5 Dariya News

ਪਿੰਡ ਸ਼ੁਤਰਾਣਾ ਵਿਖੇ ਕਿਸਾਨ ਜਾਗਰੂਕਤਾ ਕੈਪ ਲਗਾਇਆ

ਝੋਨੇ ਦੀ ਪਰਾਲੀ ਅਤੇ ਹੋਰ ਫ਼ਸਲਾਂ ਦੀ ਰਹਿੰਦ ਖੂੰਹਦ ਦੇ ਨਿਪਟਾਰੇ ਸਬੰਧੀ ਦਿੱਤੀ ਜਾਣਕਾਰੀ

5 Dariya News

ਪਾਤੜਾਂ 19-Sep-2023

ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸਾਂ-ਨਿਰਦੇਸ਼ਾਂ ’ਤੇ ਮੁੱਖ  ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਖੇਤੀਬਾੜੀ ਅਫ਼ਸਰ ਡਾ. ਸਤੀਸ਼ ਕੁਮਾਰ ਦੇ ਪ੍ਰਬੰਧਾਂ ’ਚ ਸੀ.ਆਰ.ਐਮ.ਸਕੀਮ ਅਧੀਨ ਝੋਨੇ ਦੀ ਪਰਾਲੀ ਅਤੇ ਹੋਰ ਫ਼ਸਲਾਂ ਦੀ ਰਹਿੰਦ –ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਬਲਾਕ ਪਾਤੜਾਂ ਦੇ ਪਿੰਡ ਸ਼ੁਤਰਾਣਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।

ਕੈਂਪ ਵਿੱਚ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਖੇਤੀਬਾੜੀ ਵਿਕਾਸ ਅਫ਼ਸਰ ਡਾ. ਜੁਪਿੰਦਰ ਸਿੰਘ ਗਿੱਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਝੋਨੇ ਦੀ ਕਟਾਈ ਕਰਨ ਉਪਰੰਤ ਬਚੀ ਹੋਈ ਪਰਾਲੀ/ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ। ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ –ਖੂੰਹਦ ਜ਼ਮੀਨ ਵਿੱਚ ਹੀ ਵਾਉਣ ਜਿਸ ਨਾਲ ਜ਼ਮੀਨ ਦੇ ਖੁਰਾਕੀ ਤੱਤਾ ਵਿੱਚ ਵਾਧਾ ਹੁੰਦਾ ਹੈ ਅਤੇ ਖਾਦ ਦੀ ਵਰਤੋਂ ਘੱਟ ਹੁੰਦੀ ਹੈ। 

ਫ਼ਸਲਾਂ ਉੱਪਰ ਬਿਮਾਰੀਆਂ ਹਮਲਾ ਘੱਟ ਹੁੰਦਾ ਹੈ, ਅਤੇ ਪਾਣੀ ਦੀ ਬੱਚਤ ਹੁੰਦੀ ਹੈ, ਫ਼ਸਲਾਂ ਦੇ ਝਾੜ ਵਿੱਚ ਵਾਧਾ ਹੁੰਦਾ ਹੈ। ਕਿਸਾਨਾਂ ਭਰਾਵਾਂ ਨੂੰ ਸਰਫੇਸ ਸੀਡਰ ਦੀ ਮਸ਼ੀਨ ਜੋ ਕਿ ਪੰਜਾਬ ਸਰਕਾਰ ਵੱਲੋਂ ਸਬਸਿਡੀ ਤੇ ਦਿੱਤੀ ਜਾ ਰਹੀ ਹੈ ਉਸ ਨਾਲ ਪਰਾਲੀ ਨੂੰ ਬਰੀਕ ਕੁਤਰਾ ਕਰਨ ਦੇ ਨਾਲ ਨਾਲ ਕਣਕ ਦੀ ਬਿਜਾਈ ਕਰਨ ਦੀ ਵਿਧੀ ਬਾਰੇ ਜਾਣੂ ਕਰਵਾਇਆ ਗਿਆ। 

ਜਿਸ ਨਾਲ ਕਣਕ ਦੀ ਬਿਜਾਈ ਉਪਰ ਖਰਚਾ ਘੱਟ ਆਉਂਦਾ ਹੈ ਅਤੇ ਨਦੀਨ ਵੀ ਘੱਟ ਉਗਦੇ ਹਨ। ਇਸ ਮੌਕੇ ਉੱਪਰ ਹਾਜ਼ਰ ਕਿਸਾਨ ਬਲਵੀਰ ਸਿੰਘ, ਸੁਖਵਿੰਦਰ ਸਿੰਘ, ਅਮਰੀਕ ਸਿੰਘ, ਸੁਰਜੀਤ ਸਿੰਘ, ਸਤਨਾਮ ਸਿੰਘ, ਸਰਬਜੀਤ ਸਿੰਘ ਅਤੇ ਖੇਤੀਬਾੜੀ ਵਿਭਾਗ ਵੱਲੋਂ ਹਾਜ਼ਰ ਸਟਾਫ਼ ਗੁਰਵਿੰਦਰ ਸਿੰਘ, ਏ.ਟੀ.ਐਮ. ਜਤਿੰਦਰ ਸਿੰਘ ਹਾਜ਼ਰ ਸਨ।