5 Dariya News

ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋਂ ਜਲਾਲਾਬਾਦ ਬਲਾਕ ਵਿਖੇ ਵੈਨਾ ਦੀ ਚੈਕਿੰਗ

4 ਸਕੂਲੀ ਵੈਨਾਂ ਦੇ ਚਲਾਨ ਕੀਤੇ

5 Dariya News

ਫਾਜ਼ਿਲਕਾ 20-Oct-2023

ਡਿਪਟੀ ਕਮਿਸ਼ਨਰ ਫਾਜਿਲਕਾ ਡਾ. ਸੇਨੂ ਦੁੱਗਲ ਦੇ ਹੁਕਮਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਸਖਤੀ ਨਾਲ ਲਾਗੂ ਕਰਨ ਲਈ ਜਿਲ੍ਹਾ ਬਾਲ ਸੁਰੱਖਿਆ ਦਫਤਰ ਫਾਜ਼ਿਲਕਾ ਦੀ ਟੀਮ ਵੱਲੋਂ ਲਗਾਤਾਰ ਜਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਲਗਾਤਾਰ ਚਲਾਨ ਕਟੇ ਜਾ ਰਹੇ ਹਨ ਅਤੇ ਖਰਾਬ ਬੰਸਾਂ ਨੂੰ ਜਬਤ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰੀਤੂ ਬਾਲਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਦੇ ਜਲਾਲਾਬਾਦ ਬਲਾਕ ਵਿਖੇ ਵੈਨਾ ਦੀ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ 4 ਸਕੂਲੀ ਵੈਨਾਂ ਦੇ ਚਲਾਨ ਕੀਤੇ ਗਏ। ਅਤੇ ਉਹਨਾਂ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਵੰਨ ਡਰਾਈਵਰਾਂ ਨੂੰ ਜਾਗਰੂਕ ਕੀਤਾ ਗਿਆ, ਜਿਸ ਵਿੱਚ ਮਾਨਯੋਗ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ ਦੀ ਪਾਲਣਾ ਸਖਤੀ ਨਾਲ ਲਾਗੂ ਹੋ ਰਹੀ ਹੈ ਅਤੇ ਇਸ ਸਬੰਧੀ ਕੋਈ ਵੀ ਅਣਗਹਿਲੀ ਸਬੰਧੀ ਛੂਟ ਦੇਣ ਯੋਗ ਨਹੀਂ ਹੋਵੇਗੀ।

ਉਨ੍ਹਾਂ ਪਰਿਵਾਰਾਂ ਅਤੇ ਸਕੂਲਾਂ ਨੂੰ ਅਪੀਲ ਕੀਤੀ ਹੈ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਦੇਸ਼ ਅਨੁਸਾਰ ਸਕੂਲੀ ਬੱਸਾਂ ਦੇ ਸ਼ੀਸ਼ੀਆਂ ਦੇ ਬਾਹਰ ਗਰਿੱਲਾਂ ਲਾਜ਼ਮੀ ਹੋਣੀਆਂ ਚਾਹੀਦੀਆਂ ਹਨ, ਸਕੂਲ ਬੱਸ ਵਿੱਚ ਸਪੀਡ ਗਵਰਨਰ, ਸਕੂਲ ਬੱਸ ਦੀਆਂ ਤਾਕੀਆਂ ਦੇ ਲੌਕ, ਸਕੂਲ ਬੱਸ ਵਿੱਚ ਫਸਟ ਏਡ ਬਾਕਸ, ਸਕੂਲ ਬੱਸ ਵਿੱਚ ਬੱਚਿਆਂ ਦੇ ਬੈਗ ਰੱਖਣ ਲਈ ਜਗ੍ਹਾ, ਸਕੂਲ ਬੱਸ ਵਿੱਚ ਡਰਾਈਵਰਾਂ ਕੋਲ 4 ਸਾਲ ਦਾ ਤਜੁਰਬਾ, ਸਕੂਲ ਬੱਸ ਵਿੱਚ ਐਮਰਜੰਸੀ ਤਾਕੀਆਂ (ਅੱਗੇ, ਪਿੱਛੇ), ਸਕੂਲ ਬੱਸ ਦੇ ਚਾਰੇ ਪਾਸੇ ਸਕੂਲ ਬੱਸ ਲਿਖਿਆ ਲਾਜ਼ਮੀ ਹੋਣਾ ਚਾਹੀਦਾ ਹੈ।

