ਗੰਨੇ ਦੇ ਰੇਟ ਵਿੱਚ 11 ਰੁਪਏ ਪ੍ਰਤੀ ਕੁਇੰਟਲ ਵਾਧਾ ਕਰਦੇ ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਨੂੰ ਦਿੱਤਾ ਵੱਡਾ ਵਿੱਤੀ ਲਾਭ - ਡਾ. ਚਰਨਜੀਤ ਸਿੰਘ
ਪੰਜਾਬ ਦੀ ਦੂਜੀ ਵੱਡੀ ਸਹਿਕਾਰੀ ਖੰਡ ਮਿੱਲ ਵੱਲੋਂ ਗੰਨਾ ਪਿੜਾਈ ਸੀਜ਼ਨ 2023-24 ਦੀ ਕਰਵਾਈ ਸ਼ੁਰੂਆਤ
5 Dariya News
ਮੋਰਿੰਡਾ 07-Dec-2023
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇੱਕ ਬਹੁਤ ਵੱਡਾ ਉਦਮ ਹੈ ਕਿ ਗੰਨਾ ਕਾਸ਼ਤਕਾਰਾਂ ਦੀ ਪਿਛਲੇ ਸਾਲਾਂ ਦੀ ਗੰਨੇ ਦੀ ਬਕਾਇਆ ਰਹਿੰਦੀ ਰਕਮ ਦਾ ਇੱਕ-ਇੱਕ ਰੁਪਇਆ ਅਦਾ ਕਰ ਦਿੱਤਾ ਗਿਆ ਹੈ ਅਤੇ ਇਸ ਸਮੇਂ ਕੋਈ ਵੀ ਬਕਾਇਆ ਬਾਕੀ ਨਹੀਂ ਰਹਿੰਦਾ ਇਸਦੇ ਨਾਲ ਇਸ ਸਾਲ ਲਈ ਗੰਨਾ ਕਾਸ਼ਤਕਾਰਾਂ ਵੱਲੋਂ ਸਪਲਾਈ ਕੀਤੇ ਜਾਣ ਵਾਲੇ ਗੰਨੇ ਦੇ ਰੇਟ ਵਿੱਚ 11 ਰੁਪਏ ਪ੍ਰਤੀ ਕੁਇੰਟਲ ਵਾਧਾ ਕਰਦੇ ਹੋਏ 391 ਰੁਪਏ ਗੰਨੇ ਦਾ ਰੇਟ ਫਿਕਸ ਕੀਤਾ ਗਿਆ ਹੈ, ਤਾਂ ਜੋ ਗੰਨਾ ਕਾਸ਼ਤਕਾਰਾਂ ਨੂੰ ਵੱਧ ਤੋਂ ਵੱਧ ਵਿੱਤੀ ਲਾਭ ਦਿੱਤਾ ਜਾ ਸਕੇ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਮੋਰਿੰਡਾ ਸਹਿਕਾਰੀ ਖੰਡ ਮਿੱਲਜ਼ ਲਿਮਟਿਡ ਵਿਖੇ 62ਵਾਂ ਪਿੜਾਈ ਸੀਜ਼ਨ 2023-24 ਦੀ ਸ਼ੁਰੂਆਤ ਕਰਵਾਉਂਦਿਆਂ ਕੀਤਾ। ਡਾ. ਚਰਨਜੀਤ ਸਿੰਘ ਚੰਨੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਰਿੰਡਾ ਸਹਿਕਾਰੀ ਖੰਡ ਮਿੱਲ ਦੇ ਨਾਲ ਜੁੜੇ ਹੋਏ ਹਰ ਪਰਿਵਾਰ ਦੀ ਬੇਹਤਰੀ ਅਤੇ ਖੁਸ਼ਹਾਲੀ ਲਈ ਇਸ ਮਿੱਲ ਨੂੰ ਤਰੱਕੀ ਵਾਲੇ ਪਾਸੇ ਲਿਜਾਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।
