5 Dariya News

ਅਨਮੋਲ ਜ਼ਿੰਦਗੀਆਂ ਬਚਾਉਂਦਾ ਹੈ ਖ਼ੂਨਦਾਨ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ ਸਤਨਾਮ ਹਸਪਤਾਲ ’ਚ ਲੱਗੇ ਖ਼ੂਨਦਾਨ ਕੈਂਪ ’ਚ ਕੀਤੀ ਸ਼ਿਰਕਤ

5 Dariya News

ਹੁਸ਼ਿਆਰਪੁਰ 29-Sep-2023

ਕੈਬਨਿ ਮੰਤਰੀ ਪੰਜਾਬ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਾਡੇ ਵਲੋਂ ਕੀਤਾ ਗਿਆ ਖ਼ੂਨਦਾਨ ਕਈ ਅਨਮੋਲ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ, ਇਸ ਲਈ ਹਰ ਸਿਹਤਮੰਦ ਵਿਅਕਤੀ ਨੂੰ ਖ਼ੂਨਦਾਨ ਜ਼ਰੂਰ ਕਰਨਾ ਚਾਹੀਦਾ ਹੈ। ਉਹ ਅੱਜ ਸਤਨਾਮ ਹਸਪਤਾਲ ਹੁਸ਼ਿਆਰਪੁਰ ਵਿਚ ਲਗਾਏ ਗਏ ਖ਼ੂਨਦਾਨ ਕੈਂਪ ਵਿਚ ਬਤੌਰ ਮੁੱਖ ਮਹਿਮਾਨ ਸੰਬੋਧਨ ਕਰ ਰਹੇ ਸਨ। 

ਇਸ ਕੈਂਪ ਦਾ ਉਦਘਾਟਨ ਤਪ ਅਸਥਾਨ ਖੁਰਾਲਗੜ੍ਹ ਸਾਹਿਬ ਦੇ ਸੰਤ ਜੀਵਨ ਸਿੰਘ ਜੀ ਵਲੋਂ ਕੀਤਾ ਗਿਆ ਸੀ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਸਾਡੇ ਨੌਜਵਾਨ ਖ਼ੂਨਦਾਨ ਕੈਂਪ ਵਰਗੇ ਆਯੋਜਨਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈ ਰਹੇ ਹਨ, ਜੋ ਕਿ ਸਹੀ ਅਰਥਾਂ ਵਿਚ ਸੱਚੀ ਸਮਾਜ ਸੇਵਾ ਹੈ। ਉਨ੍ਹਾਂ ਕਿਹਾ ਕਿ ਸਾਡਾ ਜੀਵਨ ਮਾਨਵਤਾ ਦੀ ਸੇਵਾ ਵਿਚ ਸਮਰਪਿਤ ਹੋਣਾ ਚਾਹੀਦਾ ਹੈ ਅਤੇ ਖ਼ੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਇਆ ਜਾ ਸਕਦਾ ਹੈ। 

ਉਨ੍ਹਾਂ ਇਸ ਦੌਰਾਨ ਲੋਕਾਂ ਨੂੰ ਭਵਿੱਖ ਵਿਚ ਵੀ ਖ਼ੂਨਦਾਨ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਖ਼ੂਨਦਾਨ ਕਰਨ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਰਮਨ ਕੁਮਾਰ, ਰਿੱਕੀ, ਗੌਰਵ ਵੋਹਰਾ, ਕਨਵ ਕਪੂਰ, ਅਮਨਪ੍ਰੀਤ, ਰਾਘਵ, ਰਾਜ ਕੁਮਾਰ, ਨੀਰਜ, ਅਮਰੋਜ ਸੈਣੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।