5 Dariya News

ਮੋਗਾ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਸਫ਼ਲ ਆਯੋਜਨ

4074 ਕੇਸਾਂ ਦਾ ਨਿਪਟਾਰਾ ਕਰਕੇ ਕੁੱਲ 45.90 ਕਰੋੜ ਤੋਂ ਵਧੇਰੇ ਰੁਪਏ ਦੇ ਅਵਾਰਡ ਕੀਤੇ ਪਾਸ-ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ

5 Dariya News

ਮੋਗਾ 09-Sep-2023

ਜ਼ਿਲ੍ਹਾ ਮੋਗਾ ਅਤੇ ਇਸਦੀਆਂ ਸਬ-ਡਵੀਜ਼ਨਾਂ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਵਿਖੇ ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ ਮਾਣਯੋਗ ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ-ਕਮ -ਚੇਅਰਮੈਨ ਅਤੇ ਸ਼੍ਰੀ ਮਨਜਿੰਦਰ ਸਿੰਘ ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਅਤੁਲ ਕਸਾਨਾ ਜੀ ਦੀ ਅਗਵਾਈ ਹੇਠ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ । 

ਇਸ ਲੋਕ ਅਦਾਲਤ ਵਿੱਚ ਵੱਖਰੇ-ਵੱਖਰੇ 20 ਬੈਂਚ ਬਣਾਏ ਗਏ । ਇਨ੍ਹਾਂ ਬੈਂਚਾਂ ਵਿਚ ਇੱਕ ਬੈਂਚ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਮੋਗਾ, 08 ਬੈਂਚ ਰੈਵੇਨਿਊ ਕੇਸਾਂ ਦੇ ਅਤੇ 01 ਬੈਂਚ ਕੰਜ਼ਿਊਮਰ ਕੋਰਟ ਦਾ ਵੀ ਬਣਾਇਆ ਗਿਆ ।ਇਸ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦੇ ਹੋਏ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਅਤੁਲ ਕਸਾਨਾ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਵੱਖ-ਵੱਖ ਬੈਂਚਾਂ ਵਿੱਚ 2259 ਪ੍ਰੀ-ਲਿਟੀਗੇਟਿਵ ਅਤੇ 1815 ਪੈਂਡਿੰਗ ਕੇਸਾਂ ਦਾ ਮੌਕੇ ਤੇ ਆਪਸੀ ਰਜਾਮੰਦੀ ਨਾਲ ਨਬੇੜਾ ਕਰਵਾਇਆ ਗਿਆ ਅਤੇ ਕੁੱਲ 45,90,15,386/- ਰੁ: ਦੇ ਅਵਾਰਡ ਪਾਸ ਕੀਤੇ ਗਏ।

ਉਨ੍ਹਾਂ ਅੱਗੇ ਜਾਣਕਾਰੀ ਦਿੱਤੀ ਕਿ ਇਹਨਾਂ ਲੋਕ ਅਦਾਲਤਾਂ ਰਾਹੀਂ ਆਮ ਲੋਕਾਂ ਨੂੰ ਬਹੁਤ ਸਾਰੇ ਫਾਇਦੇ ਹੁੰਦੇ ਹਨ ਕਿਉਂਕਿ ਇਸ ਵਿੱਚ ਰਾਜੀਨਾਮਾ ਕਰਨ ਨਾਲ ਆਪਸੀ ਰਿਸ਼ਤੇ ਵੀ ਮਜ਼ਬੂਤ ਹੁੰਦੇ ਹਨ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤਾਂ ਦੇ ਫੈਸਲੇ ਦੇ ਖਿਲਾਫ ਕੋਈ ਵੀ ਅਪੀਲ ਨਹੀਂ ਕੀਤੀ ਜਾ ਸਕਦੀ ।

ਜਿਕਰਯੋਗ ਹੈ ਕਿ ਅਗਲੀ ਨੈਸ਼ਨਲ ਲੋਕ ਅਦਾਲਤ ਮਿਤੀ 09.12.2023 ਨੂੰ ਲਗਾਈ ਜਾਵੇਗੀ।