂ ਵਿਖੇ ਲੋਕਾਂ ਨੂੰ ਗੁਰੂਦਵਾਰਿਆਂ ਰਾਹੀਂ ਅਨਾਊਂਸਮੈਂਟ ਕਰਕੇ ਅਲਰਟ ਕੀਤਾ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਪਾਣੀ ਦੀ ਮਾਰ ਤੋਂ ਬਚਾਇਆ ਜਾ ਸਕੇ। 

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਇਸ ਸਮੇਂ 4 ਐਨ.ਡੀ.ਆਰ.ਐਫ਼ ਦੀਆਂ ਟੀਮਾਂ ਬਚਾਅ ਕਾਰਜ ਚਲਾ ਰਹੀਆਂ ਇਸ ਤੋਂ ਇਲਾਵਾ ਹੋਰ ਟੀਮਾਂ ਦੀ ਮੰਗ ਕੀਤੀ ਗਈ ਹੈ ਅਤੇ ਆਰਮੀ ਦੀ ਮਦੱਦ ਵੀ ਮੰਗੀ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪਾਣੀ ਦੇ ਹੋਰ ਵੱਧਣ ਦੀ ਸੰਭਾਵਨਾ ਹੈ ਇਸ ਲਈ ਸਤਲੁੱਜ ਦਰਿਆ ਨਾਲ ਲਗਦੇ ਪਿੰਡਾਂ ਵਾਲ਼ੇ ਐਮਰਜੈਂਸੀ ਹਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੀ ਸੁਰੱਖਿਆ ਲਈ ਰਾਹਤ ਕੈਂਪਾਂ ਵਿੱਚ ਪਹੁੰਚਣ।