ਸਿਹਤ ਵਿਭਾਗ ਵੱਲੋਂ ਜਿਲੇ ਅੰਦਰ "ਸਵੱਛ ਭਾਰਤ ਮੁਹਿੰਮ" ਤਹਿਤ ਸਿਹਤ ਸੰਸਥਾਵਾਂ ਦੀ ਕੀਤੀ ਸਾਫ ਸਫਾਈ
ਸਾਫ ਸਫਾਈ ਰੱਖਣ ਨਾਲ ਬਹੁਤ ਸਾਰੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ :-ਸਿਵਲ ਸਰਜਨ ਡਾ ਦਵਿੰਦਰਜੀਤ ਕੌਰ
5 Dariya News
ਫਤਿਹਗੜ੍ਹ ਸਾਹਿਬ 01-Oct-2023
ਭਾਰਤ ਸਰਕਾਰ ਵੱਲੋਂ ਦੇਸ਼ ਅੰਦਰ ਸ਼ੁਰੂ ਕੀਤੀ ਗਈ "ਆਯੁਸ਼ਮਾਨ ਭਵ" ਮੁਹਿੰਮ ਤਹਿਤ ਚਲਾਏ ਜਾ ਰਹੇ "ਸੇਵਾ ਪਖਵਾੜੇ" ਦੌਰਾਨ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ "ਸ਼ਵੱਛ ਭਾਰਤ ਮੁਹਿੰਮ" ਅਧੀਨ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਜੀ ਦੀ ਅਗਵਾਈ ਹੇਠ ਜਿਲੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਅੰਦਰ ਸਾਫ ਸਫਾਈ ਕੀਤੀ ਗਈ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਦਵਿੰਦਰਜੀਤ ਕੌਰ ਨੇ ਦੱਸਿਆ ਕਿ ਜਿਲੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਅੰਦਰ ਇਹ ਮੁਹਿੰਮ ਚਲਾ ਕੇ ਸਫਾਈ ਕਰਵਾਈ ਜਾ ਰਹੀ ਹੈ, ਜਿਸ ਅਧੀਨ ਖਾਲੀ ਏਰੀਏ, ਅਲਮਾਰੀਆਂ, ਛੱਤਾਂ ਆਦਿ ਦੀ ਵਿਸ਼ੇਸ਼ ਸਫਾਈ ਕਰਵਾਈ ਗਈ ਅਤੇ ਬੇਲੋੜੇ ਸਮਾਨ ਨੂੰ ਨਸ਼ਟ ਕੀਤਾ ਗਿਆ ਕਿਉਂਕਿ ਸਾਫ ਸਾਫ ਸਫਾਈ ਰੱਖਣ ਨਾਲ ਅਸੀਂ ਬਹੁਤ ਸਾਰੀਆਂ ਬਿਮਾਰੀਆਂ ਤੋਂ ਸਹਿਜੇ ਹੀ ਬਚ ਸਕਦੇ ਹਾਂ ਅਤੇ ਤੰਦਰੁਸਤ ਰਹਿ ਸਕਦੇ ਹਾਂ।
ਉਹਨਾਂ ਕਿਹਾ ਕਿ ਸਿਹਤ ਸੰਸਥਾਵਾਂ ਦੀ ਸਫਾਈ ਹੋਣ ਨਾਲ ਲੋਕਾਂ ਦਾ ਸਿਹਤ ਸੰਸਥਾਵਾਂ ਵਿੱਚ ਵਿਸ਼ਵਾਸ ਵੱਧਦਾ ਹੈ ਅਤੇ ਵਧੀਆ ਮਾਹੌਲ ਵਿੱਚ ਸਿਹਤ ਪ੍ਰਦਾਨ ਕੀਤੀਆਂ ਜਾ ਸਕਦੀਆਂ ਹਨ। ਉਹਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਰਕਾਰ ਵੱਲੋਂ ਚਲਾਈ ਜਾ ਰਹੀ "ਸਵੱਛਤਾ ਮੁਹਿੰਮ" ਨਾਲ ਜੁੜਨਾ ਚਾਹੀਦਾ ਹੈ ਅਤੇ ਆਪਣੇ ਘਰਾਂ ,ਆਲੇ ਦੁਆਲੇ ਅਤੇ ਦਫਤਰਾਂ ਦੀ ਸਫਾਈ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।
ਇਸ ਮੌਕੇ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰਿਤਾ, ਜਿਲਾ ਸਿਹਤ ਅਫਸਰ ਡਾ ਨਵਜੋਤ ਕੌਰ, ਅੱਖਾਂ ਦੇ ਮਾਹਰ ਡਾਕਟਰ ਸਰਬਜੀਤ ਸਿੰਘ ਬੇਦੀ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਸਿਹਤ ਸੁਪਰਵਾਈਜ਼ਰ ਇੰਦਰਜੀਤ ਸਿੰਘ ,ਨਰਸਿੰਗ ਸਿਸਟਰ ਪਰਮਿੰਦਰ ਕੌਰ,ਸੁਖਵਿੰਦਰ ਕੌਰ ,ਸਟੈਂਨੋ ਬਲਜੀਤ ਕੌਰ, ਤੇ ਸਮੂਹ ਸਫਾਈ ਕਰਮਚਾਰੀ ਹਾਜ਼ਰ ਸਨ।