5 Dariya News

ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਖੂਨਦਾਨ : ਕੁਲਦੀਪ ਸਿੰਘ ਧਾਲੀਵਾਲ

ਅਜਨਾਲ ਸਿਵਲ ਹਸਪਤਾਲ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ

5 Dariya News

ਅੰਮ੍ਰਿਤਸਰ 17-Oct-2023

ਅੱਜ ਸ: ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੇ ਜਨਮ ਦਿਵਸ ਮੌਕੇ ਸਿਵਲ ਹਸਪਤਾਲ ਅਜਨਾਲਾ ਵਿਖੇ ਇਕ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਹੈ, ਜਿਸ ਵਿੱਚ 45 ਖੂਨਦਾਨੀਆਂ ਨੇ ਆਪਣਾ ਯੋਗਦਾਨ ਪਾਇਆ।ਇਸ ਖੂਨਦਾਨ ਕੈਂਪ ਦਾ ਉਦਘਾਟਨ ਕਰਦੇ ਹੋਏ ਕੈਬਨਿਟ ਮੰਤਰੀ ਪੰਜਾਬ  ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਖੂਨਦਾਨ ਹੈ ਅਤੇ ਖੂਨਦਾਨ ਹੀ ਮਹਾਦਾਨ ਹੈ। 

ਉਨਾਂ ਦੱਸਿਆ ਕਿ ਖੂਨਦਾਨ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਨਾਂ ਕਿਹਾ ਕਿ ਅੱਜ ਬੜੇ ਖੁਸ਼ੀ ਦੀ ਗੱਲ ਹੈ ਕਿ ਅਜਨਾਲਾ ਵਿਖੇ ਵੱਡੀ ਗਿਣਤੀ ਵਿੱਚ ਲੋਕ ਖੁਦ ਖੂਨਦਾਨ ਕਰਨ ਲਈ ਅੱਗੇ ਆਏ ਹਨ। ਉਨਾਂ ਕਿਹਾ ਕਿ ਐਮਰਜੈਂਸੀ ਇਲਾਜ ਲਈ ਖੂਨ ਦੇ ਭੰਡਾਰ ਦਾ ਹੋਣਾ ਬਹੁਤ ਯਕੀਨੀ ਹੈ ਅਤੇ ਖੂਨ ਦੀ ਇਕ ਬੂੰਦ ਵੀ ਮਨੁੱਖ ਦੀ ਜਾਨ ਬਚਾ ਸਕਦੀ ਹੈ।  

ਉਨਾਂ ਦੱਸਿਆ ਕਿ ਖੂਨਦਾਨ ਕਰਨ ਨਾਲ ਕਿਸੇ ਵੀ ਕਿਸਮ ਦੀ ਕਮਜ਼ੋਰੀ ਨਹੀਂ ਆਉਂਦੀ ਸਗੋਂ ਮਨੁੱਖ ਸ਼ਰੀਰ ਅੰਦਰ ਖੂਨਦਾਨ ਕਰਨ ਵਾਲੇ ਦਾ ਖੂਨ 24 ਘੰਟਿਆਂ ਦੌਰਾਨ ਪੂਰਾ ਹੋ ਜਾਂਦਾ ਹੈ। ਸ: ਧਾਲੀਵਾਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਖੂਨਦਾਨ ਕਰਕੇ ਮਨੁੱਖੀ ਜੀਵਨ ਨੂੰ ਬਚਾਉਣ ਵਿੱਚ ਆਪਣਾ ਸਹਿਯੋਗ ਦੇਵੋ ਅਤੇ ਆਪਣੇ ਦੋਸਤਾਂ ਰਿਸ਼ਤੇਦਾਰਾਂ ਨੂੰ ਵੀ ਖੂਨਦਾਨ ਕਰਨ ਲਈ ਪ੍ਰੇਰਿਤ ਕਰੋ।