5 Dariya News

ਜ਼ਿਲ੍ਹਾ ਮੋਗਾ ਵਿੱਚ ਵਿਕਸਤ ਭਾਰਤ ਸੰਕਲਪ ਯਾਤਰਾ ਦੀ ਸ਼ੁਰੂਆਤ

ਪਿੰਡ ਤਖਤੂਵਾਲਾ ਤੇ ਤਲਵੰਡੀ ਮੱਲ੍ਹੀਆਂ ਵਿੱਚ ਕੇਂਦਰੀ ਯੋਜਨਾਵਾਂ ਅਤੇ ਪ੍ਰੋਗਰਾਮਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

5 Dariya News

ਮੋਗਾ 01-Dec-2023

ਕੇਂਦਰ ਸਰਕਾਰ ਵਲੋਂ ਕੇਂਦਰੀ ਸਕੀਮਾਂ ਲੋਕਾਂ ਤੱਕ ਲਿਜਾਣ ਲਈ ਆਰੰਭੀ ਗਈ ''ਵਿਕਸਤ ਭਾਰਤ ਸੰਕਲਪ ਯਾਤਰਾ'' ਜ਼ਿਲ੍ਹਾ ਮੋਗਾ ਵਿੱਚ ਵੀ ਸ਼ੁਰੂ ਹੋ ਗਈ ਹੈ।ਅੱਜ ਪਹਿਲੇ ਦਿਨ  ਇਹ ਯਾਤਰਾ ਪਿੰਡ ਤਖਤੁਵਾਲਾ, ਨੇੜੇ ਕੋਟ ਈਸੇ ਖਾਂ ਤੋਂ ਸ਼ੁਰੂ ਹੋਈ। ਇਸ ਤੋਂ ਬਾਅਦ ਅਗਲਾ ਪ੍ਰੋਗਰਾਮ ਪਿੰਡ ਤਲਵੰਡੀ ਮੱਲ੍ਹੀਆਂ ਵਿਖੇ ਕੀਤਾ ਗਿਆ। ਇਹ ਯਾਤਰਾ ਦੋ ਮਹੀਨੇ ਜ਼ਿਲ੍ਹੇ ਵਿੱਚ ਰਹੇਗੀ। ਇਸ ਯਾਤਰਾ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਅਨੀਤਾ ਦਰਸ਼ੀ ਨੇ ਕੀਤਾ। 

ਇਸ ਮੌਕੇ ਵੱਖ-ਵੱਖ ਵਿਭਾਗਾਂ ਨੇ ਆਪਣੇ ਅਧੀਨ ਆਉਂਦੀਆਂ ਸਕੀਮਾਂ ਬਾਰੇ ਆਮ ਲੋਕਾਂ ਨੂੰ ਜਾਣੂੰ ਕਰਵਾਇਆ ਅਤੇ ਯੋਗ ਲਾਭਪਾਤਰੀਆਂ ਦੇ ਫਾਰਮ ਭਰੇ ਗਏ। ਇਸ ਮੌਕੇ ਨੈਸ਼ਨਲ ਫਰਟੀਲਾਈਜ਼ਰਜ ਲਿਮਿਟਡ ਵੱਲੋਂ ਡਰੋਨ ਉਡਾ ਕੇ ਫ਼ਸਲਾਂ ਨੂੰ ਸਪਰੇਅ ਕਰਨ ਦਾ ਤਜ਼ਰਬਾ ਵੀ ਦਿਖਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਨੀਤਾ ਦਰਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ 15 ਨਵੰਬਰ ਤੋਂ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੇਂਦਰ ਦੇ ਪ੍ਰਮੁੱਖ ਯੋਜਨਾਵਾਂ ਤੇ ਪ੍ਰੋਗਰਾਮਾਂ ਨੂੰ ਲਾਭਪਾਤਰੀਆਂ ਤੱਕ ਪਹੁੰਚਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਹ ਯਾਤਰਾ 25 ਜਨਵਰੀ, 2024 ਨੂੰ ਸਮਾਪਤ ਹੋਵੇਗੀ। 

