`ਖੇਡਾਂ ਵਤਨ ਪੰਜਾਬ ਦੀਆਂ` ਸੀਜ਼ਨ-2 ਤਹਿਤ ਬਲਾਕ ਪੱਟੀ ਦੀਆਂ ਖੇਡਾਂ ਦੌਰਾਨ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਕੀਤਾ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ
ਐਥਲੈਟਿਕਸ, ਫੁੱਟਬਾਲ, ਖੋ-ਖੋ, ਵਾਲੀਬਾਲ, ਕਬੱਡੀ, ਰੱਸ਼ਾਕੱਸੀ ਦੇ ਵੱਖ ਵੱਖ ਉਮਰ ਦੇ ਮੁਕਾਬਲਿਆਂ ਵਿੱਚ ਲਿਆ ਭਾਗ
5 Dariya News
ਪੱਟੀ (ਤਰਨ ਤਰਨ) 02-Sep-2023
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਦੇ ਲੋਕਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਸ਼ੁਰੂ ਕੀਤੀਆਂ ਗਈਆਂ `ਖੇਡਾਂ ਵਤਨ ਪੰਜਾਬ ਦੀਆਂ` ਸੀਜ਼ਨ-2 ਤਹਿਤ ਜ਼ਿਲਾ੍ਹ ਤਰਨ ਤਾਰਨ ਵਿੱਚ ਬਲਾਕ ਪੱਟੀ ਦੀਆਂ ਖੇਡਾਂ ਦੌਰਾਨ ਮਲਟੀਪਰਪਜ ਸਪੋਰਟਸ ਸਟੇਡੀਅਮ ਪੱਟੀ ਵਿੱਚ ਅੱਜ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।
ਅੱਜ ਇਹਨਾਂ ਬਲਾਕ ਪੱਧਰੀ ਖੇਡਾਂ ਦੌਰਾਨ ਵੱਖ ਵੱਖ ਖੇਡਾਂ ਦੇ ਫਾਈਨਲ ਮੁਕਾਬਲੇ ਕਰਵਾਏ ਗਏ, ਜਿੰਨਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਜਿਲ੍ਹਾ ਖੇਡ ਅਫਸਰ ਸ਼੍ਰੀਮਤੀ ਸਤਵੰਤ ਕੌਰ ਵੱਲੋਂ ਵਧਾਈ ਦਿੱਤੀ ਗਈ ਅਤੇ ਇਹਨਾਂ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਆਉਣ ਵਾਲੇ ਸਮੇਂ ਵਿੱਚ ਸਖਤ ਮਿਹਨਤ ਕਰਕੇ ਵਧੀਆ ਪ੍ਰਦਰਸ਼ਨ ਕਰਨ ਦੀ ਪ੍ਰੇਰਣਾ ਦਿੱਤੀ।ਅਤੇ ਇਸ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੇ ਸਾਰੇ ਖਿਡਾਰੀਆਂ ਅਤੇ ਟੂਰਨਾਮੈਂਟ ਨੂੰ ਵਧੀਆ ਢੰਗ ਨਾਲ ਕਰਵਾਉਣ ਵਾਲੇ ਸਾਰੇ ਆਫੀਸ਼ੀਅਲਜ ਦਾ ਧੰਨਵਾਦ ਕੀਤਾ ਗਿਆ ।
