ਵਿਕਸਤ ਭਾਰਤ ਸੰਕਲਪ ਯਾਤਰਾ ਨੂੰ ਸਫਲ ਬਨਾਉਣ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ
5 Dariya News
ਸ੍ਰੀ ਮੁਕਤਸਰ ਸਾਹਿਬ 24-Nov-2023
ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਵਿਖੇ ਵਿਕਸਤ ਭਾਰਤ ਸੰਕਲਪ ਯਾਤਰਾ ਨੂੰ ਸਫਲ ਬਨਾਉਣ ਲਈ ਮੀਟਿੰਗ ਦਾ ਆਯੋਜਨ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਯਾਤਰਾ ਨੂੰ ਸਫਲ ਬਨਾਉਣ ਲਈ ਤਾਲਮੇਲ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਕੋਈ ਸਮੱਸਿਆ ਪੇਸ਼ ਨਾ ਆਵੇ।ਉਹਨਾਂ ਦੱਸਿਆ ਕਿ ਇਸ ਵਿਕਸਤ ਭਾਰਤ ਸੰਕਲਪ ਯਾਤਰਾ ਦਾ ਮੁੱਖ ਮਕਸਦ ਸਰਕਾਰ ਵਲੋਂ ਲੋਕ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕਰਨਾ ਹੈ।
ਉਹਨਾਂ ਦੱਸਿਆ ਕਿ ਵਿਕਸਤ ਭਾਰਤ ਸੰਕਲਪ ਯਤਰਾ ਦੌਰਾਨ ਸਰਕਾਰ ਵਲੋਂ ਇਸ ਜਿ਼ਲ੍ਹੇ ਵਿੱਚ ਦੋ ਜਾਗਰੂਕ ਵੈਨਾਂ ਨੂੰ ਭੇਜਿਆ ਜਾ ਰਿਹਾ ਹੈ, ਜੋ ਜਿ਼ਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ 26 ਜਨਵਰੀ 2024 ਤੱਕ ਜਾਗਰੂਕ ਕਰੇਗੀ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਕੰਵਰਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਮਨਮੋਹਨ ਸਿੰਘ ਰੰਧਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ),ਡਾ. ਸੰਜੀਵ ਐਸ.ਡੀ.ਐਸ. ਮਲੋਟ, ਸ੍ਰੀਮਤੀ ਬਲਜੀਤ ਸਿੰਘ ਐਸ.ਡੀ.ਐਮ ਗਿੱਦੜਬਾਹਾ, ਸ੍ਰੀ ਗੁਰਪੀ੍ਰਤ ਸਿੰਘ ਮੁੱਖ ਖੇਤੀਬਾੜੀ ਅਫਸਰ ਵੀ ਮੌਜੂਦ ਸਨ।