ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ
ਮੰਡੀ ਗੋਬਿੰਦਗੜ੍ਹ ਦੇ ਅਰਜੁਨ ਸਿੰਘ ਚੀਮਾ ਨੇ 10 ਮੀਟਰ ਏਅਰ ਪਿਸਟਲ ਟੀਮ ਮੁਕਾਬਲੇ ਵਿੱਚ ਜਿੱਤਿਆ ਸੋਨੇ ਦਾ ਤਮਗ਼ਾ ਜਿੱਤਿਆ
5 Dariya News
ਅਮਲੋਹ/ ਫ਼ਤਹਿਗੜ੍ਹ ਸਾਹਿਬ 28-Sep-2023
ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੇ ਖਿਡਾਰੀਆਂ ਦਾ ਬਿਹਤਰ ਪ੍ਰਦਰਸ਼ਨ ਜਾਰੀ ਹੈ। ਅੱਜ ਪੰਜਾਬ ਦੇ ਅਰਜੁਨ ਸਿੰਘ ਚੀਮਾ ਨੇ ਨਿਸ਼ਾਨੇਬਾਜ਼ੀ ਦੇ ਟੀਮ ਮੁਕਾਬਲੇ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ।
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਰਜੁਨ ਸਿੰਘ ਚੀਮਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੇ ਖਿਡਾਰੀ ਨਿੱਤ ਦਿਨ ਸੂਬੇ ਦਾ ਨਾਮ ਰੌਸ਼ਨ ਕਰ ਰਹੇ ਹਨ। ਸੂਬੇ ਨੂੰ ਆਪਣੇ ਖਿਡਾਰੀਆਂ ਉੱਤੇ ਮਾਣ ਹੈ। ਬੱਸੀ ਪਠਾਣਾਂ ਤੋਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਨੇ ਅਰਜੁਨ ਸਿੰਘ ਚੀਮਾ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਬਣਾਈ ਨਵੀਂ ਖੇਡ ਨੀਤੀ ਤਹਿਤ ਪਹਿਲੀ ਵਾਰ ਖਿਡਾਰੀਆਂ ਨੂੰ ਤਿਆਰੀ ਲਈ 8-8 ਲੱਖ ਰੁਪਏ ਦਿੱਤੇ ਗਏ।
ਫਤਿਹਗੜ੍ਹ ਸਾਹਿਬ ਜ਼ਿਲੇ ਦੇ ਮੰਡੀ ਗੋਬਿੰਦਗੜ੍ਹ ਦੇ ਅਰਜੁਨ ਸਿੰਘ ਚੀਮਾ ਨੇ ਅੱਜ ਏਸ਼ੀਅਨ ਗੇਮਜ਼ ਵਿੱਚ ਪੁਰਸ਼ਾਂ ਦੇ 10 ਮੀਟਰ ਏਅਰ ਪਿਸਟਲ ਟੀਮ ਮੁਕਾਬਲੇ ਵਿੱਚ ਹਿੱਸਾ ਲੈਂਦਿਆ ਸੋਨੇ ਦਾ ਤਮਗ਼ਾ ਜਿੱਤਿਆ।