ਮਿੱਲ ਦੇ ਜਨਰਲ ਮੈਨੇਜਰ ਸ. ਅਰਵਿੰਦਰ ਪਾਲ ਸਿੰਘ ਕੈਰੋ ਨੇ ਦੱਸਿਆ ਕਿ ਇਹ ਸ਼ੁਰੂਆਤ ਆਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਪੰਜ ਪਿਆਰਿਆ ਦੀ ਹਾਜ਼ਰੀ ਵਿੱਚ ਸ਼ੁਰੂਆਤ ਕੀਤੀ। ਉਨ੍ਹਾਂ ਮਿੱਲ ਵਿੱਚ ਗੰਨਾ ਲੈ ਕੇ ਆਏ ਗੰਨਾ ਕਾਸ਼ਤਾਕਾਰਾਂ ਵੱਲੋਂ ਦਿੱਤੇ ਗਏ ਸਹਿਯੋਗ ਦੇ ਨਾਲ-ਨਾਲ ਜ਼ਿਲਾ ਪ੍ਰਸ਼ਾਸ਼ਨ ਦਾ ਵੀ ਧੰਨਵਾਦ ਕੀਤਾ।
ਉਨ੍ਹਾਂ ਦੱਸਿਆ ਕਿ ਮਿੱਲ ਵੱਲੋਂ ਇਸ ਸਾਲ 31.56 ਲੱਖ ਕੁਵਿੰਟਲ ਗੰਨੇ ਦਾ ਬਾਂਡ ਕੀਤਾ ਗਿਆ ਹੈ ਅਤੇ 27.00 ਲੱਖ ਤੋਂ ਵੱਧ ਗੰਨੇ ਦੀ ਪਿੜਾਈ ਕਰਨ ਦਾ ਅਨੁਮਾਨ ਹੈ ਜਦੋਂ ਕਿ ਪਿਛਲੇ ਪਿੜਾਈ ਸੀਜ਼ਨ 2022-23 ਦੌਰਾਨ ਮਿੱਲ ਵੱਲੋਂ 22.10 ਲੱਖ ਕੁਇੰਟਲ ਗੰਨੇ ਦੀ ਪਿੜਾਈ ਕੀਤੀ ਗਈ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਪਿਛਲੇ ਪਿੜਾਈ ਸੀਜ਼ਨ ਦੌਰਾਨ ਸਹਿਕਾਰੀ ਖੰਡ ਮਿੱਲ, ਮੋਰਿੰਡਾ ਵੱਲੋਂ ਪੰਜਾਬ ਰਾਜ ਵਿੱਚ ਸਭ ਤੋਂ ਵੱਧ ਰਿਕਵਰੀ 9.91% ਹਾਸਿਲ ਕੀਤੀ ਗਈ।
ਉਨ੍ਹਾਂ ਗੰਨਾ ਕਾਸ਼ਤਕਾਰਾਂ ਨੂੰ ਬੇਨਤੀ ਕੀਤੀ ਕਿ ਉਹ ਸਾਫ-ਸੁਥਰਾ ਅਤੇ ਪਰਚੀ ਤੇ ਦਰਜ ਧੜੇ ਮੁਤਾਬਿਕ ਆਗਪਤੀ ਰਹਿਤ ਗੰਨਾ ਲੈ ਕੇ ਆਉਣ। ਇਸਦੇ ਨਾਲ ਉਨ੍ਹਾਂ ਇਹ ਵੀ ਕਿਹਾ ਕਿ ਮਿੱਲ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਮੁਕੰਮਲ ਤਾਲਮੇਲ ਨਾਲ ਮਿੱਲ ਵਿੱਚ ਮਿੱਥੇ ਟੀਚੇ ਤੋਂ ਵੀ ਵੱਧ ਗੰਨਾ ਪੀੜਨ ਹਿੱਤ ਤਨਦੇਹੀ ਨਾਲ ਡਿਊਟੀ ਨਿਭਾਉਣ ਲਈ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਤੇ ਸ੍ਰੀ ਸੁਖਵਿੰਦਰ ਸਿੰਘ ਮੁੰਡੀਆ ਵਾਇਸ ਚੇਅਰਮੈਨ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੰਡ ਮਿੱਲਾਂ ਦੇ ਵਰਕਰਾਂ ਦੀ ਕਾਫੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ 6ਵਾਂ ਪੇਅ ਕਮਿਸ਼ਨ ਲਾਗੂ ਕਰਨ ਦੀ ਮੰਗ ਨੂੰ ਪੂਰਾ ਕਰ ਦਿੱਤਾ ਗਿਆ ਹੈ ਅਤੇ ਕੱਚੇ ਵਰਕਰਾਂ ਦੀਆਂ ਜਾਇਜ਼ ਮੰਗਾਂ ਤੇ ਸਰਕਾਰ ਵੱਲੋਂ ਵਿਚਾਰ ਕੀਤਾ ਜਾ ਰਿਹਾ ਹੈ, ਜਿਸ ਤੇ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਖੁਸ਼ਹਾਲ ਸਿੰਘ ਚੇਅਰਮੈਨ, ਹਰਪਾਲ ਸਿੰਘ ਡਾਇਰੈਕਟਰ, ਗੁਰਮੁੱਖ ਸਿੰਘ ਡਾਇਰੈਕਟਰ, ਰਣਧੀਰ ਸਿੰਘ ਡਾਇਰੈਕਟਰ, ਜਸਮੇਲ ਸਿੰਘ ਡਾਇਰੈਕਟਰ, ਗੁਰਮੇਲ ਸਿੰਘ ਡਾਇਰੈਕਟਰ ਅਤੇ ਨਰਦੇਵ ਸਿੰਘ ਡਾਇਰੈਕਟਰ ਸਮੂਹ ਬੋਰਡ ਆਫ ਡਾਇਰੈਕਟਰਜ਼, ਐਨ.ਪੀ ਰਾਣਾ ਚੇਅਰਮੈਨ ਮਾਰਕੀਟ ਕਮੇਟੀ ਮੋਰਿੰਡਾ, ਸਿਕੰਦਰ ਸਿੰਘ ਸਹੇੜੀ ਚੇਅਰਮੈਨ ਮਾਰਕੀਟ ਕਮੇਟੀ ਚਮਕੌਰ ਸਾਹਿਬ, ਪੁਰਸ਼ੋਤਮ ਸਿੰਘ ਮਾਹਲ ਜਿਲਾ ਪ੍ਰਧਾਨ ਕਿਸਾਨ ਵਿੰਗ ਰੋਪੜ, ਬਲਵਿੰਦਰ ਸਿੰਘ ਚੈੜੀਆਂ ਬਲਾਕ ਪ੍ਰਧਾਨ, ਪਰਮਿੰਦਰ ਸਿੰਘ ਸੀਹੋ ਮਾਜਰਾ ਬਲਾਕ ਪ੍ਰਧਾਨ, ਅਮਰੀਕ ਸਿੰਘ ਢੰਗਰਾਲੀ ਬਲਾਕ ਪ੍ਰਧਾਨ, ਨਿਰਮਲਪ੍ਰੀਤ ਸਿੰਘ ਮਿਹਰਵਾਨ ਕੰਪਲੇਂਟਸ ਇੰਚਾਰਜ, ਜਗਤਾਰ ਸਿੰਘ ਘੜੂੰਆਂ, ਬੀਰਦਵਿੰਦਰ ਸਿੰਘ ਬੱਲਾਂ, ਬਲਵਿੰਦਰ ਕੁਮਾਰ ਬਿੱਟੂ, ਲਖਬੀਰ ਸਿੰਘ ਤਾਜਪੁਰ ਬਲਾਕ ਪ੍ਰਧਾਨ, ਨਵਦੀਪ ਸਿੰਘ ਟੋਨੀ ਜਿਲ੍ਹਾ ਯੂਥ ਪ੍ਰਧਾਨ, ਪਾਲ ਸਿੰਘ ਗੋਸਲਾ, ਲਖਵਿੰਦਰ ਸਿੰਘ ਕਾਕਾ ਬਲਾਕ ਪ੍ਰਧਾਨ, ਜਗਮੋਹਣ ਸਿੰਘ ਰੰਗੀਆਂ ਬਲਾਕ ਪ੍ਰਧਾਨ, ਜਗਤਾਰ ਸਿੰਘ ਸਹੇੜੀ ਬਲਾਕ ਪ੍ਰਧਾਨ, ਸੁਖਮਿੰਦਰ ਸਿੰਘ, ਕੁਲਦੀਪ ਸਿੰਘ ਮੰਡੇਰ, ਜਸਵਿੰਦਰ ਸਿੰਘ ਰਸੂਲਪੁਰ ਅਤੇ ਸੰਦੀਪ ਸਿੰਘ ਸਿੰਬਲ ਮਾਜਰਾ ਤੋਂ ਇਲਾਵਾ ਮਿੱਲ ਵਰਕਰ ਯੂਨੀਅਨ ਦੇ ਪ੍ਰਧਾਨ ਅਤੇ ਇਲਾਕੇ ਦੇ ਪਤਵੰਤੇ ਸੱਜਣ ਅਤੇ ਕਿਸਾਨ ਆਗੂ ਮੌਜੂਦ ਸਨ।