5 Dariya News

ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ ਸਿਹਤ ਦੇ ਨਾਲ-ਨਾਲ ਪੰਛੀਆਂ ਤੇ ਦਰਖ਼ਤਾਂ ਨੂੰ ਹੁੰਦਾ ਨੁਕਸਾਨ : ਖੇਤੀ ਮਾਹਰ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਦੀ ਸੁਚੱਜੀ ਸੰਭਾਲ ਲਈ ਪਿੰਡ ਝੰਬਾਲਾ ਵਿਖਾ ਲਗਾਇਆ ਗਿਆ ਜਾਗਰੂਕਤਾ ਕੈਂਪ

5 Dariya News

ਫ਼ਤਹਿਗੜ੍ਹ ਸਾਹਿਬ 19-Oct-2023

ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਮਨੁੱਖੀ ਸਿਹਤ ਉਪਰ ਮਾੜੇ ਪ੍ਰਭਾਵ ਪੈਂਦੇ ਹਨ ਉਥੇ ਹੀ ਪੰਛੀਆਂ ਤੇ ਦਰਖ਼ਤਾਂ ਤੇ ਵੀ ਇਸ ਦਾ ਮਾੜਾ ਅਸਰ ਹੁੰਦਾ ਹੈ ਜਿਸ ਕਾਰਨ ਵਾਤਾਵਰਣ ਪ੍ਰਦੂਸ਼ਣ ਫੈਲਦਾ ਹੈ, ਇਸ ਲਈ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਲਈ ਚਲਾਈ ਜਾ ਰਹੀ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਖੇਤੀਬਾੜੀ ਅਫਸਰ ਸ਼੍ਰੀ ਰੰਗੀਲ ਸਿੰਘ ਨੇ ਕੀਤਾ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਲਈ ਜਾਗਰੂਕ ਕਰਨ ਵਾਸਤੇ ਵਿਭਾਗ ਵੱਲੋਂ ਲਗਾਤਾਰ ਕੈਂਪ ਲਗਾਏ ਜਾ ਰਹੇ ਹਨ ਅਤੇ ਇਸੇ ਕੜੀ ਤਹਿਤ ਪਿੰਡ ਝੰਬਾਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ।

ਇਸ ਕੈਂਪ ਵਿੱਚ ਖੇਤੀਬਾੜੀ ਵਿਕਾਸ ਅਫਸਰ ਸ਼੍ਰੀ ਇਕਬਾਲਪ੍ਰੀਤ ਸਿੰਘ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਸਾਡੇ ਵਾਤਾਵਰਣ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਅੱਗ ਲਗਾਉਣ ਨਾਲ ਜੋ ਜਹਿਰੀਲੀਆਂ ਗੈਸਾਂ ਧੂੰਏ ਵਿੱਚੋਂ ਨਿਕਲਦੀਆਂ ਹਨ ਉਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਤਾਂ ਘਟਦੀ ਹੀ ਹੈ ਇਸ ਦਾ ਪੰਛੀਆ ਦਰਖ਼ਤਾਂ ਨੂੰ ਵੀ ਨੁਕਸਾਨ ਪਹੁੰਚਦਾ ਹੈ ਅੱਗ ਲਗਾਉਣ ਨਾਲ ਕਿਸਾਨ ਦੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਉਨ੍ਹਾਂ ਕਿਹਾ ਕਿ ਖੇਤੀ ਮਾਹਿਰਾਂ ਅਤੇ ਇੰਜਨੀਅਰਾਂ ਵੱਲੋਂ ਪਰਾਲੀ ਨੂੰ ਖੇਤ ਵਿੱਚ ਹੀ ਰਲਾਉਣ ਲਈ ਖੇਤੀ ਮਸ਼ੀਨਰੀ ਵਿਕਸਤ ਕੀਤੀਗਈ ਹੈ ਜੋ ਕਿ ਪੰਜਾਬ ਸਰਕਾਰ ਵੱਲੋਂ ਸਬਸਿਡੀ ਤੇ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਕਰਕੇ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਈ ਜਾ ਸਕਦੀ ਹੈ।  

ਖੇਤੀਬਾੜੀ ਉਪ ਨਰੀਖਕ ਸ਼੍ਰੀ ਮਨੀਸ਼ ਕੁਮਾਰ ਸ਼ਰਮਾ ਨੇ ਕਾਹ ਕਿ ਜਿਆਦਾਤਰ ਕਿਸਾਨ ਆਪਣੇ ਖੇਤਾਂ ਵਿੱਚ ਵੱਧ ਝਾੜ ਲੈ ਲਈ ਕੀੜੇਮਾਰ ਦਵਾਈਆਂ ਅਤੇ ਖਾਦਾਂ ਦੀ ਬੇਲੋੜੀ ਵਰਤੋਂ ਕਰਦੇ ਹਨ ਜਿਸ ਨਾਂਲ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਨੁਕਸਾਨ ਪਹੁੰਚਦਾ ਹੈ। ਏ.ਟੀ.ਐਮ. ਸ਼੍ਰੀਮਤੀ ਕਿਰਨਜੀਤ ਕੌਰ ਨੇ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਕਣਕ ਦੀ ਬਿਜਾਈ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਖੇਤ ਵਿੱਚ ਰਲਾਉਣ ਨਾਲ ਮਿੱਟੀ ਪੋਲੀ ਰਹਿੰਦੀ ਹੈ ਅਤੇ ਸਰਦੀਆਂ ਵਿੱਚ ਬਾਰਿਸ਼ ਦਾ ਪਾਣੀ ਖੇਤ ਵਿੱਚ ਹੀ ਜਜ਼ਬ ਹੋ ਜਾਂਦਾ ਹੈ। ਇਸ ਮੌਕੇ ਏ.ਟੀ.ਐਮ. ਨਵਪ੍ਰੀਤ ਸਿੰਘ, ਵੀਰ ਦਵਿੰਦਰ ਸਿੰਘ ਖਾਲਸਾ,, ਰਵਿੰਦਰ ਸਿੰਘ ਅਤੇ ਪਿੰਡ ਦੇ ਅਗਾਂਹਵਧੂ ਕਿਸਾਨ ਹਾਜਰ ਸਨ।