5 Dariya News

ਸਰਕਾਰੀ ਕਾਲਜ ਰੋਪੜ ਵਿਖੇ ਸਵੱਛਤਾ ਹੀ ਸੇਵਾ ਅਭਿਆਨ ਤਹਿਤ ਜਾਗਰੂਕਤਾ ਰੈਲੀ

ਓਰੀਐਂਟੇਸ਼ਨ ਪ੍ਰੋਗਰਾਮ ਤਹਿਤ ਵਲੰਟੀਅਰਾਂ ਨੂੰ ਐੱਨ.ਐੱਸ.ਐੱਸ ਦੇ ਸੰਕਲਪ ਅਤੇ ਉਦੇਸ਼ ਸਬੰਧੀ ਦਿੱਤੀ ਜਾਣਕਾਰੀ

5 Dariya News

ਰੂਪਨਗਰ 16-Sep-2023

ਭਾਰਤ ਸਰਕਾਰ ਅਤੇ ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਦੇ ਆਦੇਸ਼ਾਂ ਅਤੇ ਡਾਇਰੈਕਟਰ, ਉਚੇਰੀ ਸਿੱਖਿਆ ਵਿਭਾਗ, ਪੰਜਾਬ ਦੇ ਨਿਰਦੇਸ਼ਾਂ ਤਹਿਤ ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਸਵੱਛਤਾ ਹੀ ਸੇਵਾ ਅਭਿਆਨ ਤਹਿਤ ਜਾਗਰੂਕਤਾ ਰੈਲੀ ਆਯੋਜਿਤ ਕੀਤੀ ਗਈ। ਜਿਸ ਵਿੱਚ ਐੱਨ.ਐੱਸ.ਐੱਸ. ਵਲੰਟੀਅਰ ਅਤੇ ਐਨ.ਸੀ.ਸੀ. ਕੈਡਿਟ ਨੇ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੇ ਜਾ ਕੇ ਸਵੱਛਤਾ ਅਭਿਆਨ ਸਬੰਧੀ ਜਾਗਰੂਕਤਾ ਪੈਦਾ ਕੀਤੀ ਅਤੇ ਡੇਂਗੂ ਤੋਂ ਬਚਾਅ ਅਤੇ ਡਾਈਟ ਸਬੰਧੀ ਪੈਂਫਲੈਂਟ ਵੀ ਵੰਡੇ। 

ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸਵੱਛਤਾ ਹੀ ਸੇਵਾ ਅਭਿਆਨ ਤਹਿਤ ਜਾਗਰੂਕਤਾ ਰੈਲੀ, ਸਵੱਛਤਾ ਸਬੰਧੀ ਪ੍ਰਣ, ਵੇਸਟ ਮੈਨੇਜਮੈਂਟ ਤਕਨੀਕਾਂ ਬਾਰੇ ਸੈਮੀਨਾਰ, ਗੰਦਗੀ ਦੇ ਮਾੜੇ ਪ੍ਰਭਾਵ ਸਬੰਧੀ ਭਾਸ਼ਣ ਪ੍ਰਤਿਯੋਗਤਾ, ਸਵੱਛਤਾ ਵਿੱਚ ਵਿਦਿਆਰਥੀਆਂ ਦੀ ਭਾਗੀਦਾਰੀ ਅਧੀਨ ਡਿਬੇਟ, ਸੈਮੀਨਾਰ ਅਤੇ ਸਵੱਛਤਾ ਗੀਤ ਆਦਿ ਮੁਕਾਬਲੇ ਆਯੋਜਿਤ ਕੀਤੇ ਜਾਣਗੇ। 

