5 Dariya News

ਰੇਬੀਜ਼ ਤੋ ਬਚਾਓ ਲਈ ਜਾਗਰੂਕਤਾ ਸਮੱਗਰੀ ਜਾਰੀ

ਕਿਸੇ ਵੀ ਵਿਅਕਤੀ ਨੂੰ ਕੁੱਤੇ ਜਾਂ ਕਿਸੇ ਹੋਰ ਜਾਨਵਰ ਦੇ ਕੱਟਣ ਤੇ ਅਣਗਹਿਲੀ ਨਹੀਂ ਵਰਤਣੀ ਚਾਹੀਦੀ

5 Dariya News

ਫਿਰੋਜ਼ਪੁਰ 26-Sep-2023

ਸਿਵਲ ਸਰਜਨ ਡਾ. ਰਜਿੰਦਰ ਪਾਲ ਦੀ ਅਗਵਾਈ ਹੇਠ ਸਿਹਤ ਵਿਭਾਗ ਰੇਬੀਜ਼ (ਹਲਕਾਅ) ਦੀ ਬਿਮਾਰੀ ਤੇ ਕਾਬੂ ਪਾਉਣ ਦੇ ਮਕਸਦ ਨਾਲ 28 ਸਤੰਬਰ 2023 ਨੂੰ ਵਿਸ਼ਵ ਰੇਬੀਜ਼ ਦਿਵਸ ਮਨਾਉਣ ਜਾ ਰਿਹਾ ਹੈ, ਜਿਸ ਦਾ ਮੁੱਖ ਉਦੇਸ਼ ਰੇਬੀਜ਼ ਦੀ ਬਿਮਾਰੀ ਦੀ ਰੋਕਥਾਮ ਬਾਰੇ ਆਮ ਲੋਕਾਂ ਵਿਚ ਜਾਗਰੂਕਤਾ ਫੈਲਾਉਣਾ ਹੈ। ਅੱਜ ਮਿਤੀ 26-09-2023 ਨੂੰ ਰੇਬੀਜ਼਼ ਤੋ ਬਚਾਓ ਲਈ ਜਾਗਰੂਕਤਾ ਸਮੱਗਰੀ ਜਾਰੀ ਕੀਤੀ ਗਈ।

ਸਿਵਲ ਸਰਜਨ ਡਾ. ਰਜਿੰਦਰ ਪਾਲ  ਨੇ ਵਿਸ਼ਵ ਰੇਬੀਜ਼ ਦਿਵਸ ਦੇ ਸੰਦਰਭ ਚ ਜ਼ਿਲ੍ਹਾ ਵਾਸੀਆਂ ਨੂੰ ਹਲਕਾਅ ਦੀ ਬਿਮਾਰੀ ਤੋਂ ਸਾਵਧਾਨ ਰਹਿਣ ਲਈ ਕਿਹਾ ਹੈ। ਉਨ੍ਹਾਂ ਦੱਸਿਆ ਕਿ ਕੁੱਤੇ ਤੋਂ ਇਲਾਵਾ ਕਿਸੇ ਹੋਰ ਜਾਨਵਰ ਦੇ ਕੱਟਣ ਨਾਲ ਵੀ ਰੇਬੀਜ਼ ਹੋਣ ਦਾ ਖਤਰਾ ਹੁੰਦਾ ਹੈ। ਇਹ ਵਾਇਰਸ ਨਾਲ ਫੈਲਣ ਵਾਲਾ ਇਕ ਬੇਹੱਦ ਗੰਭੀਰ ਰੋਗ ਹੈ। ਰੇਬੀਜ਼ ਇਕ ਅਜਿਹਾ ਵਾਇਰਸ ਲਾਗ ਹੈ ਜੋ ਆਮ ਤੌਰ ਤੇ ਸੰਕ੍ਰਮਤ ਜਾਨਵਰਾਂ ਦੇ ਕੱਟਣ ਨਾਲ ਫੈਲਦਾ ਹੈ। 

ਕੁੱਤੇ, ਬਿੱਲੀ, ਬਾਂਦਰ ਸਮੇਤ ਕਈ ਹੋਰਨਾਂ ਜਾਨਵਰਾਂ ਦੇ ਕੱਟਣ ਨਾਲ ਇਸ ਬਿਮਾਰੀ ਦੇ ਵਾਇਰਸ ਵਿਅਕਤੀ ਦੇ ਸਰੀਰ ਵਿਚ ਪ੍ਰਵੇਸ਼ ਕਰ ਜਾਂਦੇ ਹਨ। ਰੇਬੀਜ਼ ਦਾ ਵਾਇਰਸ ਕਈ ਵਾਰ ਪਾਲਤੂ ਜਾਨਵਰ ਦੇ ਚੱਟਣ ਜਾਂ ਖੂਨ ਦਾ ਜਾਨਵਰ ਦੇ ਲਾਰ ਨਾਲ ਸਿੱਧਾ ਸੰਪਰਕ ਵਿਚ ਹੋਣ ਨਾਲ ਵੀ ਫੈਲ ਜਾਂਦਾ ਹੈ। ਰੇਬੀਜ਼ ਇਕ ਜਾਨਲੇਵਾ ਰੋਗ ਹੈ, ਜਿਸ ਦੇ ਲੱਛਣ ਕਈ ਸਾਲਾ ਬਾਅਦ ਨਜਰ ਆ ਸਕਦੇ ਹਨ। 

