ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ
ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਸਮੇਂ ਸਿਰ ਦੇਣ ਵਿੱਚ ਨਾਕਾਮ ਰਹਿਣ ਲਈ ਸਰਕਾਰ ਦੀ ਆਲੋਚਨਾ ਕੀਤੀ
5 Dariya News
ਸ੍ਰੀ ਅਨੰਦਪੁਰ ਸਾਹਿਬ/ਰੋਪੜ 25-Sep-2023
ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਕਿ ਲੋਕ ਸਭਾ ਹਲਕੇ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਤਰਜੀਹ ਹੈ ਅਤੇ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਹ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ-ਵੱਖ ਪਿੰਡਾਂ ਪ੍ਰਿਥੀਪੁਰ, ਮਿੰਧਵਾਂ ਲੋਅਰ, ਕੋਟਲਾ ਪਾਵਰ ਹਾਊਸ ਅਤੇ ਬੱਸੋਵਾਲ ਵਿਖੇ ਆਯੋਜਿਤ ਜਨ ਸਭਾਵਾਂ ਨੂੰ ਸੰਬੋਧਨ ਕਰ ਰਹੇ ਸਨ।
ਇਸ ਤੋਂ ਇਲਾਵਾ, ਉਨ੍ਹਾਂ ਪਿੰਡ ਗੱਜਪੁਰ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਦੇ ਨਵੇਂ ਬਣੇ ਕਮਰੇ ਦਾ ਉਦਘਾਟਨ ਵੀ ਕੀਤਾ, ਜਿਸ ਲਈ ਉਨ੍ਹਾਂ ਆਪਣੇ ਸੰਸਦੀ ਕੋਟੇ ਵਿੱਚੋਂ 3 ਲੱਖ ਰੁਪਏ ਦੀ ਗਰਾਂਟ ਦਿੱਤੀ।ਇਸ ਮੌਕੇ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਲੋਕ ਸਭਾ ਹਲਕੇ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਤਰਜੀਹ ਹੈ ਅਤੇ ਇਸ ਦਿਸ਼ਾ ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਹਾਲਾਂਕਿ, ਕੋਰੋਨਾ ਮਹਾਮਾਰੀ ਦੌਰਾਨ ਸੰਸਦ ਮੈਂਬਰਾਂ ਦੀ ਗ੍ਰਾਂਟ ਦਾ ਵੱਡਾ ਹਿੱਸਾ ਕੇਂਦਰ ਸਰਕਾਰ ਨੇ ਰੋਕ ਲਿਆ ਸੀ, ਤਾਂ ਜੋ ਉਸ ਰਕਮ ਦੀ ਵਰਤੋਂ ਬਚਾਅ ਕਾਰਜਾਂ ਲਈ ਕੀਤੀ ਜਾ ਸਕੇ। ਪਰ ਫਿਰ ਵੀ ਉਨ੍ਹਾਂ ਹਲਕੇ ਦੇ ਵਿਕਾਸ ਲਈ ਗ੍ਰਾਂਟਾਂ ਜਾਰੀ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ।ਇਸੇ ਤਰ੍ਹਾਂ ਉਨ੍ਹਾਂ ਨੇ ਪਿਛਲੇ ਕੁਝ ਦਿਨਾਂ ਤੋਂ ਹੋਈ ਭਾਰੀ ਬਰਸਾਤ ਅਤੇ ਪਾਣੀ ਭਰਨ ਕਾਰਨ ਫਸਲਾਂ ਦੇ ਹੋਏ ਭਾਰੀ ਨੁਕਸਾਨ ਲਈ ਜਲਦੀ ਤੋਂ ਜਲਦੀ ਗਿਰਦਾਵਰੀ ਕਰਵਾਉਣ ਅਤੇ ਲੋਕਾਂ ਨੂੰ ਮੁਆਵਜ਼ਾ ਦੇਣ ਵਿੱਚ ਅਸਫਲ ਰਹਿਣ ਲਈ ਸੂਬਾ ਸਰਕਾਰ ਦੀ ਨਿਖੇਧੀ ਕੀਤੀ। ਜਿਸ ਕਾਰਨ ਕਿਸਾਨ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹਨ।
ਜਿੱਥੇ ਹੋਰਨਾਂ ਤੋਂ ਇਲਾਵਾ, ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸੈਣੀ, ਗੁਰਬੀਰ ਗੱਜਪੁਰ, ਡਾ. ਅੱਛਰ ਸ਼ਰਮਾ, ਮੰਜੂ ਸ਼ਰਮਾ ਸਰਪੰਚ ਗੱਜਪੁਰ, ਪੁਸ਼ਪਾ ਦੇਵੀ ਸਰਪੰਚ, ਵਿਜੇ ਕੁਮਾਰ ਪੰਚ, ਹਰੀਸ਼ ਕੁਮਾਰ ਪੰਚ, ਰਾਜੇਸ਼ ਕੁਮਾਰ, ਰਾਮ ਨਾਥ, ਤਰਸੇਮ ਸ਼ਰਮਾ, ਜਸਵੀਰ ਕੌਰ ਸਰਪੰਚ, ਪੂਰਨ ਚੰਦ, ਰਵੀ ਦੱਤ ਪੰਚਾਇਤ ਮੈਂਬਰ, ਭੋਲੀ ਦੇਵੀ, ਬਿਕਰਮ ਚੰਦ, ਬਿੰਦਰ ਕੌਰ ਆਦਿ ਹਾਜ਼ਰ ਸਨ।