ਸੁਖਵਿੰਦਰ ਸਿੰਘ ਗੋਲਡੀ ਦੀ ਅਗਵਾਈ ਹੇਠ ਪਿੰਡ ਬਡਮਾਜਰਾ ਦੇ ਦਰਜਨਾਂ ਪਰਿਵਾਰ ਭਾਜਪਾ ’ਚ ਹੋਏ ਸ਼ਾਮਲ
ਦੇਸ਼ ਵਿਚ ਹੋ ਰਹੇ ਸਰਬਪੱਖੀ ਵਿਕਾਸ ਤੋਂ ਪ੍ਰਭਾਵਿਤ ਹੋ ਕੇ ਹਰ ਵਰਗ ਭਾਜਪਾ ਨਾਲ ਜੁੜ ਰਿਹੈ: ਸੁਖਵਿੰਦਰ ਸਿੰਘ ਗੋਲਡੀ
5 Dariya News
ਐਸ. ਏ. ਐਸ. ਨਗਰ 18-Aug-2023
ਜ਼ਿਲ੍ਹਾ ਐਸ. ਏ. ਐਸ. ਨਗਰ ਅਧੀਨ ਆਉਂਦੇ ਪਿੰਡ ਬਡਮਾਜਰਾ ਦੇ ਦਰਜਨਾਂ ਪਰਿਵਾਰ ਨੇ ਭਾਜਪਾ ਪੰਜਾਬ ਦੇ ਸਹਿ ਖਜਾਨਚੀ ਸੁਖਵਿੰਦਰ ਸਿੰਘ ਗੋਲਡੀ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ ਹੈ। ਇਸ ਮੌਕੇ ਗੱਲਬਾਤ ਕਰਦਿਆਂ ਸੁਖਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਦੇਸ਼ ਅੰਦਰ ਹੋ ਰਹੇ ਸਰਬਪੱਖੀ ਵਿਕਾਸ ਤੋਂ ਪ੍ਰਭਾਵਿਤ ਹੋ ਕੇ ਅੱਜ ਹਰ ਵਰਗ ਭਾਜਪਾ ਨਾਲ ਜੁੜ ਰਿਹਾ ਹੈ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਜਿਸ ਢੰਗ ਨਾਲ ਲੰਘੇ ਸਾਲਾਂ ਦੌਰਾਨ ਦੇਸ਼ ਨੂੰ ਵਿਕਾਸ ਪੱਖੋਂ ਨਵੀਆਂ ਲੀਹਾਂ ’ਤੇ ਲਿਜਾਇਆ ਗਿਆ ਹੈ ਉਸ ਤੋਂ ਸ਼ਪੱਸ਼ਟ ਹੈ ਕਿ ਭਾਰਤ ਦਾ ਜਿੰਨਾ ਵਿਕਾਸ ਭਾਜਪਾ ਸਰਕਾਰ ਨੇ ਕੀਤਾ ਉਨਾ ਕਦੇ ਵੀ ਨਹੀਂ ਹੋਇਆ।
ਿੲਸ ਮੌਕੇ ਸੁਖਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਆਉਣ ਵਾਲੀਆਂ 2024 ਦੀਆਂ ਚੋਣਾਂ ’ਚ ਹਰ ਵਰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਮੁੜ ਲਿਆਉਣ ਲਈ ਬੇਸਬਰ ਹੈ। ਗੋਲਡੀ ਨੇ ਦੱਸਿਆ ਕਿ ਅੱਜ ਭਾਜਪਾ ’ਚ ਸ਼ਾਮਲ ਹੋਣ ਵਾਲਿਆਂ ’ਚਜਸਵਿੰਦਰ ਸਿੰਘ, ਰਾਜਿੰਦਰ ਕੁਮਾਰ, ਜਥੇਦਾਰ ਅਵਤਾਰ ਸਿੰਘ, ਦੇਸ਼ ਰਾਜ, ਸਾਜਿਦ ਖਾਨ, ਰਵੀ ਰਹਿਮਦ, ਅਨੀਤਾ, ਗੁਰਜੰਟ ਸਿੰਘ, ਮਨਦੀਪ ਕੌਰ, ਦਰਸ਼ਨ ਕੌਰ, ਅਮਰਜੀਤ ਸਿੰਘ, ਬਲਵੰਤ ਸਿੰਘ, ਕਮਲਜੀਤ ਸਿੰਘ, ਦਲਵਾਰਾ ਸਿੰਘ, ਵਿਜੈ ਕੁਮਾਰ, ਰਜਿੰਦਰ ਕੁਮਾਰ, ਗੁਰਮੀਤ ਕੌਰ, ਲਕਸ਼ਮੀ ਦੇਵੀ ਆਦਿ ਦੇ ਨਾਂਅ ਸ਼ਾਮਲ ਹਨ।
ਇਸ ਮੌਕੇ ਹੋਰਨਾ ਤੋਂ ਇਲਾਵਾ ਭਾਜਪਾ ਦੇ ਜਿਲ੍ਹਾ ਮੀਤ ਪ੍ਰਧਾਨ ਪਵਨ ਮਨੋਚਾ ਅਤੇ ਐਸ. ਸੀ. ਮੋਰਚਾ ਮੀਤ ਪ੍ਰਧਾਨ ਮਲਕੀਤ ਸਿੰਘ ਆਦਿ ਵੀ ਹਾਜ਼ਰ ਸਨ।