ਉਹਨਾਂ ਕਿਹਾ ਕਿ ਜ਼ਿਲ੍ਹਾ ਮੋਗਾ ਵਿੱਚ ਕੁੱਲ ਤਿੰਨ ਵੈਨਾਂ ਪ੍ਰਚਾਰ ਕਰਨਗੀਆਂ। ਜਿਹਨਾਂ ਦਾ ਅਗਾਊਂ ਸ਼ਡਿਊਲ ਜਾਰੀ ਕੀਤਾ ਜਾਇਆ ਕਰੇਗਾ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵਲੋਂ ''ਵਿਕਸਤ ਭਾਰਤ ਸੰਕਲਪ ਯਾਤਰਾ- ਹਮਾਰਾ ਸੰਕਲਪ ਵਿਕਸਿਤ ਭਾਰਤ'' ਮੁਹਿੰਮ ਦੀ ਨਿਗਰਾਨੀ ਸਿੱਧੇ ਤੌਰ ਉੱਤੇ ਕੀਤੀ ਜਾਵੇਗੀ ਤਾਂ ਜੋ ਪਿੰਡਾਂ ਵਿਚ ਜਾਗਰੂਕਤਾ ਵੈਨਾਂ ਨੂੰ ਭੇਜ ਕੇ ਕੈਂਪ ਲਗਾਏ ਜਾਣ ਜਿਸ ਦੀ ਜਾਣਕਾਰੀ ਸਬੰਧਤ ਪਿੰਡਾਂ ਨੂੰ ਦਿੱਤੀ ਜਾਵੇਗੀ ਅਤੇ ਮੌਕੇ ਉਤੇ ਹੀ ਜਿਨ੍ਹਾਂ ਯੋਗ ਲਾਭਪਾਤਰੀਆਂ ਨੂੰ ਯੋਜਨਾਵਾਂ ਤੇ ਪ੍ਰੋਗਰਾਮਾਂ ਦੇ ਲਾਭ ਦਿਤੇ ਜਾਣਗੇ। ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਕਰਨ ਲਈ ਇਨ੍ਹਾਂ ਕੈਂਪਾਂ ਵਿੱਚ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਜਾਣਗੇ।

ਉਹਨਾਂ ਨੇ ਕਿਹਾ ਕਿ ਹੁਣ ਤੱਕ ਕਦੀ ਨਾ ਕਵਰ ਕੀਤੇ ਗਏ ਲਾਭਪਾਤਰੀਆਂ ਦਾ ਮਾਰਗਦਰਸ਼ਨ ਕੀਤਾ ਜਾਵੇਗਾ ਤਾਂ ਜੋ ਜਿਨ੍ਹਾਂ ਯੋਜਨਾਵਾਂ ਦਾ ਲਾਭ ਉਨ੍ਹਾਂ ਤੱਕ ਨਹੀਂ ਪਹੁੰਚਿਆ ਹੈ ਉਹ ਵੀ ਯੋਜਨਾਵਾਂ ਦਾ ਲਾਭ ਲਈ ਸਕਣ। ਜਿਸ ਨਾਲ ਇਹ ਲਾਭਪਾਤਰੀ ਅੱਗੇ ਤੋਂ ਯੋਜਨਾਵਾਂ ਦਾ ਲਾਭ ਹਾਸਲ ਕਰ ਸਕਦੇ ਹਨ। ਇਸ ਮੌਕੇ ਲਾਭਪਾਤਰੀਆਂ ਦੇ ਸੁਝਾਅ ਅਤੇ ਸਫ਼ਲਤਾ ਦੇ ਕਿੱਸੇ ਸਾਂਝੇ ਕੀਤੇ ਜਾਣਗੇ ਤਾਂ ਜੋ ਅਣਗੌਲੇ ਗਏ ਹਰ ਵਿਅਕਤੀ ਨੂੰ ਪ੍ਰੇਰਿਤ ਕਰਕੇ ਹਰ ਯੋਜਨਾ ਦਾ ਲਾਭ ਦਿੱਤਾ ਜਾ ਸਕੇ।

ਉਹਨਾਂ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਵਿੱਚ ਲੋਕਾਂ ਨੂੰ ਹਰ ਯੋਜਨਾ ਦਾ ਲਾਭ ਦੇ ਕੇ ਸਮਾਨਤਾ ਨਾਲ ਸਾਰੇ ਅਧਿਕਾਰ ਮੁੱਹਈਆ ਕਰਵਾਏ ਜਾਣ। ਉਹਨਾ ਕਿਹਾ ਕਿ ਸਕੀਮਾਂ ਦੇ ਮੌਕੇ ਉੱਤੇ ਲਾਭਪਾਤਰੀ ਫਾਰਮ ਭਰੇ ਜਾਣਗੇ, ਲੋਕ ਸਹਿਯੋਗ ਦੇਣ ਅਤੇ ਲਾਭ ਲੈਣ।ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲਾਂ ਤੋਂ ਹੀ ਪਿੰਡਾਂ ਵਿਚ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ ਅਤੇ ਜਿਥੇ ਸੈਕੜਿਆਂ ਲੋਕਾਂ ਨੂੰ ਲਾਭ ਦਿੱਤਾ ਹੈ।