5 Dariya News

ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਨੇ ਪਰਾਲੀ ਸੰਭਾਲ ਮੁਹਿੰਮ ਸਬੰਧੀ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿੱਤੀ

5 Dariya News

ਫਰੀਦਕੋਟ 04-Oct-2023

ਝੋਨੇ ਅਤੇ ਬਾਸਮਤੀ ਦੀ ਵਾਢੀ ਦਾ ਸੀਜਨ ਸ਼ੁਰੂ ਹੋ ਚੁੱਕਾ ਹੈ। ਇਸ ਵਾਰ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨਿਤ ਕੁਮਾਰ ਵੱਲੋਂ ਸਖਤ ਹਦਾਇਤ ਹੈ, ਕਿ ਕਿਸਾਨਾਂ ਨੂੰ ਪਰਾਲੀ ਸਾੜਨ ਨਹੀਂ ਦਿੱਤੀ ਜਾਵੇਗੀ। ਇਸੇ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਕਰਨਜੀਤ ਸਿੰਘ ਗਿੱਲ ਨੇ ਮਿੰਨੀ ਸਕੱਤਰੇਤ ਫਰੀਦਕੋਟ ਤੋਂ 2 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿੱਤੀ। 

ਡਾ. ਗਿੱਲ ਨੇ ਦੱਸਿਆ ਕਿ ਇਹ ਜਾਗਰੂਕਤਾ ਵੈਨਾਂ ਇਕ ਹਫਤੇ ਲਈ ਪਰਾਲੀ ਨੂੰ ਸਾੜ੍ਹਨ ਵਿਰੁੱਧ ਹੋਕਾ ਦਿੰਦੀਆਂ ਫਰੀਦਕੋਟ ਜਿਲ੍ਹੇ ਦੇ ਸਾਰੇ 171 ਪਿੰਡਾਂ ਦਾ ਸਫਰ ਤੈਅ ਕਰਨਗੀਆਂ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਵਾਰ ਕਿਸਾਨ ਵੀਰ ਪਰਾਲੀ ਸਾੜ੍ਹਨ ਦੇ ਨੁਕਸਾਨਾਂ ਨੂੰ ਦੇਖਦੇ ਹੋਏ ਪਰਾਲੀ ਨਹੀਂ ਸਾੜ੍ਹਨਗੇ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ. ਕੁਲਵੰਤ ਸਿੰਘ, ਇੰਜੀਨੀਅਰ ਹਰਚਰਨ ਸਿੰਘ ਅਤੇ ਅਕਸ਼ਿਤ ਜੈਨ, ਪੀ.ਡੀ ਆਤਮਾ , ਡਾ. ਅਮਨ ਕੇਸ਼ਵ, ਖੇਤੀਬਾੜੀ ਵਿਕਾਸ ਅਫਸਰ ਡਾ. ਅਸ਼ਵਨੀ ਕੁਮਾਰ ਵੀ ਹਾਜਰ ਸਨ।