5 Dariya News

ਆਲੇ-ਦੁਆਲੇ ਦੀ ਸਫ਼ਾਈ ਰੱਖ ਕੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਦਿੱਤੀ ਜਾਵੇ ਸ਼ਰਧਾਂਜਲੀ : ਸੋਮ ਪ੍ਰਕਾਸ਼

ਕੇਂਦਰੀ ਰਾਜ ਮੰਤਰੀ ਨੇ ਨਗਰ ਨਿਗਮ ਹੁਸ਼ਿਆਰਪੁਰ ਦੀ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ‘ਇਕ ਤਰੀਕ, ਇਕ ਘੰਟਾ, ਇਕੱਠੇ ਸ਼੍ਰਮਦਾਨ' ਪ੍ਰੋਗਰਾਮ ’ਚ ਕੀਤੀ ਸ਼ਿਰਕਤ

5 Dariya News

ਹੁਸ਼ਿਆਰਪੁਰ 01-Oct-2023

ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਜ਼ਿਲ੍ਹਾ ਵਾਸੀਆਂ ਨੂੰ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਹਾੜੇ ਮੌਕੇ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖ ਕੇ ਸ਼ਰਧਾਂਜਲੀ ਭੇਟ ਕਰਨ ਦਾ ਸੱਦਾ ਦਿੱਤਾ। ਅੱਜ ਲਾਜਵੰਤੀ ਸਟੇਡੀਅਮ ਵਿਖੇ ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਚਲਾਈ ਗਈ ਸਵੱਛਤਾ ਹੀ ਸੇਵਾ ਅਭਿਆਨ ਤਹਿਤ ‘ਇਕ ਤਰੀਕ, ਇਕ ਘੰਟਾ, ਇੱਕਠੇ ਸ਼੍ਰਮਦਾਨ’ ਦੇ ਮੌਕੇ ’ਤੇ ਕੇਂਦਰੀ ਰਾਜ ਮੰਤਰੀ ਨੇ ਸ਼੍ਰਮਦਾਨ ਗਤੀਵਿਧੀ ਦੀ ਅਗਵਾਈ ਕੀਤੀ ਅਤੇ ਹੋਰਨਾਂ ਨੂੰ ਵੀ ਸ਼੍ਰਮਦਾਨ ਕਰਨ ਲਈ ਪ੍ਰੇਰਿਤ ਕੀਤਾ। 

ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਸਾਬਕਾ ਕੈਬਨਿਟ ਮੰਤਰੀ ਪੰਜਾਬ ਤੀਕਸ਼ਨ ਸੂਦ, ਬੀਬੀ ਮਹਿੰਦਰ ਕੌਰ ਜੋਸ਼ ਵੀ ਹਾਜ਼ਰ ਸਨ। ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਮਹਾਤਮਾ ਗਾਂਧੀ ਦੀ ਜਯੰਤੀ ਨੂੰ ਸਮਰਪਿਤ ਦੇਸ਼ ਭਰ ਵਿਚ ਅਜਿਹੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਅਤੇ ਸਾਨੂੰ ਸਾਰਿਆਂ ਨੂੰ ਅੱਗੇ ਆ ਕੇ ਇਸ ਜਨ ਅੰਦੋਲਨ ਦਾ ਹਿੱਸਾ ਬਣ ਕੇ ਸਵੱਛਤਾ ਬਣਾਈ ਰੱਖਣ ਦਾ ਪ੍ਰਣ ਕਰਨਾ ਹੋਵੇਗਾ। 

ਉਨ੍ਹਾਂ ਹੁਸ਼ਿਆਰਪੁਰ ਦੇ ਲੋਕਾਂ ਨੂੰ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਸਵੱਛ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਲੋਕ-ਸਮਾਜਿਕ ਲਹਿਰ ਨੂੰ ਪੂਰੇ ਉਤਸ਼ਾਹ ਅਤੇ ਸਮਰਪਣ ਨਾਲ ਕੰਮ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਉਨ੍ਹਾਂ ਹੁਸ਼ਿਆਰਪੁਰ ਸਾਈਕਲੋਥਾਨ ਜੂਨੀਅਰ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਹੌਸਲਾ-ਅਫ਼ਜਾਈ ਵੀ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਤੋਂ ਬਿਨਾਂ ਸਮਾਜਿਕ ਕ੍ਰਾਂਤੀ ਸੰਭਵ ਨਹੀਂ ਹੈ।

ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਵਿਓਮ ਭਾਰਦਵਾਜ, ਜ਼ਿਲ੍ਹਾ ਵਿਕਾਸ ਫੈਲੋ ਜ਼ੋਇਆ ਸਦੀਕੀ, ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ, ਪਰਮਜੀਤ ਸਿੰਘ ਸਚਦੇਵਾ, ਜ਼ਿਲ੍ਹਾ ਭਾਜਪਾ ਪ੍ਰਧਾਨ ਨਿਪੁਨ ਸ਼ਰਮਾ, ਸਾਬਕਾ ਮੇਅਰ ਸ਼ਿਵ ਸੂਦ, ਵਿਜੇ ਪਠਾਨੀਆ, ਅਸ਼ਵਨੀ ਗੈਂਦ, ਸੰਜੂ ਅਰੋੜਾ, ਯਸ਼ਪਾਲ ਸ਼ਰਮਾ, ਪ੍ਰਮੋਦ ਸ਼ਰਮਾ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।