5 Dariya News

ਜਨਮ ਅਸ਼ਟਮੀ ਮੌਕੇ ਵੱਖ ਵੱਖ ਮੰਦਰਾਂ ਵਿੱਚ ਨਤਮਸਤਕ ਹੋਏ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ

ਸ਼ਾਂਤੀ ਅਤੇ ਸਦਭਾਵਨਾ ਵਾਲਾ ਜੀਵਨ ਜਿਉਣ ਦੀ ਸਿੱਖਿਆ ਦਿੰਦਾ ਜਨਮ ਅਸ਼ਟਮੀ ਦਾ ਪਵਿੱਤਰ ਦਿਹਾੜਾ : ਬੇਦੀ

5 Dariya News

ਮੋਹਾਲੀ 07-Sep-2023

ਜਨਮ ਅਸ਼ਟਮੀ ਦੇ ਸ਼ੁੱਭ ਤੇ ਪਵਿੱਤਰ ਦਿਹਾੜੇ ਮੌਕੇ ਡਿਪਟੀ ਮੇਅਰ ਮੋਹਾਲੀ ਕੁਲਜੀਤ ਸਿੰਘ ਬੇਦੀ ਨੇ ਵੱਖ ਵੱਖ ਮੰਦਰਾਂ ਵਿੱਚ ਜਾ ਕੇ ਸੰਗਤਾਂ ਦੇ ਦਰਸ਼ਨ ਕੀਤੇ ਅਤੇ ਨਤਮਸਤਕ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਮੇਰੇ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਖਾਸ ਤੌਰ ਤੇ ਨਵੀਂ ਪਨੀਰੀ ਨੂੰ ਆਪਣੇ ਵਿਰਸੇ ਨਾਲ ਜੋੜਨ ਵਿੱਚ ਸਹਾਈ ਸਾਬਤ ਹੁੰਦੇ ਹਨ।

ਡਿਪਟੀ ਮੇਅਰ ਨੇ ਸਮੂਹ ਮਹਾਲੀ ਵਾਸੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਵਧਾਈ ਦਿੰਦਿਆਂ ਕਿਹਾ ਕਿ ਜਨਮ ਅਸ਼ਟਮੀ ਦਾ ਇਹ ਦਿਹਾੜਾ ਲੋਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਵਾਲਾ ਜੀਵਨ ਜਿਉਣ ਦੀ ਸਿੱਖਿਆ ਦਿੰਦਾ ਹੈ। ਉਹਨਾਂ ਕਿਹਾ ਕਿ ਸ੍ਰੀ ਕ੍ਰਿਸ਼ਨ ਸ਼ਾਂਤੀ ਅਤੇ ਸਚਾਈ ਦੇ ਦੂਤ ਸਨ। ਉਨ੍ਹਾਂ ਕਿਹਾ ਕਿ ਸ਼੍ਰੀ ਕ੍ਰਿਸ਼ਨ ਦੀਆਂ ਸਿੱਖਿਆਵਾਂ ਬਿਲਕੁਲ ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜਬੂਤ ਬਣਾਉਂਦੀਆਂ ਹਨ ਅਤੇ ਇਸੇ ਲਈ ਸਾਰੇ ਧਰਮਾਂ ਅਤੇ ਫ਼ਿਰਕੇ ਦੇ ਲੋਕ ਧੂਮ ਧਾਮ ਨਾਲ ਜਨਮ ਅਸ਼ਟਮੀ ਮਨਾਉਂਦੇ ਹਨ।

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਸਾਰਿਆਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਸਿੱਖਿਆਵਾਂ ਤੇ ਅਮਲ ਕਰਕੇ ਆਪਣਾ ਜੀਵਨ ਸਫਲ ਕਰਨ ਦੀ ਅਪੀਲ ਵੀ ਕੀਤੀ।