5 Dariya News

ਬੇਟੀ ਬਚਾਓ ਬੇਟੀ ਪੜ੍ਹਾਓ ਦੇ ਅਧੀਨ ਵਧੀਕ ਡਿਪਟੀ ਕਮਿਸਨਰ (ਜ) ਨੇ ਕੀਤੀ ਰੀਵਿਓ ਮੀਟਿੰਗ

ਬੇਟੀ ਬਚਾਓ ਬੇਟੀ ਪੜ੍ਹਾਓ ਦੇ ਅਧੀਨ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ

5 Dariya News

ਪਠਾਨਕੋਟ 08-Sep-2023

ਇਸਤਰੀ ਤੇ ਬਾਲ ਸੁਰੱਖਿਆ ਵਿਭਾਗ ਪਠਾਨਕੋਟ ਵੱਲੋਂ ਅੱਜ ਬੇਟੀ ਬਚਾਓ ਬੇਟੀ ਪੜ੍ਹਾਓ ਦੇ ਅਧੀਨ ਇੱਕ ਵਿਸੇਸ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਥਿਤ ਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ ਪਠਾਨਕੋਟ ਜੀ ਦੇ ਦਫਤਰ ਵਿਖੇ ਸੁਮਨਦੀਪ ਕੌਰ ਜਿਲ੍ਹਾ ਪ੍ਰੋਗਰਾਮ ਅਫਸਰ ਪਠਾਨਕੋਟ ਦੀ ਨਿਗਰਾਨੀ ਵਿੱਚ ਆਯੋਜਿਤ ਕੀਤੀ ਗਈ।

ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਮਹੇਸ ਕੁਮਾਰ ਐਕਸੀਅਨ ਵਾਟਰ ਸਪਲਾਈ ਤੇ ਸੈਨੀਟੇਸਨ ਪਠਾਨਕੋਟ, ਜਗਜੀਵਨ ਸਿੰਘ ਜਿਲ੍ਹਾ ਖੇਡ ਅਫਸਰ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਡੀ.ਜੀ. ਸਿੰਘ ਡਿਪਟੀ ਡੀ.ਈ.ਓ. ਪ੍ਰਾਇਮਰੀ ਅਤੇ ਹੋਰ ਵੱਖ ਵੱਖ ਸਬੰਧਤ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜਰ ਸਨ।

ਇਸ ਮੋਕੇ ਤੇ ਜਾਣਕਾਰੀ ਦਿੰਦਿਆ ਸੁਮਨਦੀਪ ਕੌਰ ਜਿਲ੍ਹਾ ਪ੍ਰੋਗਰਾਮ ਅਫਸਰ ਨੇ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਰਾਸਟਰੀ ਕਾਨਫਰੰਸ ਦੇ ਦੋਰਾਨ ਬੇਟੀ ਬਚਾਓ ਬੇਟੀ ਪੜ੍ਹਾਓ ਦੇ ਅਧੀਨ ਹਰੇਕ ਵਿਭਾਗ ਦੀਆਂ ਅਪਣੀਆਂ ਵੱਖ ਵੱਖ ਜਿਮ੍ਹੇਦਾਰੀਆਂ ਲਗਾਈਆਂ ਗਈਆਂ ਹਨ ਜਿਸ ਲਈ ਐਕਸਨ ਪਲਾਨ ਤਿਆਰ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਵਧੀਕ ਡਿਪਟੀ ਕਮਿਸਨਰ ਜਰਨਲ ਵੱਲੋਂ ਵੱਖ ਵੱਖ ਵਿਭਾਗਾਂ ਦਾ ਰੀਵਿਓ ਕੀਤਾ ਗਿਆ ਅਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ।

ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ) ਨੇ ਕਿਹਾ ਕਿ ਸਾਡੀ ਸਾਰਿਆਂ ਦੀ ਜਿਮ੍ਹੇਦਾਰੀ ਬਣਦੀ ਹੈ ਕਿ ਬੇਟੀ ਬਚਾਓ ਬੇਟੀ ਪੜਾਓ ਮੂਹਿਮ ਅੰਦਰ ਅਪਣਾ ਸਹਿਯੋਗ ਦੇਈਏ। ਉਨ੍ਹਾਂ ਇਸ ਮੋਕੇ ਤੇ ਅਭਿਆਨ ਤਹਿਤ ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਬਲਾਕਾਂ ਅੰਦਰ ਵਿੱਚ ਨਵਜਨਮੇ ਲੜਕੇ/ਲੜਕੀਆਂ ਦੇ ਅਧਾਰ ਤੇ ਜਨਮਦਰ ਦਾ ਰੀਵਿਓ ਕੀਤਾ।  

ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਬਲਾਕਾਂ ਅੰਦਰ ਲੜਕੀਆਂ ਦੀ ਜਨਮਦਰ ਘੱਟ ਹੈ ਉੱਥੇ ਵਿਸੇਸ ਤੋਰ ਤੇ ਰੀਵਿਓ ਕੀਤਾ ਜਾਵੈ ਤਾਂ ਜੋ ਲੜਕੀਆਂ ਦੀ ਘੱਟ ਰਹੀ ਜਨਮਦਰ ਦਾ ਪਤਾ ਲਗਾਇਆ ਜਾ ਸਕੇ। ਉਨ੍ਹਾਂ ਸਿੱਖਿਆ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਕੂਲਾਂ ਅੰਦਰ ਗਰਲਜ ਦੇ ਅਲੱਗ ਤੋਂ ਬਣਾਏ ਗਏ ਬਾਥਰੂਮ ਦੀ ਵਿਵਸਥਾਂ ਦੀ ਜਾਂਚ ਕੀਤੀ ਜਾਵੈ,ਸਕੂਲਾਂ ਅੰਦਰ ਫੋਲਿਕ ਐਸਿਡ ਅਤੇ ਆਈਰਨ ਦੀਆਂ ਵੰਡੀਆਂ ਜਾਣ ਵਾਲੀਆਂ ਗੋਲੀਆਂ ਦੀ ਰਿਪੋਰਟ ਬਣਾਈ ਜਾਵੈ, ਸੈਮੀਨਾਰ ਆਯੋਜਿਤ ਕਰਕੇ ਵਿਦਿਆਰਥੀਆਂ ਨੂੰ ਜਾਗਰੁਕ ਕੀਤਾ ਜਾਵੈ।

ਉਨ੍ਹਾ ਜਿਲ੍ਹਾ ਪ੍ਰੋਗਰਾਮ ਅਫਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਕੂਲਾਂ ਅੰਦਰ ਨਿਯੁਕਤ ਕੀਤੇ ਟੀਚਰ ਕੌਂਸਲਰਾਂ ਦੀ ਟ੍ਰੇਨਿੰਗ ਲਗਾ ਕੇ ਉਨ੍ਹਾਂ ਨੂੰ ਵੀ ਜਾਗਰੁਕ ਕੀਤਾ ਜਾਵੈ ਅਤੇ ਅਪਣੀਆਂ ਜਿਮ੍ਹੇਦਾਰੀਆਂ ਤੋਂ ਜਾਣੂ ਕਰਵਾਇਆ ਜਾਵੈ।ਉਨ੍ਹਾਂ ਸਿੱਖਿਆ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਕੂਲਾਂ ਅੰਦਰ ਮਹਿਲਾਵਾਂ ਜੋ ਕਿ ਮਹਾਨ ਸਖਸੀਅਤਾਂ ਹਨ ।

ਉਨ੍ਹਾਂ ਦੀਆਂ ਤਸਵੀਰਾਂ ਲਗਾਈਆਂ ਜਾਣ ਅਤੇ ਉਨ੍ਹਾਂ ਦੇ ਨਾਲ ਉਕਤ ਮਹਿਲਾ ਬਾਰੇ ਉਨ੍ਹਾਂ ਦੀ ਸਖਸੀਅਤ ਦਾ ਨੋਟ ਵੀ ਲਿਖ ਕੇ ਲਗਾਇਆ ਜਾਵੈ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਕੌਸਲ ਵਿਕਾਸ ਯੋਜਨਾ ਅਧੀਨ ਜਿਨ੍ਹਾਂ ਵਿਦਿਆਰਥੀਆਂ ਦੀ ਰਜਿਸਟ੍ਰੇਸਟ ਕੀਤੀ ਜਾਂਦੀ ਹੈ ਯਕੀਨੀ ਬਣਾਇਆ ਜਾਵੈ ਕਿ ਜਿਆਦਾਤਰ ਲੜਕੀਆਂ ਨੂੰ ਵੀ ਕੋਰਸ ਕਰਨ ਲਈ ਪ੍ਰੇਰਿਤ ਕੀਤਾ ਜਾਵੈ।

ਉਨ੍ਹਾਂ ਕਿਹਾ ਕਿ ਬੇਟੀ ਬਚਾਓ ਬੇਟੀ ਪੜ੍ਹਾਓ ਅਧੀਨ ਸਤੰਬਰ ਮਹੀਨਾ ਪੋਸਣ ਮਾਹ ਵਜੋਂ ਮਨਾਇਆ ਜਾ ਰਿਹਾ ਹੈ। ਇਸ ਲਈ ਵਿਸੇਸ ਤੋਰ ਤੇ ਧਿਆਨ ਰੱਖਿਆ ਜਾਵੈ ਕਿ ਜਿਸ ਵਿਭਾਗ ਦੀ ਜੋ ਵੀ ਜਿਮ੍ਹੇਦਾਰੀ ਬਣਦੀ ਹੈ ਉਸ ਅਧੀਨ ਵਧੀਆ ਕਾਰਗੁਜਾਰੀ ਕੀਤੀ ਜਾਵੈ ਅਤੇ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਜਾਗਰੁਕ ਕੀਤਾ ਜਾ ਸਕੇ।