ਡਾ. ਦਲਵਿੰਦਰ ਸਿੰਘ ਨੇ ਦੱਸਿਆ ਕਿ ਐੱਨ.ਐੱਸ.ਐੱਸ ਵਲੰਟੀਅਰਾਂ ਨੂੰ ਵੱਖ-ਵੱਖ ਪੰਜ ਯੂਨਿਟਾਂ ਵਿੱਚ ਵੰਡਿਆ ਗਿਆ ਹੈ ਅਤੇ ਇਹਨਾਂ ਦਾ ਓਰੀਐਂਟੇਸ਼ਨ ਪ੍ਰੋਗਰਾਮ ਲਗਾਇਆ ਜਾ ਰਿਹਾ ਹੈ। ਓਰੀਐਂਟੇਸ਼ਨ ਪ੍ਰੋਗਰਾਮ ਤਹਿਤ ਪ੍ਰੋਗਰਾਮ ਅਫ਼ਸਰ ਡਾ. ਨਿਰਮਲ ਸਿੰਘ ਬਰਾੜ ਨੇ ਵਲੰਟੀਅਰਾਂ ਨੂੰ ਐੱਨ.ਐੱਸ.ਐੱਸ ਦੇ ਸੰਕਲਪ ਅਤੇ ਉਦੇਸ਼ ਸਬੰਧੀ ਦਿੱਤੀ ਜਾਣਕਾਰੀ ਦਿੱਤੀ ਅਤੇ ਪ੍ਰੋ. ਅਰਵਿੰਦਰ ਕੌਰ ਨੇ ਐੱਨ.ਐੱਸ.ਐੱਸ ਦੀਆਂ ਸਲਾਨਾ ਗਤੀਵਿਧੀਆਂ ਅਤੇ ਸਰਟੀਫਿਕੇਟਾਂ ਦੀ ਗ੍ਰੇਡੇਸ਼ਨ ਬਾਰੇ ਚਾਨਣਾ ਪਾਇਆ। 

ਡਾ. ਜਤਿੰਦਰ ਕੁਮਾਰ ਵੱਲੋਂ ਭਾਰਤ ਸਰਕਾਰ ਦੇ ਪ੍ਰੋਗਰਾਮ ਮੇਰੀ ਮਾਟੀ ਮੇਰਾ ਦੇਸ਼ ਤਹਿਤ ਵਲੰਟੀਅਰਾਂ ਨੂੰ ਨਹਿਰੂ ਯੁਵਾ ਕੇਂਦਰ, ਰੂਪਨਗਰ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਅਲੱਗ-ਅਲੱਗ ਪ੍ਰੋਗਰਾਮਾਂ ਤੋਂ ਜਾਣੂ ਕਰਵਾਇਆ ਗਿਆ। ਪ੍ਰੋ. ਰਵਨੀਤ ਕੌਰ ਨੇ ਵਲੰਟੀਅਰਾਂ ਨੂੰ ਐੱਨ.ਐੱਸ.ਐੱਸ ਵਿੱਚ ਦਿੱਤੇ ਜਾਂਦੇ ਕੌਮੀ ਅਤੇ ਰਾਜ ਪੱਧਰੀ ਮਾਨ-ਸਨਮਾਨ ਬਾਰੇ ਜਾਣਕਾਰੀ ਦਿੱਤੀ। 

ਓਰੀਐਂਟੇਸ਼ਨ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਐੱਨ.ਸੀ.ਸੀ. ਇੰਚਾਰਜ ਪ੍ਰੋ. ਹਰਜੀਤ ਸਿੰਘ ਅਤੇ ਐੱਨ.ਐੱਸ.ਐੱਸ. ਦੇ ਸਹਾਇਕ ਪ੍ਰੋਗਰਾਮ ਅਫ਼ਸਰ ਪ੍ਰੋ. ਕੁਲਦੀਪ ਕੌਰ, ਪ੍ਰੋ. ਲਵਲੀਨ ਵਰਮਾਂ, ਪ੍ਰੋ. ਡਿੰਪਲ ਧੀਰ, ਪ੍ਰੋ. ਮਨਪ੍ਰੀਤ ਸਿੰਘ ਅਤੇ ਪ੍ਰੋ. ਜਗਜੀਤ ਸਿੰਘ ਨੇ ਅਹਿਮ ਸਹਿਯੋਗ ਦਿੱਤਾ ਅਤੇ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਵਲੰਟੀਅਰਾਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ।