5 Dariya News

ਕੌਮੀ ਲੋਕ ਅਦਾਲਤ ‘ਚ 3481 ਕੇਸਾਂ ਦਾ ਮੌਕੇ ‘ਤੇ ਨਿਪਟਾਰਾ

13 ਬੈਚਾਂ ਵੱਲੋ 15,48,03,657 ਰੁਪਏ ਦੇ ਅਵਾਰਡ ਸੁਣਾਏ ਗਏ

5 Dariya News

ਨਵਾਂਸ਼ਹਿਰ 09-Sep-2023

ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਿਲ੍ਹਾਂ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ,ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਅਤੇ ਸੀ.ਜੇ.ਐਮ-ਕਮ- ਸਕੱਤਰ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਕਮਲਦੀਪ ਸਿੰਘ ਧਾਲੀਵਾਲ ਦੀ ਦੇਖ-ਰੇਖ ਹੇਠ ਜ਼ਿਲ੍ਹਾਂ ਕੋਰਟ ਕੰਪਲੈਕਸ, ਨਵਾਂਸ਼ਹਿਰ ਅਤੇ ਸਬ-ਡਵੀਜ਼ਨ ਕੋਰਟ, ਤਹਿਸੀਲ ਬਲਾਚੌਰ ਵਿਖੇ ਕੌਮੀ ਲੋਕ ਅਦਾਲਤ ਲਗਾਈ ਗਈ ।

ਇਸ ਮੌਕੇ ਜ਼ਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਕੰਵਲਜੀਤ ਸਿੰਘ ਬਾਜਵਾ ਵੱਲੋਂ ਕੌਮੀ ਲੋਕ ਅਦਾਲਤ ਦੇ ਸਾਰੇ ਬੈਂਚਾਂ ਦਾ ਜ਼ਾਇਜਾ ਲਿਆ ਗਿਆ। ਇਸ ਕੌਮੀ ਨੈਸ਼ਨਲ ਅਦਾਲਤ ਦੌਰਾਨ 13 ਬੈਚਾਂ ਵੱਲੋ ਵੱਖ-ਵੱਖ ਤਰ੍ਹਾਂ ਦੇ 3796 ਕੇਸਾਂ ਵਿੱਚੋਂ 3481 ਕੇਸਾਂ ਦਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਮੌਕੇ ‘ਤੇ ਨਿਪਟਾਰਾ ਕਰਦਿਆ  15,48,03,657 ਰੁਪਏ ਦੇ ਅਵਾਰਡ ਸੁਣਾਏ ਗਏ ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾਂ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਕੰਵਲਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਕੌਮੀ ਨੈਸ਼ਨਲ ਅਦਾਲਤ ਦੌਰਾਨ ਵੱਖ-ਵੱਖ ਕੇਸਾਂ ਦੀ ਸੁਣਵਾਈ ਲਈ ਜ਼ਿਲ੍ਹਾਂ ਕੋਰਟ ਕੰਪਲੈਕਸ, ਨਵਾਂਸ਼ਹਿਰ ਵਿਖੇ 12 ਬੈਂਚ ਅਤੇ ਸਵ-ਡਵੀਜ਼ਨ, ਬਲਾਚੌਰ ਵਿਖੇ 01 ਬੈਂਚ ਲਗਾਏ ਗਏ। ਇਸ ਕੌਮੀ ਨੈਸ਼ਨਲ ਅਦਾਲਤ ਦੌਰਾਨ ਚੇਅਰਮੈਨ ਸਥਾਈ ਲੋਕ ਅਦਾਲਤ (ਜਨ-ਉਪਯੋਗੀ ਸੇਵਾਵਾਂ) ਬਲਵੰਤ ਸਿੰਘ, ਵਧੀਕ ਜ਼ਿਲ੍ਹਾਂ ਤੇ ਸ਼ੈਸਨ ਜੱਜ-1  ਕਰੂਨੇਸ਼  ਕੁਮਾਰ,  ਜ਼ਿਲ੍ਹਾਂ ਖਪਤਕਾਰ ਝਗੜਾ ਨਿਵਾਰਣ ਕਮਿਸ਼ਨ ਕੁਲਜੀਤ ਸਿੰਘ, ਸਿਵਲ ਜੱਜ (ਸੀਨੀਅਰ ਡਵੀਜ਼ਨ)  ਪਰਮਿੰਦਰ ਕੌਰ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਜਗਬੀਰ ਸਿੰਘ ਮਹਿੰਦੀਰੱਤਾ, ਵਧੀਕ ਸਿਵਲ ਜੱਜ (ਸੀਨੀਅਰ ਡਵੀਜਨ) ਕੋਂਪਲ ਧੰਜਲ, ਸਿਵਲ ਜੱਜ (ਜੂਨੀਅਰ ਡਵੀਜਨ) ਮੋਨਿਕਾ ਚੌਹਾਨ, ਸਿਵਲ ਜੱਜ (ਜੂਨੀਅਰ ਡਵੀਜਨ) ਸਰਵੇਸ਼ ਸਿੰਘ, ਅਤੇ ਸਬ-ਡਵੀਜ਼ਨਲ ਜੂਡੀਸ਼ੀਅਲ ਮੈਜਿਸਟ੍ਰੇਟ ਬਲਾਚੌਰ  ਸੁਖਵਿੰਦਰ ਸਿੰਘ ਵੱਲੋ ਇਸ ਕੌਮੀ ਲੋਕ ਅਦਾਲਤ ਵਿੱਚ ਲੱਗੇ ਵੱਖ-ਵੱਖ ਤਰ੍ਹਾਂ ਦੇ ਕੇਸਾਂ ਦਾ ਦੋਵੇ ਧਿਰਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ ਅਤੇ ਇਸ ਤੋਂ ਇਲਾਵਾ ਇਨ੍ਹਾਂ ਬੈਚਾਂ ਦੇ ਨਾਲ ਮੈਂਬਰ ਦੇ ਤੌਰ ਤੇ ਐਡਵੋਕੇਟ ਸ਼ਾਮਲ ਸਨ। 

ਇਸ ਮੌਕੇ ਜ਼ਿਲ੍ਹਾਂ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ ਕੰਵਲਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਵਿਸ਼ੇਸ ਮੰਤਵ ਸਮਝੌਤੇ, ਰਾਜੀਨਾਮੇ ਰਾਹੀ ਅਦਾਲਤੀ ਕੇਸਾਂ  ਦਾ ਫੈਸਲਾ ਕਰਵਾਉਣਾ ਹੈ, ਤਾਂ ਜੋ ਸਬੰਧਤ ਧਿਰਾਂ ਦਾ ਧਨ ਅਤੇ ਸਮਾਂ ਬਚਾਉਣ ਦੇ ਨਾਲ-ਨਾਲ ਉਨ੍ਹਾਂ ਦੀ ਆਪਸੀ ਦੁਸ਼ਮਣੀ ਵੀ ਘਟਾਈ ਜਾ ਸਕੇ ‘ਤੇ ਲੋਕਾਂ ਵਿੱਚ  ਆਪਸੀ ਭਾਈਚਾਰੇ ਵਿੱਚ ਪਿਆਰ ਬਣਿਆ ਰਹੇ । ਉਨ੍ਹਾਂ ਕਿਹਾ ਕਿ ਇਸ ਦਾ ਆਮ ਲੋਕਾਂ ਨੂੰ ਵੱਧ ਤੋ ਵੱਧ ਲਾਭ ਲੈਣਾ ਚਾਹੀਦਾ ਹੈ ।