ਸਕੂਲ ਬੱਸ ਦਾ ਰੰਗ ਸੁਨਿਹਰੀ ਪੀਲਾ ਹੋਣਾ , ਸਕੂਲ ਬੱਸ ਦੇ ਸੀ.ਸੀ.ਟੀ.ਵੀ ਕੈਮਰੇ ਅਤੇ 60 ਦਿਨ ਦਾ ਫੂਟੇਜ ਹੋਣਾ ਲਾਜ਼ਮੀ, ਜੇਕਰ ਸਕੂਲ ਬੱਸ ਕਿਰਾਏ 'ਤੇ ਹੈ ਤਾਂ ਬੱਸ ਤੇ ਆਨ ਡਿਊਟੀ ਲਿਖਿਆ ਹੋਵੇ, ਸਕੂਲ ਬੱਸ ਵਿੱਚ ਸਮਰੱਥਾ ਤੋਂ ਵੱਧ ਬੱਚੇ ਨਾ ਹੋਣ, ਸਕੂਲ ਬੱਸ ਵਿੱਚ ਡਰਾਇਵਰ ਕੋਲ ਬੱਚਿਆਂ ਦੇ ਨਾਮ, ਪਤਾ, ਕਲਾਸ ਦੀ ਲਿਸਟ ਹੋਵੇ,  ਸਕੂਲ ਬੱਸ ਦੇ ਡਰਾਈਵਰ ਦੇ ਫਿੱਕੇ ਨੀਲੇ ਰੰਗ ਦੀ ਕਮੀਜ, ਪੈਂਟ ਅਤੇ ਕਾਲੇ ਬੂਟ ਅਤੇ ਨਾਮ ਦੀ ਨੇਮ ਪਲੇਟ ਲੱਗੀ ਹੋਵੇ, ਸਕੂਲ ਬੱਸ ਤੇ ਸਕੂਲ ਦਾ ਨਾਮ ਅਤੇ ਨੰਬਰ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਦੇ ਫੁੱਟ ਸਟੈਂਪ 200 ਮਿਲੀਮੀਟਰ ਤੋਂ ਵੱਧ ਨਾ ਹੋਵੇ। 

ਧੁੰਦ ਕਾਰਨ ਤੇਜ ਗਤੀ ਵਿੱਚ ਸਕੂਲ ਵੈਨਾਂ ਨਾ ਚਲਾਈਆਂ ਜਾਣ ਅਤੇ ਧੁੰਦ ਵਾਲੀਆਂ ਪੀਲੀਆਂ ਲਾਇਟਾਂ ਦੀ ਵਰਤੋਂ ਕੀਤੀ ਜਾਵੇ। ਉਕਤ ਨਿਯਮਾਂ ਨੂੰ ਨਾ ਮੰਨਣ ਵਾਲੇ ਖਿਲਾਫ ਧਾਰਾ 188 ਅਧੀਨ ਮਾਮਲਾ ਦਰਜ ਕੀਤਾ ਜਾਵੇਗਾ। ਚੈਕਿੰਗ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਟੀਮ ਦੇ ਮੈਂਬਰ ਨਿਸ਼ਾਨ ਸਿੰਘ ਸ਼ੋਸ਼ਲ ਵਰਕਰ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ, ਟ੍ਰੈਫਿਕ ਪੁਲਿਸ ਸੰਜੀਵ ਕੁਮਾਰ, ਗੁਰਮੀਤ ਸਿੰਘ ਸਿੱਖਿਆ ਵਿਭਾਗ ਹਾਜ਼ਰ ਸਨ।