5 Dariya News

ਪਟਿਆਲਾ ਦੇ ਅੱਠ ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਦੀ ਹੋਈ ਟਰੇਨਿੰਗ

ਚੋਣ ਕਾਨੂੰਨ 'ਚ ਹੋਈ ਸੋਧ ਤੋਂ ਚੋਣ ਰਜਿਸਟਰੇਸ਼ਨ ਅਫ਼ਸਰਾਂ ਨੂੰ ਕਰਵਾਇਆ ਜਾਣੂ

5 Dariya News

ਪਟਿਆਲਾ 04-Oct-2023

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ 'ਤੇ ਪਟਿਆਲਾ ਜ਼ਿਲ੍ਹੇ ਦੇ ਅੱਠ ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਦੀ ਵਿਸ਼ੇਸ਼ ਟਰੇਨਿੰਗ ਕਰਵਾਈ ਗਈ। ਅੱਜ ਪਟਿਆਲਾ ਜ਼ਿਲ੍ਹੇ ਦੇ ਈ.ਆਰ.ਓਜ਼ ਨੂੰ ਐਸ.ਡੀ.ਐਮ. ਖਰੜ ਰਵਿੰਦਰ ਸਿੰਘ ਵੱਲੋਂ ਟ੍ਰੇਨਿੰਗ ਦਿੱਤੀ ਗਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਖਲਾਈ ਸੈਸ਼ਨ ਦੌਰਾਨ ਟ੍ਰੇਨਰ ਵੱਲੋਂ ਚੋਣ ਕਾਨੂੰਨ 'ਚ ਹੋਈ ਸੋਧ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਹੁਣ ਵੋਟ ਬਣਾਉਣ, ਵੋਟ ਤਬਦੀਲ ਕਰਨ ਅਤੇ ਕਟਵਾਉਣ ਦੀ ਪ੍ਰਕਿਰਿਆ ਨੂੰ ਹੋਰ ਸੁਖਾਲਾ ਕਰ ਦਿੱਤਾ ਗਿਆ ਹੈ।

ਮਾਸਟਰ ਟ੍ਰੇਨਰਾਂ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਭਾਰਤ ਦੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਇਹ ਸਾਰੀ ਸਿਖਲਾਈ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਨਵੀਂਆਂ ਵੋਟਾਂ ਬਣਾਉਣ ਲਈ 1 ਜਨਵਰੀ, 1 ਅਪ੍ਰੈਲ, 1 ਜੁਲਾਈ ਤੇ 1 ਅਕਤੂਬਰ ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨ ਵੋਟ ਬਣਾਉਣ ਲਈ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਹੁਣ 6 ਨੰਬਰ ਫਾਰਮ ਸਿਰਫ਼ ਨਵੀਂਆਂ ਵੋਟਾਂ ਬਣਵਾਉਣ, 7 ਨੰਬਰ ਫਾਰਮ ਵੋਟ ਕਟਵਾਉਣ ਤੇ 8 ਨੰਬਰ ਫਾਰਮ ਸੋਧ ਕਰਵਾਉਣ ਲਈ ਵਰਤਿਆ ਜਾ ਸਕਦਾ ਹੈ।

ਇਸ ਦੌਰਾਨ ਐਸ.ਡੀ.ਐਮ. ਪਟਿਆਲਾ ਡਾ. ਇਸਮਿਤ ਵਿਜੈ ਸਿੰਘ, ਐਸ.ਡੀ.ਐਮ. ਨਾਭਾ ਤਰਸੇਮ ਚੰਦ, ਐਸ.ਡੀ.ਐਮ. ਪਾਤੜਾਂ ਨਵਦੀਪ ਕੁਮਾਰ, ਪੀ.ਆਰ.ਟੀ.ਸੀ. ਦੇ ਏ.ਐਮ.ਡੀ. ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ. ਰਾਜਪੁਰਾ ਪਰਲੀਨ ਕੌਰ ਬਰਾੜ, ਚੋਣ ਤਹਿਸੀਲਦਾਰ ਰਾਮ ਜੀ ਲਾਲ ਅਤੇ ਹੋਰ ਮੌਜੂਦ ਸਨ।