5 Dariya News

ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੁਸਹਿਰਾ ਗਰਾਊਂਡ ਹੁਸ਼ਿਆਰਪੁਰ ਵਿਖੇ ਨਵੀਆਂ ਉਸਾਰੀਆਂ ਪੌੜੀਆਂ ਦਾ ਕੀਤਾ ਉਦਘਾਟਨ

ਐਮ.ਪੀ ਲੈਡ ਸਕੀਮ ਤਹਿਤ 15 ਲੱਖ ਰੁਪਏ ਦੀ ਲਾਗਤ ਨਾਲ ਉਸਾਰੀਆਂ ਗਈਆਂ ਹਨ ਪੌੜੀਆਂ

5 Dariya News

ਹੁਸ਼ਿਆਰਪੁਰ 14-Oct-2023

ਕੇਂਦਰੀ ਉਦਯੋਗ ਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਅੱਜ ਦੁਸਹਿਰਾ ਗਰਾਊਂਡ ਹੁਸ਼ਿਆਰਪੁਰ ਵਿਖੇ ਐਮ.ਪੀ ਲੈਡ ਸਕੀਮ ਤਹਿਤ 15 ਲੱਖ ਰੁਪਏ ਦੀ ਲਾਗਤ ਨਾਲ ਉਸਾਰੀਆਂ ਗਈਆਂ ਪੌੜੀਆਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਹੁਸ਼ਿਆਰਪੁਰ ਦੇ ਦੁਸਹਿਰਾ ਗਰਾਊਂਡ ਵਿਚ ਮਨਾਇਆ ਜਾਂਦਾ ਦੁਸਹਿਰਾ ਪੂਰੇ ਉੱਤਰੀ ਭਾਰਤ ਵਿਚ ਪ੍ਰਸਿੱਧ ਹੈ ਅਤੇ ਪੰਜਾਬ ਤੋਂ ਇਲਾਵਾ ਦੇਸ਼ ਦੇ ਹੋਰਨਾਂ ਸੂਬਿਆਂ ਤੋਂ ਵੀ ਲੋਕ ਇਥੋਂ ਦਾ ਦੁਸਹਿਰਾ ਅਤੇ ਰਾਮਲੀਲਾ  ਦੇਖਣ ਲਈ ਆਉਂਦੇ ਹਨ। 

ਉਨ੍ਹਾਂ ਕਿਹਾ ਕਿ ਉਹ ਬੜੇ ਖੁਸ਼ਕਿਸਮਤ ਹਨ ਕਿ ਪਰਮਾਤਮਾ ਨੇ ਇਹ ਸੇਵਾ ਉਨ੍ਹਾਂ ਕੋਲੋਂ ਲਈ ਹੈ। ਉਨ੍ਹਾਂ ਕਿਹਾ ਕਿ ਗਰਾਊਂਡ ਵਿਚ ਪੌੜੀਆਂ ਬਣਨ ਨਾਲ ਇਥੇ ਦੁਸਹਿਰੇ ਅਤੇ ਹੋਰਨਾਂ ਸਮਾਗਮਾਂ ਮੌਕੇ ਆਉਣ ਵਾਲੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਆਉਣ ਵਾਲੇ ਦੁਸਹਿਰੇ ਤੇ ਦੀਵਾਲੀ ਦੀਆਂ ਸ਼ਹਿਰ ਵਾਸੀਆਂ ਨੂੰ ਅਗਾਊ ਮੁਬਾਰਕਾਂ ਦਿੰਦਿਆਂ ਕਿਹਾ ਕਿ ਉਹ ਕਾਮਨਾ ਕਰਦੇ ਹਨ ਕਿ ਹੁਸ਼ਿਆਰਪੁਰ ਸ਼ਹਿਰ ਤਰੱਕੀ ਕਰੇ ਅਤੇ ਇਥੋਂ ਦੇ ਵਾਸੀ ਖੁਸ਼ਹਾਲ ਹੋਣ।

ਉਨ੍ਹਾਂ ਕਿਹਾ ਕਿ ਉਹ ਹੁਸ਼ਿਆਰਪੁਰ ਅਤੇ ਇਥੋਂ ਦੇ ਲੋਕਾਂ ਦੀ ਬਿਹਤਰੀ ਲਈ ਆਪਣਾ ਯੋਗਦਾਨ ਦਿੰਦੇ ਰਹਿਣਗੇ ਅਤੇ ਇਸ ਸਬੰਧੀ ਲਗਾਤਾਰ ਕੰਮ ਕੀਤੇ ਜਾਣਗੇ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ, ਸਾਬਕਾ ਮੇਅਰ ਸ਼ਿਵ ਸੂਦ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤ ਇੰਦਰ ਸਿੰਘ ਬੈਂਸ, ਗੋਪੀ ਚੰਦ ਕਪੂਰ ਤੋਂ ਇਲਾਵਾ ਸ੍ਰੀ ਰਾਮ ਲੀਲਾ ਕਮੇਟੀ ਦੇ ਅਹੁਦੇਦਾਰ ਅਤੇ ਹੋਰ ਸ਼ਖ਼ਸੀਅਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।