ਜੇਕਰ ਸਮਾਂ ਰਹਿੰਦੇ ਰੇਬੀਜ਼ ਹੋਣ ਤੋਂ ਪਹਿਲਾਂ ਹੀ ਇਸ ਦਾ ਇਲਾਜ ਨਾ ਕੀਤਾ ਜਾਵੇ ਤਾਂ ਇਹ ਰੋਗ ਜਾਨਲੇਵਾ ਸਾਬਿਤ ਹੋ ਜਾਂਦਾ ਹੈ। ਉਨਾਂ੍ਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਵੀ ਕੀਤੀ ਕਿ ਜਿਨਾਂਹ ਵਿਅਕਤੀਆਂ ਨੇ ਆਪਣੇ ਘਰਾਂ ਵਿਚ ਪਾਲਤੂ ਕੁੱਤੇ ਰੱਖੇ ਹੋਏ ਹਨ। ਉਹ ਉਨਾਂ ਦਾ ਟੀਕਾਕਰਨ ਜ਼ਰੂਰ ਕਰਵਾਉਣ ਤਾਂ ਜੋ ਕੁੱਤੇ ਦੇ ਕੱਟਣ ਤੇ ਲੋਕਾਂ ਨੂੰ ਹਲਕਾਅ ਦੀ ਬਿਮਾਰੀ ਤੋਂ ਬਚਾਇਆ ਜਾ ਸਕੇ।

ਉਨਾਂ੍ਹ ਕਿਹਾ ਕਿ ਰੇਬੀਜ਼ ਦਾ ਕੋਈ ਇਲਾਜ ਨਹੀਂ, ਸਿਰਫ਼ ਬਚਾਅ ਲਈ ਉਪਰਾਲੇ ਹੀ ਕੀਤੇ ਜਾ ਸਕਦੇ ਹਨ ਇਸ ਲਈ ਕਿਸੇ ਵੀ ਵਿਅਕਤੀ ਨੂੰ ਕੁੱਤੇ ਜਾਂ ਕਿਸੇ ਹੋਰ ਜਾਨਵਰ ਦੇ ਕੱਟਣ ਤੇ ਅਣਗਹਿਲੀ ਨਹੀਂ ਵਰਤਣੀ ਚਾਹੀਦੀ। ਸਗੋਂ ਸਰਕਾਰੀ ਹਸਪਤਾਲਾਂ ਵਿਚ ਉਪਲੱਬਧ ਮੁਫਤ ਇਲਾਜ ਦਾ ਫਾਇਦਾ ਉਠਾ ਕੇ ਇਸ ਬਿਮਾਰੀ ਤੋਂ ਬਚਣਾ ਚਾਹੀਦਾ ਹੈ। ਉਨਾਂਹ ਕਿਹਾ ਕਿ ਰੇਬੀਜ਼ ਦੇ 99 ਫੀਸਦੀ ਮਾਮਲੇ ਕੇਵਲ ਕੁੱਤਿਆਂ ਦੇ ਕੱਟਣ ਨਾਲ ਸਬੰਧਤ ਹੁੰਦੇ ਹਨ, ਜਿਸ ਦੇ ਇਲਾਜ ਲਈ ਐਂਟੀ ਰੇਬੀਜ਼ ਵੈਕਸੀਨ ਮੁਫਤ ਲਗਾਈ ਜਾਂਦੀ ਹੈ। 

ਉਨਾਂਹ ਦੱਸਿਆ ਕਿ ਮੁੱਢਲੀ ਸਹਾਇਤਾ ਦੇ ਤੌਰ ਉੱਤੇ ਜ਼ਖਮ ਨੂੰ ਵੱਗਦੇ ਪਾਣੀ ਵਿਚ ਸਾਬਣ ਨਾਲ 15 ਮਿੰਟ ਤੱਕ ਧੋਣ ਨਾਲ ਇਸ ਬਿਮਾਰੀ ਦੇ ਜ਼ੋਖਮ ਨੂੰ ਘਟਾਇਆ ਜਾ ਸਕਦਾ ਹੈ। ਕੁੱਤੇ ਦੇ ਕੱਟਣ ਉੱਤੇ ਤੁਰੰਤ ਨੇੜਲੀ ਸਿਹਤ ਸੰਸਥਾ ਵਿਚ ਜਾ ਕੇ ਡਾਕਟਰੀ ਸਲਾਹ ਅਨੁਸਾਰ ਬਿਮਾਰੀ ਤੋਂ ਬਚਾਅ ਦੇ ਲਈ ਐਂਟੀ ਰੇਬਿਜ਼ ਦੇ ਟੀਕੇ ਲਗਵਾਉਣੇ ਬੇਹੱਦ ਜ਼ਰੂਰੀ ਹਨ, ਜਿਸ ਨਾਲ ਰੇਬੀਜ਼ ਬਿਮਾਰੀ ਹੋਣ ਤੋਂ ਕਾਫੀ ਹੱਦ ਤੱਕ ਬਚਿਆ ਜਾ ਸਕਦਾ ਹੈ।ਇਸ ਮੋਕੇ ਡਾ. ਸਮਿੰਦਰਪਾਲ ਕੋਰ ਨੋਡਲ ਅਫਸਰ, ਰੰਜੀਵ, ਮਾਸ ਮੀਡੀਆ ਅਫਸਰ, ਪਰਮਵੀਰ ਮੋਂਗਾ, ਸੁਪਰਡੈਂਟ, ਵਿਕਾਸ ਕਾਲੜਾ ਸਟੈਨੋ ਟੂ ਸਿਵਲ ਸਰਜਨ ਆਦਿ ਹਾਜਰ ਸਨ।