5 Dariya News

ਪੰਜਾਬ ਸਰਕਾਰ ਲੋਕਾਂ ਦੀ ਹਰ ਛੋਟੀ ਤੋਂ ਵੱਡੀ ਸਮੱਸਿਆ ਦੇ ਹੱਲ ਲਈ ਵਚਨਬੱਧ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ ਪਿੰਡ ਖੜਕਾਂ ’ਚ 12.26 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਪਾਰਕ ਦਾ ਰੱਖਿਆ ਨੀਂਹ ਪੱਥਰ

5 Dariya News

ਹੁਸ਼ਿਆਰਪੁਰ 01-Sep-2023

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਸੇਵਾ ਲਈ ਹਮੇਸ਼ਾ ਤੱਤਪਰ ਹੈ ਅਤੇ ਆਮ ਜਨਤਾ ਦੀ ਹਰ ਛੋਟੀ ਤੋਂ ਵੱਡੀ ਸਮੱਸਿਆ ਨੂੰ ਦੂਰ ਕਰਨ ਲਈ ਵਚਨਬੱਧ ਹੈ। ਉਹ ਪਿੰਡ ਖੜਕਾਂ ਵਿਚ 12.26 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਪਾਰਕ ਦਾ ਨੀਂਹ ਪੱਥਰ ਰੱਖਣ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਵਿਚ ਬਣ ਰਹੇ ਇਸ ਪਾਰਕ ਦਾ ਹਰ ਉਮਰ ਵਰਗ ਦੇ ਲੋਕਾਂ ਨੂੰ ਲਾਭ ਪਹੁੰਚੇਗਾ। ਬੱਚੇ, ਨੌਜਵਾਨ, ਔਰਤਾਂ ਅਤੇ ਬਜ਼ੁਰਗ ਸਾਰੇ ਇਸ ਅਤਿ ਆਧੁਨਿਕ ਪਾਰਕ ਦਾ ਲਾਭ ਉਠਾ ਸਕਣਗੇ। 

ਉਨ੍ਹਾਂ ਕਿਹਾ ਕਿ ਇਸ ਪਾਰਕ ਵਿਚ ਇਕ ਵਧੀਆ ਸੈਰਗਾਹ, ਬੱਚਿਆਂ ਲਈ ਝੂਲੇ ਅਤੇ ਓਪਨ ਜਿੰਮ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਇਕ ਇਸ ਤਰ੍ਹਾਂ ਦੀ ਸਾਂਝੀ ਥਾਂ ਬਣਾਈ ਜਾ ਰਹੀ ਹੈ, ਜਿਥੇ ਸਾਰੇ ਆਪਣੀ ਸਿਹਤ ਲਈ ਕੁਝ ਨਾ ਕੁਝ ਸਮਾਂ ਕੱਢ ਕੇ ਆਉਣ।

ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪਿੰਡ ਦੀ ਹਰ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਅਤੇ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ  ਨਾਲ ਗੱਲਬਾਤ ਕੀਤੀ ਅਤੇ ਵਿਸ਼ਵਾਸ ਦਿਵਾਇਆ ਕਿ ਵਿਕਾਸ ਪੱਖੋਂ ਪਿੰਡਾਂ ਵਿਚ ਗਰਾਂਟ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। 

ਇਸ ਮੌਕੇ ਬੀ.ਡੀ.ਪੀ.ਓ ਸੁਖਜਿੰਦਰ ਸਿੰਘ, ਐਸ.ਡੀ.ਓ ਅਮਰਜੀਤ ਸਿੰਘ, ਜੇ.ਈ ਗੁਰਦੀਪ ਸਿੰਘ, ਐਡਵੋਕੇਟ ਅਮਰਜੋਤ ਸੈਣੀ, ਪ੍ਰਿਤਪਾਲ, ਰਾਜਨ ਸੈਣੀ, ਅਵਤਾਰ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।