ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਭਵਤੀਆਂ ਦਾ ਕੀਤਾ ਚੈਕਅੱਪ
ਗਭਵਤੀਆਂ ਨੂੰ ਸਰਕਾਰੀ ਸੰਸਥਾਂ ਵਿਚ ਜਣੇਪੇ ਲਈ ਕੀਤਾ ਉਤਸ਼ਾਹਿਤ
5 Dariya News
ਫਤਿਹਗੜ੍ਹ ਸਾਹਿਬ 23-Aug-2023
ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰ ਸਿੰਘ ਦੀ ਅਗਵਾਈ ਵਿਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਚੈਕਅੱਪ ਕੀਤਾ ਗਿਆ।ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਹਰ ਮਹੀਨੇ ਦੀ 9 ਤੇ 23 ਤਾਰੀਕ ਨੂੰ ਹਰੇਕ ਗਰਭਵਤੀ ਦਾ ਐਟੀਨੇਟਲ ਚੈਕਅੱਪ ਕੀਤਾ ਜਾਂਦਾ ਹੈ, ਤਾਂ ਜੋ ਹਾਈ ਰਿਸਕ ਪ੍ਰੈਗਨੇਸੀ ਦੀ ਜਲਦ ਤੋਂ ਜਲਦ ਪਛਾਣ ਹੋ ਸਕੇ ਅਤੇ ਸਮਾਂ ਰਹਿੰਦੇ ਹਾਈ ਰਿਸਕ ਪੈ੍ਰਗਨੇਸੀ ਦੇ ਜੋਖਿਮ ਨੂੰ ਘਟਾਇਆ ਜਾ ਸਕੇ।
ਇਸ ਮੌਕੇ ਉਨ੍ਹਾਂ ਨੇ ਗਰਭਵਤੀਆਂ ਨੂੰ ਸਰਕਾਰੀ ਹਸਪਤਾਲ ਵਿਚ ਮਿਲਦੀਆਂ ਸਹੂਲਤਾਂ ਦਾ ਫਾਇਦਾ ਲੈਣ ਲਈ ਪ੍ਰੇਰਿਰਤ ਕੀਤਾ ਅਤੇ ਸਰਕਾਰੀ ਸੰਸਥਾਂ ਵਿਚ ਜਣੇਪਾ ਕਰਵਾਉਣ ਲਈ ਉਤਸ਼ਾਹਿਤ ਕੀਤਾ।ਇਸ ਮੌਕੇ ਮਹਾਵੀਰ ਸਿੰਘ ਬਲਾਕ ਐਕਸ਼ਟੇਸ਼ਨ ਐਜੂਕੇਟਰ ਨੇ ਦੱਸਿਆ ਕਿ ਗਰਭਵਤੀਆਂ ਨੂੰ ਸਰਕਾਰੀ ਸੰਸਥਾਵਾਂ ਵਿਚ ਪ੍ਰੈਗਨੇਸੀ ਟੈਸਟ ਤੋਂ ਲੈਕੇ ਜਣੇਪੇ ਦੇ 42 ਦਿਨਾਂ ਤੱਕ ਸਾਰੀਆਂ ਸਹੂਲਤਾਂ ਫ੍ਰੀ ਦਿੱਤੀਆਂ ਜਾਂਦੀਆਂ ਹਨ, ਵਿਭਾਗ ਦੀਆਂ ਹਦਾਇਤਾ ਅਨੁਸਾਰ ਗਰਭਵਤੀਆਂ ਦੇ ਦੋ ਅਲਟ੍ਰਾਸਾਂਊਡ ਵੀ ਮੁਫਤ ਕੀਤੇ ਜਾਂਦੇ ਹਨ ਅਤੇ ਸੰਸਥਾਗਤ ਜਣੇਪਾ ਕਰਵਾਉਣ ਤੇ ਜਨਨੀ ਸੁਰੱਖਿਆ ਯੋਜਨਾ ਤਹਿਤ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ।
ਨਵਜੰਮੇ ਲੜਕੇ ਦਾ 1 ਸਾਲ ਤੱਕ ਅਤੇ ਲੜਕੀਆਂ ਦਾ 5 ਸਾਲ ਤੱਕ ਇਲਾਜ਼ ਮੁਫਤ ਕੀਤਾ ਜਾਂਦਾ ਹੈ। ਉਨ੍ਹਾਂ ਨੇ ਦੱਸਿਆ ਕਿ ਅੱਜ ਸੀ.ਐਚ.ਸੀ. ਚਨਾਰਥਲ ਕਲਾਂ ਅਧੀਨ 32 ਗਰਭਵਤੀਆਂ ਦਾ ਚੈਕਅੱਪ ਕੀਤਾ ਗਿਆ। ਇਸ ਮੌਕੇ ਡਾ. ਰੂਬਲਦੀਪ ਕੌਰ, ਡਾ. ਅਨੁੱਜ ਗਰਗ, ਡਾ. ਕੰਵਰਪਾਲ ਸਿੰਘ, ਫਾਰਮੇਸੀ ਅਫਸਰ ਨਿਰਪਾਲ ਸਿੰਘ, ਏ.ਐਨ.ਐਮ. ਗੀਤਾ, ਅਮਨਦੀਪ ਸਿੰਘ ਤੇ ਹੋਰ ਮੌਜੂਦ ਸਨ।