5 Dariya News

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਿੰਡ ਅਮਰਾਲੀ ਦੇ ਬਹੁ-ਮੰਤਵੀ ਸਹਿਕਾਰੀ ਸਭਾ ਲਿਮਟਿਡ ਦੀ ਅਚਨਚੇਤ ਚੈਕਿੰਗ ਕੀਤੀ

5 Dariya News

ਮੋਰਿੰਡਾ 18-Sep-2023

ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਪਿੰਡ ਅਮਰਾਲੀ ਦੇ ਬਹੁ-ਮੰਤਵੀ ਸਹਿਕਾਰੀ ਸਭਾ ਲਿਮਟਿਡ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਸੇਲ ਅਤੇ ਸਟਾਕ ਰਜਿਸਟਰਾਂ ਦੀ ਚੈਕਿੰਗ ਕਰਦਿਆਂ ਅਧਿਕਾਰੀਆਂ ਨੂੰ ਖੇਤੀਬਾੜੀ ਸਬੰਧੀ ਮਸ਼ੀਨਰੀ ਦੀ ਵਰਤੋਂ ਸਬੰਧੀ ਸਾਰੇ ਰਿਕਾਰਡ ਅਤੇ ਹੋਰ ਵੀ ਹਰ ਤਰ੍ਹਾਂ ਦੇ ਸਟਾਕ ਨੂੰ ਅਪਡੇਟ ਰੱਖਣ ਦੇ ਆਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਹਿਕਾਰੀ ਸਭਾ ਵਲੋਂ ਖਰੀਦੀ ਗਈ ਮਸ਼ੀਨਰੀ ਦਾ ਲਾਭ ਕਿਸਾਨਾਂ ਨੂੰ ਪਹੁੰਚਾਉਣਾ ਵੱਧ ਤੋਂ ਵੱਧ ਯਕੀਨੀ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਇਸ ਸਬੰਧੀ ਜਾਣਕਾਰੀ ਵੀ ਦਿੱਤੀ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੌਜੂਦ ਕਿਸਾਨਾਂ ਨੂੰ ਯਕੀਨ ਦਿਵਾਉਂਦਿਆਂ ਕਿਹਾ ਕਿ ਖਾਦ ਦੀ ਸਪਲਾਈ ਵਿੱਚ ਕੋਈ ਕਮੀਂ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਸੁਸਾਇਟੀ ਵਿਖੇ ਉਪਲਬਧ ਖੇਤੀ ਬਾੜੀ ਸੰਦਾਂ ਦਾ ਵੱਧ ਤੋਂ ਵੱਧ ਲਾਭ ਲੈਣ।

ਇਸ ਮੌਕੇ ਐਸ ਡੀ ਐਮ ਮੋਰਿੰਡਾ ਸ਼੍ਰੀ ਦੀਪਾਂਕਰ ਗਰਗ ਤੋਂ ਇਲਾਵਾ ਸੈਕਟਰੀ ਹਰਮਨਜੀਤ ਸਿੰਘ, ਪ੍ਰਧਾਨ ਮੋਹਿੰਦਰ ਸਿੰਘ, ਜਗਤਾਰ ਸਿੰਘ, ਸੁਖਦੀਪ ਸਿੰਘ, ਗੁਰਮੀਤ ਸਿੰਘ, ਕੁਲਵਿੰਦਰ ਸਿੰਘ, ਅਮਰਜੀਤ ਸਿੰਘ, ਕਰਮਜੀਤ ਸਿੰਘ, ਤਲਵਿੰਦਰ ਸਿੰਘ, ਦਰਸ਼ਨ ਸਿੰਘ ਅਤੇ ਨਾਹਰ ਸਿੰਘ ਆਦਿ ਵੀ ਹਾਜ਼ਰ ਸਨ।