5 Dariya News

67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 14 ਸਾਲ ਲੜਕੀਆਂ ਦੇ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ

ਸੰਗਰੂਰ, ਫਾਜ਼ਿਲਕਾ, ਬਰਨਾਲਾ ਅਤੇ ਪਟਿਆਲਾ ਕੁਆਰਟਰ ਫਾਈਨਲ ‘ਚ

5 Dariya News

ਬਰਨਾਲਾ 25-Nov-2023

ਇੱਥੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿੱਚ ਚੱਲ ਰਹੀਆਂ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 14 ਸਾਲ ਲੜਕੀਆਂ ਦੇ ਦੂਜੇ ਦਿਨ ਫਸਵੇਂ ਮੁਕਾਬਲੇ ਵੇਖਣ ਨੂੰ ਮਿਲੇ। ਅੱਜ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਪ੍ਰਿੰਸੀਪਲ ਅਨਿਲ ਮੋਦੀ, ਹੈੱਡ ਮਾਸਟਰ ਪ੍ਰਦੀਪ ਕੁਮਾਰ, ਸਾਬਕਾ ਏਈਓ ਨਿਰਪਜੀਤ ਸਿੰਘ ਜਵੰਧਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਸਮਸ਼ੇਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਕਰਵਾਈਆਂ ਜਾ ਰਹੀਆਂ ਇਹਨਾਂ ਖੇਡਾਂ ਦੇ ਦੂਜੇ ਦਿਨ ਹੋਏ ਮੁਕਾਬਲਿਆਂ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਗੁਰਦਾਸਪੁਰ, ਬਰਨਾਲਾ ਨੇ ਮਾਲੇਰਕੋਟਲਾ, ਪਟਿਆਲਾ ਨੇ ਹੁਸ਼ਿਆਰਪੁਰ, ਸ੍ਰੀ ਫਤਿਹਗੜ੍ਹ ਸਾਹਿਬ ਨੇ ਮਾਨਸਾ, ਲੁਧਿਆਣਾ ਨੇ ਪਠਾਨਕੋਟ, ਮਾਨਸਾ ਨੇ ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਨੇ ਤਰਨਤਾਰਨ, ਬਠਿੰਡਾ ਨੇ ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਨੇ ਸਾਹਿਬਜਾਦਾ ਅਜੀਤ ਸਿੰਘ ਨਗਰ, ਫਾਜ਼ਿਲਕਾ ਨੇ ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ ਨੇ ਫਿਰੋਜ਼ਪੁਰ ਨੂੰ ਹਰਾਇਆ। 

ਆਪਣੇ ਆਪਣੇ ਗਰੁੱਪ ਵਿੱਚੋਂ ਜੇਤੂ ਰਹਿ ਕੇ ਸ੍ਰੀ ਅੰਮ੍ਰਿਤਸਰ ਸਾਹਿਬ, ਫਾਜ਼ਿਲਕਾ, ਤਰਨਤਾਰਨ, ਰੂਪਨਗਰ, ਸੰਗਰੂਰ, ਬਰਨਾਲਾ, ਸ਼ਹੀਦ ਭਗਤ ਸਿੰਘ ਨਗਰ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਲੁਧਿਆਣਾ, ਸ੍ਰੀ ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਨੇ ਨਾਕ ਆਉਟ ਵਿੱਚ ਪ੍ਰਵੇਸ਼ ਕੀਤਾ ਹੈ। ਪ੍ਰੀ ਕੁਆਰਟਰ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਤਰਨਤਾਰਨ ਅਤੇ ਸ੍ਰੀ ਮੁਕਤਸਰ ਸਾਹਿਬ ਨੇ ਲੁਧਿਆਣਾ ਨੂੰ ਹਰਾਇਆ। ਸੰਗਰੂਰ, ਫਾਜ਼ਿਲਕਾ, ਬਰਨਾਲਾ, ਸ੍ਰੀ ਮੁਕਤਸਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਪਟਿਆਲਾ ਦੀਆਂ ਟੀਮਾਂ ਨੇ ਕੁਆਰਟਰ ਫਾਈਨਲ ‘ਚ ਪ੍ਰਵੇਸ਼ ਕੀਤਾ ਹੈ। ਇਸ ਮੌਕੇ ਇੰਦਰਜੀਤ ਸਿੰਘ, ਨਵਜੋਤ ਸਿੰਘ ਚਹਿਲ, ਹਰਜਿੰਦਰ ਸਿੰਘ, ਸੱਤਪਾਲ ਸ਼ਰਮਾ, ਅਰਸ਼ਦੀਪ ਸਿੰਘ, ਗੁਰਚਰਨ ਸਿੰਘ, ਪਰਗਟ ਸਿੰਘ, ਜਸਵੀਰ ਸਿੰਘ, ਬਲਕਾਰ ਸਿੰਘ, ਗੁਰਵੀਰ ਸਿੰਘ, ਹਰਮੇਲ ਸਿੰਘ, ਬਖਸ਼ੀਸ਼ ਸਿੰਘ, ਰਾਜਵਿੰਦਰ ਕੌਰ, ਸਵਰਨਜੀਤ ਕੌਰ, ਮਨਦੀਪ ਕੌਰ, ਰਵਿੰਦਰ ਕੌਰ, ਗਗਨਜੀਤ ਕੌਰ, ਨਿਰਮਲ ਸਿੰਘ, ਹਰਪਾਲ ਸਿੰਘ, ਪਰਮਜੀਤ ਕੌਰ ਸਮੇਤ ਵੱਖ–ਵੱਖ ਜਿਲ੍ਹਿਆਂ ਦੇ ਟੀਮ ਇੰਚਾਰਜ, ਕੋਚ, ਸ਼ਰੀਰਕ ਸਿੱਖਿਆ ਅਧਿਆਪਕ ਅਤੇ ਖਿਡਾਰੀ ਮੌਜੂਦ ਸਨ।