ਇਹਨਾਂ ਖੇਡਾਂ ਵਿੱਚ ਅੰਡਰ -14, 17, 21, 21-40, 41-55, 56-65 ਅਤੇ 65 ਸਾਲ ਤੋਂ ਵੱਧ ਵੱਖ ਵੱਖ ਉਮਰ ਵਰਗ ਦੇ ਖਿਡਾਰੀਆਂ ਨੇ ਐਥਲੈਟਿਕਸ, ਫੁੱਟਬਾਲ, ਖੋ-ਖੋ, ਵਾਲੀਬਾਲ, ਕਬੱਡੀ, ਰੱਸ਼ਾਕੱਸੀ ਦੇ ਵੱਖ ਵੱਖ ਉਮਰ ਦੇ ਮੁਕਾਬਲਿਆਂ ਵਿੱਚ ਭਾਗ ਲਿਆ। ਇਸ ਮੌਕੇ ਜਿਲਾ ਖੇਡ ਅਫਸਰ ਸ਼੍ਰੀਮਤੀ ਸਤਵੰਤ ਕੌਰ ਤੋਂ ਇਲਾਵਾ ਐਥਲੈਟਿਕਸ ਕੋਚ ਮੈਡਮ ਗੁਰਬਿੰਦਰ ਕੌਰ ਐਥਲੈਟਿਕਸ ਕੋਚ ਕੁਲਵਿੰਦਰ ਸਿੰਘ ਜੁਡੋ ਕੋਚ ਮੈਡਮ ਕੁਲਵਿੰਦਰ ਕੌਰ ਫੈਸਿੰਗ ਕੋਚ ਮੈਡਮ ਅਮਨਦੀਪ ਕੌਰ, ਕਬੱਡੀ ਕੌਚ ਗੁਰਜੀਤ ਸਿੰਘ, ਕਬੱਡੀ ਕੋਚ ਸੰਦੀਪ ਸਿੰਘ, ਫੁੱਟਬਾਲ ਕੋਚ ਜਰਮਨਜੀਤ ਸਿੰਘ ਅਤੇ ਸਿੱਖਿਆ ਵਿਭਾਗ ਦੇ ਸ੍ਰ. ਜੁਗਰਾਜ ਸਿੰਘ ਸਪੋਰਟਸ ਕੋਆਰਡੀਨੇਟਰ, ਡੀ. ਪੀ. ਈ. ਅਤੇ ਪੀ. ਟੀ. ਆਈਜ਼ ਅਤੇ ਹਰੋ ਪਤਵੰਤੇ ਹਾਜਰ ਸਨ। ਬਲਾਕ ਪੱਟੀ ਦੇ ਖੇਡ ਮੁਕਾਬਲਿਆਂ ਵਿੱਚ ਫੁੱਟਬਾਲ (21-30 ) ਪਹਿਲਾ ਸਥਾਨ ਸਪੋਰਟਸ ਕਲੱਬ ਪੱਟੀ ਨੇ ਪ੍ਰਾਪਤ ਕੀਤਾ ਅਤੇ ਦੂਸਰਾ ਸਥਾਨ ਪਿੰਡ ਠੱਕਰ ਪੁਰਾ ਦੀ ਟੀਮ ਨੇ ਪ੍ਰਾਪਤ ਕੀਤਾ।ਫੁਟਬਾਲ ਅੰਡਰ-14 ਵਿੱਚ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਨੇ ਪ੍ਰਾਪਤ ਕੀਤਾ, ਦੂਸਰਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰਿਆਲਾ ਅਤੇ ਤੀਸਰਾ ਸਥਾਨ ਸ੍ਰੀ ਗੁਰੁ ਹਰਕ੍ਰਿਸ਼ਨ ਸਕੂਲ ਪੱਟੀ ਨੇ ਪ੍ਰਾਪਤ ਕੀਤਾ।
ਕਬੱਡੀ ਸਰਕਲ ਸਟਾਈਲ ਅੰਡਰ-20 ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰਿਆਲਾ ਅਤੇ ਦੂਸਰਾ ਸਥਾਨ ਬੁਰਜ ਪੂਹਲਾ, ਅੰਡਰ-17 ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰਿਆਲਾ ਅਤੇ ਦੂਸਰਾ ਸਥਾਨ ਬੁਰਜ ਪੂਹਲਾ । ਇਸ ਤੋਂ ਇਲਾਵਾ ਅੰਡਰ-17 ਲੜਕੀਆਂ ਵਿੱਚ ਪਹਿਲਾ ਸਥਾਨ ਪੱਟੀ ਨੇ ਹਾਸਿਲ ਕੀਤਾ।ਖੋ-ਖੋ ਅੰਡਰ-17 (ਲੜਕੀਆਂ) ਪਹਿਲਾ ਸਥਾਨ ਸੇਟ ਸੋਲਜ਼ਰ ਸਕੂਲ ਘਰਿਆਲਾ ਨੇ ਪ੍ਰਾਪਤ ਕੀਤਾ
ਐਥਲੈਟਿਕਸ ਮੁਕਾਬਲਿਆਂ ਵਿੱਚ 3000ਮੀਟਰ ਅੰਡਰ-17 (ਲੜਕੇ) ਵਿਚੋਂ ਪਹਿਲਾ ਸਥਾਨ ਜਸ਼ਨਪ੍ਰੀਤ ਸਿੰਘ ਨੇ ਪ੍ਰਾਪਤ ਕੀਤਾ ਅਤੇ ਇਸ ਤਰਾਂ ਵੱਖ ਵੱਖ ਗੇਮਾਂ ਵਿੱਚੋਂ ਵੱਖ ਵੱਖ ਖਿਡਾਰੀਆਂ ਨੇ ਬੜੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ।